
ਪ੍ਰਿਅੰਕਾ ਗਾਂਧੀ ਸਮੇਤ ਕਈ ਵੱਡੇ ਆਗੂ ਰਹੇ ਮੌਜੂਦ
ਨਵੀਂ ਦਿੱਲੀ : ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਸ਼ਨੀਵਾਰ ਨੂੰ ਬੈਠਕ ਹੋਈ, ਜਿਸ 'ਚ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ, ਵੱਖ-ਵੱਖ ਮੁੱਦਿਆਂ 'ਤੇ ਅੰਦੋਲਨਾਂ ਦੀ ਰੂਪਰੇਖਾ ਅਤੇ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕੀਤੀ ਗਈ।
INC Meeting
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਾਂਗਰਸ ਹੈੱਡਕੁਆਰਟਰ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਮੁਕੁਲ ਵਾਸਨਿਕ, ਤਾਰਿਕ ਅਨਵਰ, ਰਣਦੀਪ ਸੁਰਜੇਵਾਲਾ, ਪਵਨ ਕੁਮਾਰ ਬਾਂਸਲ ਅਤੇ ਹੋਰ ਕਈ ਆਗੂ ਹਾਜ਼ਰ ਸਨ।
INC Meeting
ਬੈਠਕ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਫੇਸਬੁੱਕ ਪੋਸਟ 'ਚ ਕਿਹਾ, ''ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਪ੍ਰਦੇਸ਼ ਇੰਚਾਰਜਾਂ ਦੀ ਬੈਠਕ 'ਚ ਮੈਂਬਰਸ਼ਿਪ ਮੁਹਿੰਮ ਅਤੇ ਜਨਤਕ ਮੁੱਦਿਆਂ 'ਤੇ ਅੰਦੋਲਨ ਨੂੰ ਲੈ ਕੇ ਚਰਚਾ 'ਚ ਆਪਣੇ ਵਿਚਾਰ ਰੱਖੇ। ਇਹ ਬੈਠਕ ਹਾਲੀਆ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਕਰਾਰੀ ਹਾਰ ਅਤੇ 'G23' ਸਮੂਹ ਦੀਆਂ ਵਧਦੀਆਂ ਹੋਈ ਸਰਗਰਮੀਆਂ ਦੇ ਮੱਦੇਨਜ਼ਰ ਕੀਤੀ ਗਈ ਹੈ।