
ਕਾਂਗਰਸ ਨੇ ਲੋਕ ਸਭਾ ਜਲੰਧਰ ਚੋਣ ਦੀ ਰਣਨੀਤੀ ਨੂੰ ਲੈ ਕੇ ਕੀਤੀ ਚਰਚਾ
ਜਲੰਧਰ: ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਜਲੰਧਰ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ, ਜਿਸ ‘ਚ ਪੰਜਾਬ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨੇਤਾ ਵਿਰੋਧੀ ਪ੍ਰਤਾਪ ਸਿੰਘ ਬਾਜਵਾ, ਸਾਂਸਦ ਗੁਰਜੀਤ ਸਿੰਘ ਔਜਲਾ, ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਨ ਤੋਂ ਇਲਾਵਾ ਸੀਨੀਅਰ ਆਗੂ ਹਾਜਰ ਰਹੇ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣਾਂ 2024: ਜੋਅ ਬਾਇਡਨ ਨੇ ਮੁੜ ਚੋਣ ਲੜਨ ਦਾ ਕੀਤਾ ਐਲਾਨ
ਮੀਟਿੰਗ ਦੌਰਾਨ ਲੋਕ ਸਭਾ ਜਲੰਧਰ ਚੋਣ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਵੱਖ-ਵੱਖ ਪਾਰਟੀਆਂ ਦੇ ਆਗੂ ਜਿਨ੍ਹਾਂ ‘ਚ ਸੁਸ਼ੀਲ ਰਿੰਕੂ ਦੇ ਭਰਾ ਕਮਲ ਲੋਚ, ਭਾਜਪਾ ਤੋਂ ਅਰੁਨ ਸੰਧਲ ਸਤਿਗੁਰੂ ਕਬੀਰ ਟਾਈਗਰ ਫੋਰਸ, ਪ੍ਰਦੀਪ ਕੁਮਾਰ ਕਾਂਗਰਸ ‘ਚ ਸ਼ਾਮਲ ਹੋਏ, ਜਿਨ੍ਹਾਂ ਦਾ ਪਾਰਟੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੇ ਨਸ਼ਾ ਮੁਕਤੀ ਕੇਂਦਰ ਦਾ ਸੱਚ ਆਇਆ ਸਾਹਮਣੇ
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦਾ ਆਪ ਮੁਹਾਰੇ ਪਾਰਟੀ ਨਾਲ ਜੁੜਨਾ ਇਸ ਗੱਲ ਦੇ ਸੰਕੇਤ ਹਨ ਕਿ ਜਲੰਧਰ ਤੋਂ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਹੈ, ਜਲੰਧਰ ਦੇ ਸੂਝਵਾਨ ਵੋਟਰਾਂ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰੋ. ਕਰਮਜੀਤ ਕੌਰ ਚੌਧਰੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਉਹਨਾ ਪਾਰਟੀ ਸ਼ਾਮਲ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਵਰਕਰਾਂ ਦੀ ਪਾਰਟੀ ਹੈ, ਜਿੱਥੇ ਹਰ ਇਕ ਨੂੰ ਬਰਾਬਰ ਦਾ ਮਾਣ ਸਤਿਕਾਰ ਮਿਲਦਾ ਹੈ ਤੇ ਸ਼ਾਮਲ ਹੋਏ ਮੈਂਬਰ ਸਾਹਿਬਾਨਾਂ ਨੂੰ ਵੀ ਹਰ ਮਾਣ ਸਤਿਕਾਰ ਦਿੱਤਾ ਜਾਵੇਗਾ।