ਹਰਭਜਨ ਸਿੰਘ ਦਾ ਸਰਟੀਫ਼ਿਕੇਟ ਉਹਨਾਂ ਦੇ ਨੁਮਾਇੰਦੇ ਨੇ ਕੀਤਾ ਪ੍ਰਾਪਤ
ਚੰਡੀਗੜ੍ਹ :ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫ਼ਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫ਼ਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ।
Certificates handed over to Rajya Sabha candidates from Punjab
ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫ਼ਿਕੇਟ ਮੁੱਖ ਚੋਣ ਅਫ਼ਸਰ -ਕਮ-ਆਬਜ਼ਰਬਰ ਡਾ. ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।
Certificates handed over to Rajya Sabha candidates from Punjab
ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪਹੁੰਚੇ, ਜਿਨ੍ਹਾਂ ਨੂੰ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸਰਟੀਫ਼ਿਕੇਟ ਸੌਂਪਿਆ।
Certificates handed over to Rajya Sabha candidates from Punjab
ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫ਼ਿਕੇਟ ਪ੍ਰਾਪਤ ਕੀਤੇ।
Certificates handed over to Rajya Sabha candidates from Punjab