
ਕਿਹਾ- ਹੁਣ ਵੱਡੀ ਛਾਲ਼ ਮਾਰਨ ਦਾ ਸਮਾਂ ਆ ਗਿਆ ਹੈ
'ਆਉਣ ਵਾਲੇ 20-25 ਸਾਲ ਦੇ ਨੌਜਵਾਨਾਂ ਨੂੰ ਇਹ ਨਹੀਂ ਪਤਾ ਹੋਵੇਗਾ ਕਿ ਕੁਝ ਦਹਾਕੇ ਪਹਿਲਾਂ ਹਾਲਾਤ ਕਿੰਨੇ ਮਾੜੇ ਸਨ'
ਪਾਲਨਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਨਾ ਤਾਂ ਵਿਧਾਇਕ ਚੁਣਨ ਲਈ ਹਨ ਅਤੇ ਨਾ ਹੀ ਸਰਕਾਰ, ਸਗੋਂ ਅਗਲੇ 25 ਸਾਲਾਂ ਲਈ ਸੂਬੇ ਦੀ ਕਿਸਮਤ ਦਾ ਫੈਸਲਾ ਕਰਨ ਬਾਰੇ ਹਨ। ਬਨਾਸਕਾਂਠਾ ਜ਼ਿਲ੍ਹੇ ਦੇ ਪਾਲਨਪੁਰ ਵਿੱਚ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੇਂਦਰ ਅਤੇ ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੂਬੇ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਹਨ, ਪਰ ਹੁਣ ਇੱਕ ਵੱਡੀ ਛਾਲ ਮਾਰਨ ਦਾ ਸਮਾਂ ਆ ਗਿਆ ਹੈ।
ਗੁਜਰਾਤ ਦੀ 182 ਮੈਂਬਰੀ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ ਵੋਟਿੰਗ ਹੋਣੀ ਹੈ। ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਹੋਵੇਗੀ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਬਨਾਸਕਾਂਠਾ ਜ਼ਿਲ੍ਹੇ ਵਿੱਚ ਦੂਜੇ ਪੜਾਅ ਤਹਿਤ 5 ਦਸੰਬਰ ਨੂੰ ਵੋਟਾਂ ਪੈਣੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਚੋਣਾਂ ਇਸ ਗੱਲ 'ਤੇ ਨਹੀਂ ਹਨ ਕਿ ਕੌਣ ਵਿਧਾਇਕ ਬਣੇਗਾ ਅਤੇ ਕਿਸ ਦੀ ਸਰਕਾਰ ਬਣੇਗੀ ਸਗੋਂ ਇਹ ਚੋਣਾਂ ਅਗਲੇ 25 ਸਾਲਾਂ ਲਈ ਗੁਜਰਾਤ ਦੇ ਭਵਿੱਖ ਦਾ ਫੈਸਲਾ ਕਰਨ ਵਾਲੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਗੁਜਰਾਤ ਨੂੰ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਖੜ੍ਹਾ ਕਰਨ ਲਈ ਯਤਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਵੱਡੀ ਛਾਲ ਮਾਰਨ ਦਾ ਸਮਾਂ ਆ ਗਿਆ ਹੈ। ਇੱਕ ਮਜ਼ਬੂਤ ਸਰਕਾਰ ਬਣਾਉਣ ਲਈ ਮੈਨੂੰ ਤੁਹਾਡੇ ਸਮਰਥਨ ਦੀ ਲੋੜ ਹੈ। ਤੁਹਾਨੂੰ ਆਪਣੀਆਂ ਸਮੱਸਿਆਵਾਂ ਮੈਨੂੰ ਦੱਸਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਮੈਂ ਇੱਥੇ ਵੱਡਾ ਹੋਇਆ ਹਾਂ ਅਤੇ ਮੁੱਦਿਆਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਬਨਾਸਕਾਂਠਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।
ਭਾਜਪਾ ਦੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਜਰਾਤ ਸਰਕਾਰ ਨੇ ਬਨਾਸਕਾਂਠਾ ਅਤੇ ਆਸ-ਪਾਸ ਦੇ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਸੈਰ-ਸਪਾਟਾ, ਵਾਤਾਵਰਣ, ਪਾਣੀ ਅਤੇ ਪਸ਼ੂ ਪਾਲਣ ਦੇ ਨਾਲ-ਨਾਲ ਪੋਸ਼ਣ ਨਾਲ ਜੁੜੇ ਪਹਿਲੂਆਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਥੋੜ੍ਹੇ ਸਮੇਂ ਵਿੱਚ ਹੀ ਅਸੀਂ ਪਾਣੀ ਅਤੇ ਬਿਜਲੀ ਦੀ ਕਮੀ ਨਾਲ ਜੁੜੇ ਸੰਕਟ ਨੂੰ ਦੂਰ ਕਰਨ ਦੇ ਯੋਗ ਹੋ ਗਏ। ਅੱਜ ਦੇ 20 ਤੋਂ 25 ਸਾਲ ਦੇ ਨੌਜਵਾਨਾਂ ਨੂੰ ਨਹੀਂ ਪਤਾ ਹੋਵੇਗਾ ਕਿ ਕੁਝ ਦਹਾਕੇ ਪਹਿਲਾਂ ਹਾਲਾਤ ਕਿੰਨੇ ਮਾੜੇ ਸਨ।