‘ਆਪ’ ਨੇ ਕਿਹਾ ਬਾਜਵਾ ਪਹਿਲਾਂ ਵੀ ਸੀ.ਐਮ. ਬਣਨ ਦਾ ਸੁਪਨਾ ਵੇਖ ਚੁੱਕੇ ਹਨ ਪੂਰਾ ਨਹੀਂ ਹੋਇਆ ਹੁਣ ਵੀ ਨਹੀਂ ਹੋਵੇਗਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਸਾਡੇ ਕੋਲ 18 ਵਿਧਾਇਕ ਹਨ। ਆਮ ਆਦਮੀ ਪਾਰਟੀ ਦੇ 32 ਮੈਂਬਰ ਸਾਡੇ ਸੰਪਰਕ ਵਿਚ ਹਨ। ਥੋੜੀ ਹੋਰ ਮਿਹਨਤ ਦੀ ਲੋੜ ਹੈ। ਅਸੀਂ ਸਰਕਾਰ ਬਣਾ ਸਕਦੇ ਹਨ।
ਲੋਕ ਸਭਾ ਚੋਣਾਂ ਇਕੱਲੇ ਲੜਨ ਦੀ ਗੱਲ ਦੁਹਰਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਤੋਂ 2 ਮਹੀਨੇ ਬਾਅਦ ਡਿੱਗ ਜਾਵੇਗੀ। ਬਾਜਵਾ ਦੇ ਬਿਆਨ 'ਤੇ ਚੁਟਕੀ ਲੈਂਦਿਆਂ 'ਆਪ' ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਪੂਰਾ ਨਹੀਂ ਹੋਵੇਗਾ।
ਆਮ ਆਦਮੀ ਪਾਰਟੀ ਨੇ ਕਿਹਾ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨ ਦਾ ਸੁਪਨਾ ਵੇਖ ਰਹੇ ਹਨ ਇਸੇ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ । ‘ਆਪ’ ਨੇ ਕਿਹਾ ਬਾਜਵਾ ਪਹਿਲਾਂ ਵੀ ਸੀ.ਐਮ. ਬਣਨ ਦਾ ਸੁਪਨਾ ਵੇਖ ਚੁੱਕੇ ਹਨ ਪੂਰਾ ਨਹੀਂ ਹੋਇਆ ਹੁਣ ਵੀ ਨਹੀਂ ਹੋਵੇਗਾ ।
ਆਪ ਨੇ ਕਿਹਾ ਸਾਡੇ ਵਿਧਾਇਕ ਪਾਰਟੀ ਦੇ ਪ੍ਰਤੀ ਵਫਾਦਾਰ ਹਨ ਅਤੇ ਕਿਧਰੇ ਨਹੀਂ ਜਾ ਰਹੇ ਹਨ । ਉਨ੍ਹਾਂ ਨੇ ਬਾਜਵਾ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ । ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਪਹਿਲਾਂ ਵੀ ਬਾਜਵਾ ਸਾਹਿਬ ਦੇ ਅਰਮਾਨ ਪੂਰੇ ਨਹੀਂ ਹੋਏ। ਹੁਣ ਪੰਜਾਬ ਨੂੰ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਇਨ੍ਹਾਂ ਦੀ ਵਾਰੀ ਨਹੀਂ ਆਉਣੀ।