
ਲੋਕਾਂ ਨੂੰ ਹੁਣ ਇਹ ਮਦਦ ਛੇਤੀ ਤੋਂ ਛੇਤੀ ਮਿਲ ਜਾਣੀ ਚਾਹੀਦੀ ਹੈ
ਕਿਹਾ, ਕੋਵਿਡ -19 ਨਾਲ ਮਰਨ ਵਾਲਿਆਂ ਦੇ ਪ੍ਰਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਦੇਰ ਨਾਲ ਲਿਆ
ਲਖਨਊ : ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਕੋਵਿਡ -19 ਕਾਰਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਫੈਸਲੇ ਨੂੰ ਬਹੁਤ ਦੇਰੀ ਨਾਲ ਲਿਆ ਗਿਆ ਫੈਸਲਾ ਕਰਾਰ ਦਿੱਤਾ ਹੈ।
Coronavirus
ਮਾਇਆਵਤੀ ਨੇ ਸੋਮਵਾਰ ਨੂੰ ਟਵੀਟ ਕੀਤਾ, “ਉੱਤਰ ਪ੍ਰਦੇਸ਼ ਸਰਕਾਰ ਨੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਮਰਨ ਵਾਲਿਆਂ ਦੇ ਪ੍ਰਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਬਹੁਤ ਦੇਰ ਨਾਲ ਲਿਆ ਗਿਆ ਹੈ, ਜੋ ਬਹੁਤ ਪਹਿਲਾਂ ਹੀ ਕਰ ਦੇਣਾ ਚਾਹੀਦਾ ਸੀ, ਪਰ ਲੋਕਾਂ ਨੂੰ ਹੁਣ ਇਹ ਮਦਦ ਛੇਤੀ ਤੋਂ ਛੇਤੀ ਮਿਲ ਜਾਣੀ ਚਾਹੀਦੀ ਹੈ।ਬਸਪਾ ਦੀ ਇਹੀ ਮੰਗ ਹੈ।''
Mayawati
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੋਵਿਡ -19 ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਕੋਵਿਡ -19 ਕਾਰਨ ਹੁਣ ਤੱਕ ਸੂਬੇ ਵਿਚ 22,899 ਲੋਕਾਂ ਦੀ ਮੌਤ ਹੋ ਚੁੱਕੀ ਹੈ।