ਪੀੜਤ ਕਿਸਾਨਾ ਨੂੰ ਜਲਦ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਤੋਂ 'ਆਪ' ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਵਿਚ ਹੜ੍ਹ ਕਾਰਨ ਪੈਦਾ ਹੋਏ ਹਾਲਤ ਅਤੇ ਹੋਰ ਕਈ ਮੁੱਦੇ ਸੰਸਦ ਵਿਚ ਚੁੱਕੇ। ਉਨ੍ਹਾਂ ਨੇ ਦਸਿਆ ਕਿ ਪੰਜਾਬ ਸਮੇਤ ਪੂਰੇ ਭਾਰਤ ਵਿਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਵੀ ਪੁੱਛਿਆ ਗਿਆ ਹੈ ਕਿ ਸਰਕਾਰ ਉਸ ਸਬੰਧੀ ਕੀ ਕਰ ਰਹੀ ਹੈ, ਕਿਸਾਨਾਂ ਨੂੰ ਮੁਆਵਜ਼ਾ ਕਿਵੇਂ ਦਿਤਾ ਜਾਵੇਗਾ? ਇਸ ਦੇ ਨਾਲ ਹੀ ਉਨ੍ਹਾਂ ਨੇ ਹਾਲਾਤ ਤੋਂ ਜਾਣੂ ਕਰਵਾਉਂਦਿਆਂ ਪੀੜਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਸੱਪ ਦੇ ਡੰਗਣ ਕਾਰਨ 16 ਸਾਲਾ ਲੜਕੀ ਦੀ ਮੌਤ
ਸੰਸਦ ਮੈਂਬਰ ਅਰੋੜਾ ਨੇ ਦਸਿਆ ਕਿ ਲੁਧਿਆਣਾ ਹੀ ਨਹੀਂ ਸਗੋਂ ਪੰਜਾਬ ਦੇ ਹੋਰ ਕੌਮੀ ਮੁੱਦੇ ਵੀ ਰਾਜ ਸਭਾ ਵਿਚ ਚੁੱਕੇ ਜਾਣਗੇ। ਉਨ੍ਹਾਂ ਦਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਪੂਰੇ ਪੰਜਾਬ ਦਾ ਮੁੱਦਾ ਹੈ ਜਿਸ ਵਿਚ ਲੁਧਿਆਣਾ ਵੀ ਆਉਂਦਾ ਹੈ। ਅਥਾਰਟੀ ਨੂੰ ਕਈ ਥਾਵਾਂ 'ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਕਿਸਾਨ ਅਪਣੀ ਜ਼ਮੀਨ ਨਹੀਂ ਦੇ ਰਹੇ, ਜਿਸ ਕਾਰਨ NHAI ਦਾ ਕੰਮ ਠੱਪ ਹੈ। ਇਸ ਲਈ ਮੰਗ ਕੀਤੀ ਗਈ ਹੈ ਕਿ ਸਰਕਾਰ ਇਸ ਮਾਮਲੇ 'ਤੇ ਕੀ ਕਰ ਰਹੀ ਹੈ? ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ NHAI ਦੇ ਸਾਰੇ ਪ੍ਰੋਜੈਕਟ ਮੁਕੰਮਲ ਹੋ ਸਕਣ।
ਇਹ ਵੀ ਪੜ੍ਹੋ: ਲਾਪਰਵਾਹੀ ਦੀ ਹੱਦ! ਕੇਰਲ ’ਚ ਡਾਕਟਰਾਂ ਨੇ ਸਰਜਰੀ ਦੌਰਾਨ ਔਰਤ ਦੇ ਪੇਟ ’ਚ ਹੀ ਛਡਿਆ ਚਿਮਟਾ
ਸਾਂਸਦ ਸੰਜੀਵ ਅਰੋੜਾ ਨੇ ਦਸਿਆ ਕਿ ਲੁਧਿਆਣਾ ਦੇ ਰੇਲਵੇ ਸਟੇਸ਼ਨ ਨੂੰ ਲੈ ਕੇ ਕੇਂਦਰੀ ਰੇਲ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਕੰਮ ਥੋੜਾ ਜਲਦੀ ਕੀਤਾ ਜਾਵੇ ਕਿਉਂਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਸਿਆ ਕਿ ਰਾਜ ਸਭਾ ਵਿਚ ਮਨਰੇਗਾ ਦਾ ਮਾਮਲਾ ਵੀ ਚੁੱਕਿਆ ਕਿਉਂਕਿ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ਨੂੰ ਉਠਾ ਚੁੱਕੇ ਹਨ। ਪੰਜਾਬ ਵਿੱਚ ਮਨਰੇਗਾ ਦਾ ਰੇਟ ਦੂਜੇ ਸੂਬਿਆਂ ਨਾਲੋਂ ਘੱਟ ਹੈ, ਜਿਸ ਕਾਰਨ ਮਨਰੇਗਾ ਸਕੀਮ ਫੇਲ੍ਹ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਘੱਟੋ-ਘੱਟ ਉਜਰਤਾਂ ਵਿਚ ਵਾਧਾ ਕੀਤਾ ਜਾਵੇ।
ਇਹ ਵੀ ਪੜ੍ਹੋ: ਅੱਜ ਤੋਂ ਮੁੜ ਖੁੱਲ੍ਹਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ
ਐਮ.ਐਸ.ਐਮ.ਈ. ਕੇਂਦਰ ਦੀ ਸਕੀਮ ਦਾ ਸਟੇਟ ਵੇਰਵਾ ਮੰਗਿਆ ਗਿਆ ਹੈ, ਇਸ ਸਕੀਮ ਰਾਹੀਂ ਉਦਯੋਗਾਂ ਨੂੰ ਕਿਵੇਂ ਲਾਭ ਪਹੁੰਚਾਇਆ ਜਾ ਸਕਦਾ ਹੈ ਅਤੇ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਨੂੰ ਕਿੰਨੀਆਂ ਸਕੀਮਾਂ ਦਿਤੀਆਂ ਗਈਆਂ ਹਨ, ਇਸ ਦਾ ਵੇਰਵਾ ਵੀ ਮੰਗਿਆ ਗਿਆ ਹੈ। ਕੇਂਦਰ ਸਰਕਾਰ ਦੀ ਇਸ ਸਕੀਮ ਤਕ ਪਹੁੰਚ ਕਰਨ 'ਤੇ ਸਰਕਾਰ ਨੇ ਕਿਹਾ ਕਿ ਮੰਤਰਾਲੇ ਵਲੋਂ ਜਵਾਬ ਦਿਤਾ ਗਿਆ ਹੈ, ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਵੀ ਭਾਰਤ ਦੇ 9 ਸੂਬਿਆਂ 'ਚ ਸ਼ਾਮਲ ਹੈ, ਜਿਥੇ 100 ਫ਼ੀ ਸਦੀ ਸਾਫ ਪਾਣੀ ਹਰ ਘਰ ਤਕ ਪਹੁੰਚ ਸਕਦਾ ਹੈ।