ਗੁਲਾਮ ਨਬੀ ਆਜ਼ਾਦ ਦੇ ਸਮਰਥਨ ’ਚ 5 ਹੋਰ ਕਾਂਗਰਸੀ ਆਗੂਆਂ ਨੇ ਦਿੱਤਾ ਅਸਤੀਫ਼ਾ
Published : Aug 26, 2022, 4:49 pm IST
Updated : Aug 26, 2022, 4:49 pm IST
SHARE ARTICLE
Five Congress leaders resign in support of Ghulam Nabi Azad
Five Congress leaders resign in support of Ghulam Nabi Azad

ਜੰਮੂ-ਕਸ਼ਮੀਰ ਕਾਂਗਰਸ ਦੇ ਕਈ ਨੇਤਾਵਾਂ ਨੇ ਉਹਨਾਂ ਦੇ ਅਸਤੀਫੇ 'ਤੇ ਦੁੱਖ ਜ਼ਾਹਰ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

 

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਤੋਂ ਬਾਅਦ ਜੰਮੂ-ਕਸ਼ਮੀਰ ਦੇ ਕਾਂਗਰਸੀ ਨੇਤਾਵਾਂ 'ਚ ਕਾਫੀ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਜੰਮੂ-ਕਸ਼ਮੀਰ ਕਾਂਗਰਸ ਦੇ ਕਈ ਨੇਤਾਵਾਂ ਨੇ ਉਹਨਾਂ ਦੇ ਅਸਤੀਫੇ 'ਤੇ ਦੁੱਖ ਜ਼ਾਹਰ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

Five Congress leaders resign in support of Ghulam Nabi Azad
Five Congress leaders resign in support of Ghulam Nabi Azad

ਹੁਣ ਤੱਕ ਦੀ ਜਾਣਕਾਰੀ ਮੁਤਾਬਕ ਜੀਐੱਮ ਸਰੂਰੀ, ਹਾਜੀ ਅਬਦੁਲ ਰਾਸ਼ਿਦ, ਮੁਹੰਮਦ ਅਮੀਨ ਭੱਟ, ਗੁਲਜ਼ਾਰ ਅਹਿਮਦ ਵਾਨੀ ਅਤੇ ਚੌਧਰੀ ਮੁਹੰਮਦ ਅਕਰਮ ਨੇ ਗੁਲਾਮ ਨਬੀ ਆਜ਼ਾਦ ਦੇ ਸਮਰਥਨ 'ਚ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Ghulam Nabi Azad resigns from all positions of Congress PartyGhulam Nabi Azad

ਦੱਸ ਦੇਈਏ ਕਿ ਗੁਲਾਮ ਨਬੀ ਆਜ਼ਾਦ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ। ਗੁਲਾਮ ਨਬੀ ਕਾਂਗਰਸ ਦੇ ਬਾਗੀ ਧੜੇ ਜੀ-23 ਦੇ ਮੈਂਬਰ ਸਨ। ਸੋਨੀਆ ਗਾਂਧੀ ਨੂੰ ਭੇਜੇ 5 ਪੰਨਿਆਂ ਦੇ ਅਸਤੀਫ਼ੇ ਵਿਚ ਉਹਨਾਂ ਨੇ ਰਾਹੁਲ ਗਾਂਧੀ ’ਤੇ ਵੀ ਹਮਲਾ ਬੋਲਿਆ ਹੈ। ਉਹਨਾਂ ਨੇ ਕਾਂਗਰਸ ਦੀ ਨਾਜ਼ੁਕ ਹਾਲਤ ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਲਈ ਰਾਹੁਲ ਗਾਂਧੀ  ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement