Punjab News: ਸੁਖਬੀਰ ਬਾਦਲ ਆਪਣੀ ਸਲਾਹ ਪਰਿਵਾਰ ਨੂੰ ਦੇਣ, ਪੰਜਾਬ ਨੂੰ ਨਹੀਂ- ਬਲਤੇਜ ਪੰਨੂ
Published : Jun 25, 2025, 7:59 am IST
Updated : Jun 25, 2025, 7:59 am IST
SHARE ARTICLE
Baltej Pannu
Baltej Pannu

ਆਪਣੇ ਸਵਾਰਥ ਲਈ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਖ਼ਾਲੀ ਦਲ ਬਣਾ ਦਿੱਤਾ, ਹੁਣ ਉਨ੍ਹਾਂ ਦਾ ਮੁਕਾਬਲਾ ਨੋਟਾ ਨਾਲ ਹੋ ਗਿਆ ਹੈ - ਬਲਤੇਜ ਪੰਨੂ

'ਆਪ' ਸਰਕਾਰ ਨੂੰ ਦੇਸ਼ ਵਿੱਚ ਕਿਤੇ ਵੀ ਜਨਤਕ ਸੇਵਾਵਾਂ ਦਾ ਮਾਹਿਰ ਮਿਲੇਗਾ, ਪੰਜਾਬ ਦੀ ਬਿਹਤਰੀ ਲਈ ਉਸ ਦੀ ਮਦਦ ਲੇਵੇਗੀ - ਪੰਨੂ

Punjab News: ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਵਿੱਚ ਨਿਯੁਕਤੀਆਂ ਸਬੰਧੀ ਦਿੱਤੇ ਗਏ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਅਕਾਲੀ ਉਮੀਦਵਾਰ ਦੀ ਜ਼ਮਾਨਤ ਜ਼ਬਤ ਹੋਣ ਤੋਂ ਬਾਅਦ ਉਹ ਬੌਖਲਾ ਗਏ ਹਨ। ਉਨ੍ਹਾਂ ਨੂੰ ਹੁਣ ਆਪਣੇ ਰਾਜਨੀਤਿਕ ਕਰੀਅਰ ਦਾ ਅੰਤ ਸਾਫ਼ ਦਿਖਾਈ ਦੇ ਰਿਹਾ ਹੈ।

'ਆਪ' ਆਗੂ ਬਲਤੇਜ ਪੰਨੂ ਨੇ ਇਸ ਮੁੱਦੇ 'ਤੇ ਸੁਖਬੀਰ ਬਾਦਲ ਨੂੰ ਘੇਰਦਿਆਂ ਕਿਹਾ ਕਿ ਸਾਨੂੰ ਤੁਹਾਡੀ ਸਲਾਹ ਦੀ ਲੋੜ ਨਹੀਂ ਹੈ। ਆਪਣੀ ਸਲਾਹ ਆਪਣੇ ਪਰਿਵਾਰ ਨੂੰ ਦਿਓ, ਪੰਜਾਬ ਨੂੰ ਨਹੀਂ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਸਵਾਰਥ ਲਈ ਅਕਾਲੀ ਦਲ ਨੂੰ ਖ਼ਾਲੀ ਦਲ ਬਣਾ ਦਿੱਤਾ ਹੈ। ਸਾਰੇ ਵੱਡੇ ਆਗੂ ਪਾਰਟੀ ਛੱਡ ਚੁੱਕੇ ਹਨ। ਹੁਣ ਪਾਰਟੀ ਉਨ੍ਹਾਂ ਦੀ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਈ ਹੈ। ਇਸ ਲਈ, ਬਿਹਤਰ ਹੋਵੇਗਾ ਕਿ ਉਹ ਪੰਜਾਬ ਦੇ ਮੁੱਦਿਆਂ 'ਤੇ ਨਾ ਹੀ ਬੋਲਣ।

ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਘਬਰਾਹਟ ਦਾ ਅਸਲ ਕਾਰਨ ਇਹ ਹੈ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਵਿੱਚ ਨੋਟਾ ਨਾਲ ਮੁਕਾਬਲਾ ਕਰ ਰਹੀ ਹੈ। ਉਨ੍ਹਾਂ ਨੂੰ ਡਰ ਹੈ ਕਿ ਨੋਟਾ ਨੂੰ ਉਨ੍ਹਾਂ ਦੇ ਉਮੀਦਵਾਰ ਨਾਲੋਂ ਜ਼ਿਆਦਾ ਵੋਟਾਂ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 2017 ਤੋਂ ਬਾਅਦ ਹਰ ਚੋਣ ਵਿੱਚ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਪਾਰਟੀ ਦਾ ਇੰਨਾ ਬੁਰਾ ਹਾਲ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਹਾਲਤ ਹੁਣ ਅਜਿਹੀ ਹੋ ਗਈ ਹੈ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਉਨ੍ਹਾਂ ਦੀ ਕਿਸੇ ਵੀ ਗੱਲ 'ਤੇ ਭਰੋਸਾ ਕਰਨ ਲਈ ਤਿਆਰ ਨਹੀਂ ਹੈ। ਉਹ ਆਪਣੀ ਧੋਖੇਬਾਜ਼ੀ ਕਾਰਨ ਲੋਕਾਂ ਦਾ ਵਿਸ਼ਵਾਸ ਪੂਰੀ ਤਰ੍ਹਾਂ ਗੁਆ ਚੁੱਕੇ ਹਨ।

ਪੰਨੂ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਪਿਛਲੇ 3 ਸਾਲਾਂ ਵਿੱਚ 'ਆਪ' ਸਰਕਾਰ ਵੱਲੋਂ ਕੀਤੇ ਕੰਮਾਂ 'ਤੇ  ਮੋਹਰ ਲਗਾ ਦਿੱਤੀ ਹੈ। ਅਸੀਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣਾ ਕੰਮ ਜਾਰੀ ਰੱਖਾਂਗੇ। ਜੇਕਰ ਸਾਨੂੰ ਦੇਸ਼ ਵਿੱਚ ਕਿਤੇ ਵੀ ਸਿੱਖਿਆ, ਸਿਹਤ ਅਤੇ ਹੋਰ ਜਨਤਕ ਸੇਵਾਵਾਂ ਵਿੱਚ ਕੋਈ ਮਾਹਿਰ ਮਿਲਦਾ ਹੈ, ਤਾਂ ਅਸੀਂ ਪੰਜਾਬ ਦੀ ਭਲਾਈ ਲਈ ਉਸ ਦੀ ਮਦਦ ਲਵਾਂਗੇ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement