
ਇਸ ਦੇ ਨਾਲ ਹੀ ਤ੍ਰਿਪੁਰਾ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਨੇ ਤਿੰਨ ਸਥਾਨਾਂ ’ਤੇ ਜਿੱਤ ਦਰਜ ਕੀਤੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੀ ਆਜ਼ਮਗੜ੍ਹ ਅਤੇ ਰਾਮਪੁਰ ਲੋਕ ਸਭਾ ਸੀਟਾਂ ਲਈ ਹੋਈਆਂ ਉਪ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਇਤਿਹਾਸਕ ਦੱਸਿਆ ਹੈ। ਉਹਨਾਂ ਕਿਹਾ, "ਆਜ਼ਮਗੜ੍ਹ ਅਤੇ ਰਾਮਪੁਰ ਜ਼ਿਮਨੀ ਚੋਣਾਂ ਵਿਚ ਜਿੱਤ ਇਤਿਹਾਸਕ ਹੈ। ਇਹ ਕੇਂਦਰ ਅਤੇ ਯੂਪੀ ਵਿਚ ਡਬਲ ਇੰਜਣ ਵਾਲੀ ਸਰਕਾਰ ਲਈ ਸਮਰਥਨ ਨੂੰ ਦਰਸਾਉਂਦੀ ਹੈ। ਸਮਰਥਨ ਲਈ ਲੋਕਾਂ ਦਾ ਧੰਨਵਾਦੀ ਹਾਂ। ਮੈਂ ਸਾਡੇ ਪਾਰਟੀ ਵਰਕਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।"
ਇਸ ਦੇ ਨਾਲ ਹੀ ਤ੍ਰਿਪੁਰਾ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਨੇ ਤਿੰਨ ਸਥਾਨਾਂ ’ਤੇ ਜਿੱਤ ਦਰਜ ਕੀਤੀ ਹੈ। ਮੁੱਖ ਮੰਤਰੀ ਮਾਨਿਕ ਸਾਹਾ ਨੇ ਜ਼ਿਮਨੀ ਚੋਣ ਜਿੱਤ ਲਈ ਹੈ। ਭਾਜਪਾ ਦੀ ਇਸ ਕਾਮਯਾਬੀ 'ਤੇ ਪੀਐਮ ਮੋਦੀ ਨੇ ਕਿਹਾ, "ਸਾਡੇ ਵਿਕਾਸ ਏਜੰਡੇ 'ਤੇ ਭਰੋਸਾ ਜਤਾਉਣ ਅਤੇ ਜ਼ਿਮਨੀ ਚੋਣ ਜਿੱਤਣ ਲਈ ਮੁੱਖ ਮੰਤਰੀ ਮਾਨਿਕ ਸਾਹਾ ਸਮੇਤ ਸਾਡੇ ਉਮੀਦਵਾਰਾਂ ਨੂੰ ਆਸ਼ੀਰਵਾਦ ਦੇਣ ਲਈ ਮੈਂ ਤ੍ਰਿਪੁਰਾ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਦੀ ਰਹੇਗੀ। ਵਰਕਰਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਾ ਹਾਂ।"