ਖ਼ਬਰਾਂ |

ਤਾਜ਼ਾ |

ਮੋਗਾ ਦੀ ‘ਪੰਜਾਬ ਬਦਲਾਅ ਰੈਲੀ' 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ : ਅਸ਼ਵਨੀ ਸ਼ਰਮਾ

By : JAGDISH

Published : Feb 26, 2026, 1:48 pm IST
Updated : Feb 26, 2026, 1:48 pm IST
SHARE ARTICLE
Union Home Minister Amit Shah will participate in Moga's 'Punjab Change Rally': Ashwani Sharma
Union Home Minister Amit Shah will participate in Moga's 'Punjab Change Rally': Ashwani Sharma

'ਆਓ ਮਿਲ-ਜੁਲ ਕੇ ਪੰਜਾਬ ਬਦਲੀਏ' ਦੇ ਨਾਂ ਹੇਠ ਹੋਵੇਗੀ ਮੋਗਾ ਰੈਲੀ 

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ 14 ਮਾਰਚ ਨੂੰ ਮੋਗਾ 'ਚ ਹੋਣ ਵਾਲੀ 'ਪੰਜਾਬ ਬਦਲਾਅ ਰੈਲੀ' ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ ਇੱਕ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ 'ਚ ਬਦਲਾਅ ਦੀ ਸ਼ੁਰੂਆਤ ਦਾ ਸੁਨੇਹਾ ਹੋਵੇਗੀ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ।

ਇਸ ਮੌਕੇ ਅਸ਼ਵਨੀ ਸ਼ਰਮਾ ਨੇ ਮੌਜੂਦਾ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਚਾਰ ਸਾਲਾਂ ਦੌਰਾਨ ਸਰਕਾਰ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ ਅਤੇ ਭੈਅ-ਮੁਕਤ ਸ਼ਾਸਨ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ। ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਵੀ ਚਾਰ ਸਾਲ ਬਾਅਦ ਅਧੂਰਾ ਹੈ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਫ਼ਸਲ ’ਤੇ ਐੱਮ. ਐੱਸ. ਪੀ. ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਹ ਵੀ ਪੂਰਾ ਨਹੀਂ ਹੋਇਆ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਰੈਲੀ ਕਿਸਾਨਾਂ, ਦਲਿਤਾਂ, ਔਰਤਾਂ, ਨੌਜਵਾਨਾਂ, ਵਪਾਰੀਆਂ ਅਤੇ ਉਦਯੋਗ ਵਰਗ ਸਮੇਤ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਉਭਾਰੇਗੀ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਪੰਜਾਬ ਲਈ ਭਾਜਪਾ ਦੇ ਵਿਜ਼ਨ ਨੂੰ ਸਪੱਸ਼ਟ ਕਰਨਗੇ। ਉਨ੍ਹਾਂ ਕਿਹਾ ਕਿ 'ਆਓ ਮਿਲ-ਜੁਲ ਕੇ ਪੰਜਾਬ ਬਦਲੀਏ' ਦੇ ਨਾਅਰੇ ਨਾਲ ਹੋਣ ਵਾਲੀ ਇਹ ਬਦਲਾਅ ਰੈਲੀ ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਮੋੜ ਸਾਬਤ ਹੋਵੇਗੀ ਅਤੇ ਲੋਕਾਂ ਸਾਹਮਣੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਰੱਖੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement