ਅੱਤਵਾਦੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰੇਗਾ ਕੇਂਦਰ : ਅਮਿਤ ਸ਼ਾਹ
Published : Feb 25, 2019, 1:34 pm IST
Updated : Feb 25, 2019, 1:34 pm IST
SHARE ARTICLE
BJP national president Amit Shah and state president Shwet Malik during a rally in Amritsar
BJP national president Amit Shah and state president Shwet Malik during a rally in Amritsar

ਪੁਲਵਾਮਾ ਅੱਤਵਾਦੀ ਹਮਲੇ ਚ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਅਤੇ ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ...

ਅੰਮ੍ਰਿਤਸਰ : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਇਥੇ ਸ਼ਕਤੀ ਕੇਂਦਰਾਂ ਦੇ ਕਾਰਜਕਰਤਾ ਸੰਮੇਲਨ ਦੌਰਾਨ ਆਖਿਆ ਕਿ ਪੁਲਵਾਮਾ ਅੱਤਵਾਦੀ ਹਮਲੇ ਚ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਅਤੇ ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਅਤੇ ਕੇਂਦਰ ਸਰਕਾਰ ਅਤਿਵਾਦੀਆਂ ਨੂੰ ਅਜਿਹਾ ਸਬਕ ਸਿਖਾਏਗੀ ,ਜਿਸ ਨੂੰ ਉਹ ਲੰਮੇ ਸਮੇਂ ਤੱਕ ਯਾਦ ਰੱਖਣਗੇ। ਉਨ੍ਹਾਂ ਆਖਿਆ ਕਿ ਸਮੁੱਚੀ ਭਾਜਪਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਪੰਜਾਬ ਦੇ ਚਾਰ ਸ਼ਹੀਦਾਂ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਆਖਿਆ ਕਿ ਹਰ ਸੂਬੇ ਵਿੱਚ ਲੋਕ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ। ਦੇਸ਼ ਵਿਚ ਕਾਂਗਰਸ ਦੀ ਅਗਵਾਈ ਹੇਠ ਬਣ ਰਹੇ ਮਹਾਂਗਠਜੋੜ ਨੂੰ “ਆਗੂਹੀਣ ਗਠਜੋੜ” ਕਰਾਰ ਦਿੰਦਿਆਂ ਉਨ੍ਹਾਂ ਵਿਅੰਗ ਕੀਤਾ ਕਿ ਜੇਕਰ ਇਹ ਗਠਜੋੜ ਅੱਗੇ ਆਇਆ ਤਾਂ ਇਕ ਦਿਨ ਮਾਇਆਵਤੀ,ਇਕ ਦਿਨ ਮਮਤਾ ਬੈਨਰਜੀ,ਇਕ ਦਿਨ ਅਖਿਲੇਸ਼ ਯਾਦਵ,ਇਕ ਦਿਨ ਦੇਵਗੌੜਾ,ਇਕ ਦਿਨ ਚੰਦਰ ਬਾਬੂ ਨਾਇਡੂ ਆਦਿ ਦੇਸ ਦੇ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਪੰਜ ਸਾਲ ਵਿੱਚ ਪੰਜਾਬ ਨੂੰ ਇਕ ਲੱਖ 61 ਹਜ਼ਾਰ 960 ਰੁਪਏ ਵਿਕਾਸ ਲਈ ਦਿੱਤੇ ਹਨ ਜਦੋਕਿ ਡਾ.ਮਨਮੋਹਨ ਸਿੰਘ ਦੀ ਸਰਕਾਰ ਨੇ ਦਸ ਸਾਲ ਵਿਚ 30 ਹਜ਼ਾਰ 157 ਕਰੋੜ ਰੁਪਏ ਪੰਜਾਬ ਨੂੰ ਦਿੱਤੇ ਸਨ।

ਪੰਜਾਬ ਦੀ ਕਾਂਗਰਸ ਸਰਕਾਰ ਤੇ ਵਰ੍ਹਦਿਆਂ ਉਨ੍ਹਾਂ ਕਿਹਾ ਇਸ ਸਰਕਾਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਦੀਆਂ ਸਾਰੀਆਂ ਵਿਕਾਸ ਯੋਜਨਾਵਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਉਹ ਦੱਸਣ ਕਿ ਲੋਕਾਂ ਨਾਲ ਕੀਤੇ ਵਾਅਦੇ ਹੁਣ ਤਕ ਪੂਰੇ ਕਿਉਂ ਨਹੀ ਹੋਏ। ਉਨ੍ਹਾਂ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਵਾਉਣ ਦਾ ਦਾਅਵਾ ਕਰਨ ਵਾਲੇ ਸਿੱਧੂ ਨੇ ਪਾਕਿਸਤਾਨ ਵਿਚ ਜਿਸ ਫ਼ੋਜ ਮੁਖੀ ਨਾਲ ਜੱਫੀ ਪਾਈ ਸੀ, ਉਸ ਨੇ ਭਾਰਤ ਦੇ ਕਈ ਜਵਾਨਾਂ ਨੂੰ ਸ਼ਹੀਦ ਕਰਵਾ ਦਿੱਤਾ ਹੈ।

ਉਨ੍ਹਾਂ ਆਖਿਆ ਕਿ ਸਿੱਧੂ ਉਸ ਪਾਰਟੀ ਨਾਲ ਜੁੜੇ ਹੋਏ ਹਨ,ਜਿਸ ਨੇ ਦੇਸ਼ ਦੀ ਵੰਡ ਵੇਲੇ ਇਹ ਗੁਰਦੁਆਰਾ ਪਾਕਿਸਤਾਨ ਵਿਚ ਜਾਣ ਦਿਤਾ ਸੀ। ਇਸ ਤੋਂ ਪਹਿਲਾਂ ਸੂਬਾਂ ਪ੍ਰਧਾਨ ਸ਼ਵੇਤ ਮਲਿਕ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ,ਕੌਮੀ ਜਨਰਲ ਸਕੱਤਰ ਤਰੁਣ ਚੁੱਘ ,ਸਾਬਕਾ ਪ੍ਰਧਾਨ ਅਸਵਨੀ ਕੁਮਾਰ ਤੇ ਮਨੋਰੰਜਨ ਕਾਲੀਆ ਸਮੇਤ ਸੰਗਠਨ ਦਿਨੇਸ਼ ਕੁਮਾਰ ਨੇ ਸੰਬੋਧਨ ਕੀਤਾ

ਅਨਿਲ ਜੋਸ਼ੀ ਦੀ ਤਸਵੀਰ ਵਾਲੇ ਪੋਸਟਰ ਉਤਾਰੇ
ਕਾਰਜਕਰਤਾ ਸੰਮੇਲਨ ਦੌਰਾਨ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਤਸਵੀਰ ਵਾਲੇ ਲੱਗੇ ਫਲੈਕਸ ਬੋਰਡ ਹਟਾ ਦਿੱਤੇ ਗਏ, ਜਿਸ ਦਾ ਜੋਸ਼ੀ ਸਮਰਥਕਾਂ ਵੱਲੋਂ ਵਿਰੋਧ ਵੀ ਕੀਤਾ ਗਿਆ। ਇਸ ਦੌਰਾਨ ਮੰਚ ’ਤੇ ਸਿਰਫ ਸਾਬਕਾ ਪੰਜਾਬ ਪ੍ਰਧਾਨ ਹੀ ਹਾਜ਼ਰ ਸਨ। ਜਦੋਂਕਿ ਲੋਕ ਸਭਾ ਚੋਣ ਲੜਣ ਲਈ ਸੰਭਾਵਿਤ ਉਮੀਦਵਾਰਾਂ ਨੂੰ ਵੀ ਮੰਚ ’ਤੇ ਬਿਠਾਇਆ ਨਹੀਂ ਗਿਆ ਸੀ।

ਭਾਜਪਾ ਦੇ ਨਿਸ਼ਾਨੇ ਤੇ ਰਹੇ ਸਿੱਧੂ 
ਭਾਜਪਾ ਦੇ ਕਾਰਜਕਰਤਾ ਸੰਮੇਲਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਿਸ਼ਾਨੇ ’ਤੇ ਰਹੇ। ਵਧੇਰੇ ਬੁਲਾਰਿਆਂ ਨੇ ਸਿੱਧੂ ਦੀ ਆਲੋਚਨਾ ਕੀਤੀ। ਇਕ ਆਗੂ ਨੇ ਉਸ ਨੂੰ ਦੇਸ਼ ਦਾ ਗਦਾਰ ਐਲਾਨਿਆ ਅਤੇ ਦੂਜੇ ਨੇ ਉਸ ਨੂੰ ਪਾਕਿਸਤਾਨ ਦਾ ਸਲੀਪਿੰਗ ਸੈੱਲ ਕਰਾਰ ਦਿੱਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement