
ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਅਸੀਂ ਜਾਗੋ ਪਾਰਟੀ ਦਾ ਢਾਂਚਾ ਭੰਗ ਕਰ ਰਹੇ ਹਾਂ
Manjit Singh GK - ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ ਭਲਕੇ ਘਰ ਵਾਪਸੀ ਕਰ ਸਕਦੇ ਹਨ ਮਤਲਬ ਉਹ ਭਲਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਸਕਦੇ ਹਨ। ਇਹ ਖ਼ਬਰ ਆਉਣ ਤੋਂ ਬਾਅਦ ਸਿਆਸਤ ਵਿਚ ਹਲਤਲ ਮਚ ਗਈ ਹੈ ਤੇ ਸ਼ਾਇਦ ਹੁਣ ਸਿਆਸਤ ਨਵਾਂ ਰੁੱਖ ਲਵੇਗੀ। ਅਕਾਲੀ ਦਲ ਵਿਚ ਸ਼ਾਮਲ ਹੋਣ ਨੂੰ ਲੈ ਕੇ ਮਨਜੀਤ ਜੀਕੇ ਨੇ ਕਿਹਾ ਕਿ ਦੇਸ਼ ਭਰ ਵਿਚ ਜਿਹੋ ਜਿਹੇ ਹਾਲਾਤ ਬਣ ਚੁੱਕੇ ਹਨ, ਜਿਵੇਂ ਸਮੇਂ ਦੀਆਂ ਸਰਕਾਰਾਂ ਗੱਲ ਨਹੀਂ ਸੁਣ ਰਹੀਆਂ, ਇਸ ਸਭ ਦੇ ਚੱਲਦਿਆਂ ਸਾਰੀਆਂ ਪੰਥਕ ਧਿਰਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਇਸ ਦੇ ਮੱਜੇਨਜ਼ਰ ਮੈਂ ਅਕਾਲੀ ਦਲ ਵਿਚ ਮੁੜ ਜਾਣ ਦਾ ਫ਼ੈਸਲਾ ਲਿਆ ਹੈ।
ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਅਸੀਂ ਜਾਗੋ ਪਾਰਟੀ ਦਾ ਢਾਂਚਾ ਭੰਗ ਕਰ ਰਹੇ ਹਾਂ, ਮੇਰੇ ਸਮੇਤ ਦਿੱਲੀ ਕਮੇਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਹੋਰ ਕਈ ਆਗੂ ਮੁੜ ਤੋਂ ਪਾਰਟੀ ਵਿਚ ਸ਼ਾਮਲ ਹੋ ਰਹੇ ਹਾਂ। ਉਹਨਾਂ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਿੱਲੀ ਪਹੁੰਚ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜ਼ਿਕਰਯੋਗ ਹੈ ਕਿ ਸਾਲ 2019 ਵਿਚ ਮਨਜੀਤ ਸਿੰਘ ਜੀ.ਕੇ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ 'ਚ ਘਿਰੇ ਹੋਣ ਦੇ ਚਲਦਿਆਂ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ 'ਜਾਗੋ' ਦਾ ਐਲਾਨ ਕੀਤਾ ਸੀ।