ਖ਼ਬਰਾਂ |

ਤਾਜ਼ਾ |

ਰਾਹੁਲ ਗਾਂਧੀ ਨੂੰ ਪਾਰਲੀਮੈਂਟ 'ਚੋਂ ਕੱਢਣਾ ਭਾਰਤ ਦੀਆਂ ਕਦਰਾਂ-ਕੀਮਤਾਂ ਨਾਲ ਧੋਖਾ : ਰੋ ਖੰਨਾ 
Published : Mar 25, 2023, 5:25 pm IST
Updated : Mar 25, 2023, 5:25 pm IST
SHARE ARTICLE
Ro Khanna (file)
Ro Khanna (file)

ਕਿਹਾ, ਮੋਦੀ ਜੀ, ਭਾਰਤੀ ਲੋਕਤੰਤਰ ਦੀ ਖ਼ਾਤਰ ਤੁਹਾਡੇ ਕੋਲ ਇਸ ਫ਼ੈਸਲੇ ਨੂੰ ਉਲਟਾਉਣ ਦੀ ਤਾਕਤ ਹੈ

ਵਾਸ਼ਿੰਗਟਨ : ਪ੍ਰਭਾਵਸ਼ਾਲੀ ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦੇਣਾ ਗਾਂਧੀਵਾਦੀ ਵਿਚਾਰਧਾਰਾ ਨਾਲ ਵਿਸ਼ਵਾਸਘਾਤ ਹੈ।

ਰੋ ਖੰਨਾ ਨੇ ਟਵੀਟ ਕੀਤਾ, "ਰਾਹੁਲ ਗਾਂਧੀ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣਾ ਗਾਂਧੀਵਾਦੀ ਫਲਸਫੇ ਅਤੇ ਭਾਰਤ ਦੀਆਂ ਕਦਰਾਂ ਕੀਮਤਾਂ ਨਾਲ ਧੋਖਾ ਹੈ।" ਉਨ੍ਹਾਂ ਕਿਹਾ, 'ਇਹ ਉਹ ਨਹੀਂ ਹੈ ਜਿਸ ਲਈ ਮੇਰੇ ਪੂਰਵਜਾਂ ਜੀ ਨੇ ਜੇਲ੍ਹ ਵਿਚ ਆਪਣੀ ਜ਼ਿੰਦਗੀ ਦੇ ਕਈ ਸਾਲ ਕੁਰਬਾਨ ਕੀਤੇ ਸਨ। ਰੋ ਖੰਨਾ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਸਿਲੀਕਾਨ ਵੈਲੀ ਦੀ ਪ੍ਰਤੀਨਿਧਤਾ ਕਰਦੇ ਹਨ। ਉਹ ਭਾਰਤ ਅਤੇ ਭਾਰਤੀ-ਅਮਰੀਕੀਆਂ 'ਤੇ ਅਮਰੀਕੀ ਕਾਂਗਰਸ ਦੇ ਕਾਕਸ ਦੇ ਸਹਿ-ਚੇਅਰਮੈਨ ਹਨ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਅਪੀਲ ਕੀਤੀ ਹੈ। ਰੋ ਖੰਨਾ ਨੇ ਇੱਕ ਹੋਰ ਟਵੀਟ ਵਿੱਚ ਕਿਹਾ, 'ਤੁਹਾਡੇ ਕੋਲ ਭਾਰਤੀ ਲੋਕਤੰਤਰ ਦੇ ਹਿੱਤ ਵਿੱਚ ਇਸ ਫੈਸਲੇ ਨੂੰ ਉਲਟਾਉਣ ਦੀ ਸ਼ਕਤੀ ਹੈ।''

ਇਸ ਦੇ ਨਾਲ ਹੀ ਅਮਰੀਕਾ 'ਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਉਪ ਪ੍ਰਧਾਨ ਜਾਰਜ ਅਬ੍ਰਾਹਮ ਨੇ ਰਾਹੁਲ ਗਾਂਧੀ ਦੀ ਅਯੋਗਤਾ ਨੂੰ ਭਾਰਤ 'ਚ ਲੋਕਤੰਤਰ ਲਈ ਦੁਖਦਾਈ ਦਿਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, 'ਭਾਰਤ ਵਿੱਚ ਲੋਕਤੰਤਰ ਲਈ ਇਹ ਦੁਖਦਾਈ ਦਿਨ ਹੈ। ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦੇ ਕੇ ਮੋਦੀ ਸਰਕਾਰ ਹਰ ਥਾਂ ਭਾਰਤੀਆਂ ਦੀ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਖੋਹ ਰਹੀ ਹੈ।'

SHARE ARTICLE

ਏਜੰਸੀ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement