
ਦਿਮਾਗ ਦੀ ਨਸ ਫਟਣ ਮਗਰੋਂ ਚਲ ਰਿਹਾ ਸੀ ਹਸਪਤਾਲ ਵਿਚ ਇਲਾਜ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਕਰੀਬ 71 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ ਹਨ।
ਇਹ ਵੀ ਪੜ੍ਹੋ: 1984 ਸਿੱਖ ਨਸਲਕੁਸ਼ੀ ਮਾਮਲੇ ਦੀ ਸੁਣਵਾਈ 11 ਅਗਸਤ ਤਕ ਟਲੀ
ਜਾਣਕਾਰੀ ਅਨੁਸਾਰ ਗੁਰਬਿੰਦਰ ਸਿੰਘ ਸ਼੍ਰੀਨਗਰ 'ਚ ਅਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਜਿਥੇ ਸੋਮਵਾਰ ਨੂੰ ਉਨ੍ਹਾਂ ਦੀ ਦਿਮਾਗ ਦੀ ਨਸ ਫਟ ਗਈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।