Punjab Open Debate: 1 ਨਵੰਬਰ ਵਾਲੀ ਖੁੱਲ੍ਹੀ ਬਹਿਸ ਵਿਚ ਸ਼ਾਮਲ ਹੋਣਗੇ ਸੁਨੀਲ ਜਾਖੜ, ਕਿਹਾ- ਜਵਾਬ ਦੇਣ ਨਹੀਂ, ਲੈਣ ਜਾਵਾਂਗੇ
Published : Oct 25, 2023, 5:22 pm IST
Updated : Oct 25, 2023, 5:32 pm IST
SHARE ARTICLE
Sunil Jakhar Will Join Open Debate
Sunil Jakhar Will Join Open Debate

ਅਸਿਸਟੈਂਟ ਪ੍ਰੋਫੈਸਰ ਖੁਦਕੁਸ਼ੀ ਮਾਮਲੇ ਵਿਚ ਰਾਜਪਾਲ ਨਾਲ ਕੀਤੀ ਮੁਲਾਕਾਤ

Punjab Open Debate News in Punjabi: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੁਧਵਾਰ ਨੂੰ ਐਲਾਨ ਕੀਤਾ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਖੁੱਲ੍ਹੀ ਬਹਿਸ 'ਚ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਐਸਵਾਈਐਲ ’ਤੇ ਹੀ ਨਹੀਂ ਸਗੋਂ ਪੰਜਾਬ ਵਿਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ’ਤੇ ਵੀ ਜਵਾਬ ਮੰਗਣਗੇ। ਜਾਖੜ ਨੇ ਕਿਹਾ ਕਿ ਅਸੀਂ ਜਵਾਬ ਦੇਣ ਨਹੀਂ ਸਗੋਂ ਸਰਕਾਰ ਤੋਂ ਜਵਾਬ ਮੰਗਣ ਜਾਵਾਂਗੇ। ਇਹ ਬਹਿਸ ਲੁਧਿਆਣਾ ਵਿਚ ਹੋਵੇਗੀ।

ਇਹ ਵੀ ਪੜ੍ਹੋ: Former Market Committee Chairman Arrested News: ਲੁਧਿਆਣਾ ਵਿਚ ਮਾਰਕੀਟ ਕਮੇਟੀ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਸੁਨੀਲ ਜਾਖੜ ਰੋਪੜ 'ਚ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਭਰਾ ਬਲਦੇਵ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਦੀ ਥਾਂ ਹੁਣ ਉਨ੍ਹਾਂ ਨੂੰ 1157 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਲਿਖਣਾ ਪਵੇਗਾ। ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਉਹ ਰਾਜਪਾਲ ਨੂੰ ਮਿਲੇ ਹਨ।

ਇਹ ਵੀ ਪੜ੍ਹੋ: Son Kills Mother News: ਜ਼ਮੀਨੀ ਵਿਵਾਦ ਦੇ ਚਲਦਿਆਂ ਪੁੱਤ ਵਲੋਂ ਚਾਕੂ ਮਾਰ ਕੇ ਮਾਂ ਦਾ ਕਤਲ 

ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਲਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਹਨ। ਕੇਜਰੀਵਾਲ ਨੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ: ‘Bharat’ replacing ‘India’ in school textbooks: ਸਕੂਲਾਂ ਦੀਆਂ ਕਿਤਾਬਾਂ ’ਚ ‘ਇੰਡੀਆ’ ਦੀ ਥਾਂ ‘ਭਾਰਤ’ ਸ਼ਬਦ ਵਰਤਣ ਦੀ ਸਿਫ਼ਾਰਸ਼  

ਸੁਨੀਲ ਜਾਖੜ ਨੇ ਕਿਹਾ ਕਿ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਸਿੱਖਿਆ ਮੰਤਰੀ ਹਰਦੇਵ ਬੈਂਸ ਨੇ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਸੀ। ਇਹ ਗੱਲ ਉਸ ਦੇ ਸੁਸਾਈਡ ਨੋਟ ਤੋਂ ਵੀ ਸਾਬਤ ਹੁੰਦੀ ਹੈ। ਉਨ੍ਹਾਂ ਨੇ ਇਨ੍ਹਾਂ ਪ੍ਰੋਫੈਸਰਾਂ ਨੂੰ ਪ੍ਰਦਰਸ਼ਨ ਕਰਨ ਦੀ ਚੁਨੌਤੀ ਦਿਤੀ ਸੀ। ਉਨ੍ਹਾਂ ਨੂੰ ਮੰਤਰੀ ਦੇ ਪਿੰਡ ਗੰਭੀਰਪੁਰ ਵਿਚ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਇਸ ਲਈ ਮੰਤਰੀ ਹਰਜੋਤ ਬੈਂਸ ਵਿਰੁਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਵਿਰੁਧ ਦਰਜ ਕੀਤਾ ਕੇਸ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ: Punjab Holiday News: 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ 

ਜਾਖੜ ਨੇ ਇਲਜ਼ਾਮ ਲਾਇਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਖਤਮ ਕਰਵਾਉਣ ਲਈ ਗਰੀਬ ਮਨਰੇਗਾ ਮਜ਼ਦੂਰਾਂ ਦਾ ਸਹਾਰਾ ਲਿਆ ਹੈ। ਮਨਰੇਗਾ ਦੀਆਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੀ ਦਿਹਾੜੀ ਰੋਕਣ ਦੀਆਂ ਧਮਕੀਆਂ ਦੇ ਕੇ ਧਰਨਾ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਮਹਿਲਾ ਪ੍ਰੋਫੈਸਰਾਂ ਨੇ ਅਪਣੀ ਮਜਬੂਰੀ ਦਾ ਪ੍ਰਗਟਾਵਾ ਕੀਤਾ ਤਾਂ ਮਹਿਲਾ ਕਰਮਚਾਰੀ ਵੀ ਉਨ੍ਹਾਂ ਦੇ ਧਰਨੇ ਵਿਚ ਸ਼ਾਮਲ ਹੋ ਗਈਆਂ।

(For more latest news in Punjabi apart from Punjab CM Bhagwant Mann's Open Debate Challenge, Stay Tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement