ਆਰ.ਪੀ. ਸਿੰਘ ਦੇ ਸ਼੍ਰੋਮਣੀ ਕਮੇਟੀ ਵਿਰੁਧ ਦਿਤੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ, ਵਿਵਾਦ ਛਿੜਨ ਮਗਰੋਂ ਭਾਜਪਾ ਆਗੂ ਨੇ ਮੰਗੀ ਮੁਆਫ਼ੀ
Published : Oct 25, 2024, 10:30 pm IST
Updated : Oct 25, 2024, 10:30 pm IST
SHARE ARTICLE
RP Singh.
RP Singh.

ਗ਼ਲਤ ਬਿਆਨਬਾਜ਼ੀ  ਤੋਂ ਬਾਜ਼ ਆਵੇ ਆਰ.ਪੀ. ਸਿੰਘ : ਧਾਮੀ

ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਆਰ.ਪੀ. ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਕਰਨ ’ਤੇ ਇਸ ਵਿਰੁਧ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅਕਾਲੀ ਦਲ ਵਲੋਂ ਸਖਤ ਪ੍ਰਤੀਕਰਮ ਪ੍ਰਗਟ ਕੀਤੇ ਗਏ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਤਾਂ ਆਰ.ਪੀ. ਸਿੰਘ ਵਿਰੁਧ ਅਪਰਾਧਕ ਮਾਮਲਾ ਦਰਜ ਕਰਨ ਤਕ ਦੀ ਵੀ ਮੰਗ ਕੀਤੀ ਹੈ। SGPC ਨੇ ਇਸ ਆਰ.ਪੀ. ਸਿੰਘ ਨੂੰ ਇਕ ਕਾਨੂੰਨੀ ਨੋਟਿਸ ਵੀ ਭੇਜਿਆ ਜਿਸ ’ਚ ਉਨ੍ਹਾਂ ਵਿਰੁਧ ਸਿਵਲ ਅਤੇ ਅਪਰਾਧਕ ਮਾਮਲਾ ਦਰਜ ਕਰਵਾਉਣ ਦੀ ਚੇਤਾਵਨੀ ਦਿਤੀ ਗਈ ਹੈ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁਧ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ, ‘‘ਆਰ.ਪੀ. ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ ਭਾਵਨਾਵਾਂ ਅਨੁਸਾਰ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਇਸ ਵਿਰੁਧ ਉਨ੍ਹਾਂ ਦਾ ਬਿਆਨ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ। ਆਰਪੀ ਸਿੰਘ ਇਸ ਕੋਝੀ ਹਰਕਤ ਲਈ ਤੁਰਤ ਮੁਆਫ਼ੀ ਮੰਗੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਇਸ ਵਿਰੁਧ ਕਾਨੂੰਨੀ ਕਾਰਵਾਈ ਕਰਨ ਲਈ ਮਜ਼ਬੂਰ ਹੋਵੇਗੀ।’’

ਵਿਵਾਦ ਛਿੜਨ ਤੋਂ ਬਾਅਦ ਭਾਜਪਾ ਆਗੂ ਆਰ.ਪੀ. ਸਿੰਘ ਨੇ ਸ਼੍ਰੋਮਣੀ ਕਮੇਟੀ ਤੋਂ ਮਾਫ਼ੀ ਮੰਗੀ 

ਵਿਵਾਦ ਨੂੰ ਦੇਖਦਿਆਂ ਆਰ.ਪੀ. ਸਿੰਘ ਨੇ ਸ਼੍ਰੋਮਣੀ ਕਮੇਟੀ ਤੋਂ ਮਾਫੀ ਮੰਗ ਲਈ ਹੈ ਉਨ੍ਹਾਂ ਕਿਹਾ ਕਿ ਅਗਰ ਕਿਸੇ ਨੂੰ ਉਨ੍ਹਾਂ ਦੇ ਬਿਆਨ ਨਾਲ ਢਾਹ ਲੱਗੀ ਹੈ ਤਾਂ ਉਹ ਮਾਫੀ ਮੰਗਦੇ ਹਨ। ਉਨ੍ਹਾਂ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਸਵਾਲ ਵੀ ਪੁੱਛਿਆ ਕਿ ਉਹ ਦੱਸਣ ਕਿ ਕ੍ਰਿਸ਼ਚਿਆਣਾ ਦੇ ਵਾਧੇ ਨੂੰ ਰੋਕਣ ਲਈ ਉਨ੍ਹਾਂ ਨੇ ਕਿ ਕੀਤਾ ਹੈ। 

Tags: sgpc

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement