ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ
Published : Sep 25, 2023, 5:51 pm IST
Updated : Sep 25, 2023, 5:51 pm IST
SHARE ARTICLE
Bhagwant Mann
Bhagwant Mann

ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ

 

ਚੰਡੀਗੜ੍ਹ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇਥੋਂ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਨੇ ਇਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀ ਸਦੀ ਪਿੰਡ ਬਣੇ ਓ.ਡੀ.ਐਫ਼. ਪਲੱਸ – ਜਿੰਪਾ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ‘ਸਾਇਬਰ ਰੇਪ’ ਠੱਗੀ : ਨੌਸਰਬਾਜ਼ਾਂ ਨੇ ਇਸ ਤਰ੍ਹਾਂ ਠੱਗਿਆ ਵਣਜ ਮੰਤਰਾਲੇ ਦਾ ਸਲਾਹਕਾਰ 

ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement