Himachal Pradesh assembly bypolls: ਭਾਜਪਾ ਨੇ ਕਾਂਗਰਸ ਛੱਡ ਕੇ ਆਏ 6 ਬਾਗੀਆਂ ਨੂੰ ਦਿਤੀ ਟਿਕਟ
Published : Mar 26, 2024, 2:03 pm IST
Updated : Mar 26, 2024, 2:03 pm IST
SHARE ARTICLE
BJP fields all 6 ex-Congress MLAs in Himachal Pradesh assembly bypolls
BJP fields all 6 ex-Congress MLAs in Himachal Pradesh assembly bypolls

ਗੁਜਰਾਤ, ਕਰਨਾਟਕ ਅਤੇ ਪੱਛਮੀ ਬੰਗਾਲ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਵੀ ਕੀਤੀ ਜਾਰੀ

Himachal Pradesh assembly bypolls: ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ ਹੈ। ਭਾਜਪਾ ਨੇ ਕਾਂਗਰਸ ਦੇ 6 ਬਾਗੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ। ਹਾਲ ਹੀ ਵਿਚ ਇਹ 6 ਵਿਧਾਇਕ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।

Photo

ਹੁਣ ਭਾਜਪਾ ਨੇ ਇਨ੍ਹਾਂ 6 ਚਿਹਰਿਆਂ ਨੂੰ ਮੈਦਾਨ 'ਚ ਉਤਾਰਿਆ ਹੈ। ਭਾਜਪਾ ਨੇ ਧਰਮਸ਼ਾਲਾ ਤੋਂ ਸੁਧੀਰ ਸ਼ਰਮਾ, ਲਾਹੌਲ-ਸਪੀਤੀ ਤੋਂ ਰਵੀ ਠਾਕੁਰ, ਸੁਜਾਨਪੁਰ ਤੋਂ ਰਜਿੰਦਰ ਰਾਣਾ, ਬਡਸਰ ਤੋਂ ਇੰਦਰ ਦੱਤ ਲਖਨਪਾਲ, ਗਗਰੇਟ ਤੋਂ ਚੈਤੰਨਿਆ ਸ਼ਰਮਾ ਅਤੇ ਕੁਟਲਹਾਰ ਤੋਂ ਦਵਿੰਦਰ ਕੁਮਾਰ ਭੁੱਟੋ ਨੂੰ ਉਮੀਦਵਾਰ ਬਣਾਇਆ ਹੈ।

Photo

ਇਨ੍ਹਾਂ ਸਾਰੇ ਵਿਧਾਇਕਾਂ ਨੇ ਰਾਜ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ਵਿਚ ਵੋਟ ਪਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਵਿਧਾਇਕੀ ਖੋਹ ਲਈ ਗਈ। ਇਸ ਤੋਂ ਇਲਾਵਾ ਭਾਜਪਾ ਵਲੋਂ ਗੁਜਰਾਤ, ਕਰਨਾਟਕ ਅਤੇ ਪੱਛਮੀ ਬੰਗਾਲ ਦੀਆਂ 8 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

 (For more Punjabi news apart from BJP fields all 6 ex-Congress MLAs in Himachal Pradesh assembly bypolls, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement