
ਦਿੱਲੀ 'ਚ ਪਿਛਲੇ 7 ਸਾਲਾਂ 'ਚ 1.78 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਿਨ੍ਹਾਂ 'ਚੋਂ 51,307 ਲੋਕਾਂ ਨੂੰ ਪੱਕੀ ਨੌਕਰੀ ਮਿਲੀ ਹੈ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਵਿਧਾਨ ਸਭਾ 'ਚ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਦਿੱਲੀ 'ਚ ਪਿਛਲੇ 7 ਸਾਲਾਂ 'ਚ 1.78 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਿਨ੍ਹਾਂ 'ਚੋਂ 51,307 ਲੋਕਾਂ ਨੂੰ ਪੱਕੀ ਨੌਕਰੀ ਮਿਲੀ ਹੈ।
Manish Sisodia
ਸਿਸੋਦੀਆ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਲਗਾਤਾਰ ਅੱਠਵਾਂ ਬਜਟ ਹੈ ਅਤੇ ਇਹ "ਰੁਜ਼ਗਾਰ ਬਜਟ" ਹੈ। ਉਨ੍ਹਾਂ ਨੇ ਕਿਹਾ, “ਮੈਂ ਰੁਜ਼ਗਾਰ ਪੈਦਾ ਕਰਨ ਅਤੇ ਲੋਕਾਂ ਨੂੰ ਕੋਵਿਡ-19 ਦੇ ਪ੍ਰਭਾਵ ਤੋਂ ਰਾਹਤ ਦੇਣ ਦਾ ਏਜੰਡਾ ਲੈ ਕੇ ਆਇਆ ਹਾਂ”।
Manish Sisodia
ਸਿਸੋਦੀਆ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਨਿੱਜੀ ਖੇਤਰ ਨੇ ਦਿੱਲੀ ਵਿੱਚ 10 ਲੱਖ ਤੋਂ ਵੱਧ ਨੌਕਰੀਆਂ ਪੈਦਾ ਕੀਤੀਆਂ ਹਨ।