ਪੰਜਾਬ ਨਾਲ ਬਦਲੇਖ਼ੋਰੀ 'ਤੇ ਉੱਤਰੇ ਪ੍ਰਧਾਨ ਮੰਤਰੀ ਮੋਦੀ- ਭਗਵੰਤ ਮਾਨ
Published : Oct 26, 2020, 4:03 pm IST
Updated : Oct 26, 2020, 4:04 pm IST
SHARE ARTICLE
Bhagwant Mann and PM Modi
Bhagwant Mann and PM Modi

ਕੈਪਟਨ ਕਿਸਾਨਾਂ ਨੂੰ ਅਪੀਲਾਂ ਦੀ ਥਾਂ ਪ੍ਰਧਾਨ ਮੰਤਰੀ ਕੋਲ ਕਿਸਾਨਾਂ ਦੀ ਗੱਲ ਕਰਨ- 'ਆਪ' ਸੰਸਦ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇੱਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲੇਖ਼ੋਰੀ 'ਤੇ ਉਤਰ ਆਏ ਹਨ।

Bhagwant MannBhagwant Mann

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮਾਲ ਗੱਡੀਆਂ ਚਲਾਉਣ ਲਈ ਕੇਂਦਰ ਵੱਲੋਂ ਯਾਤਰੂ ਰੇਲ ਗੱਡੀਆਂ ਚੱਲਣ ਦੇਣ ਦੀ ਸ਼ਰਤ ਬਾਂਹ ਮਰੋੜ ਕੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਹੈ। ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੰਕਾਰੀ ਅਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ।

Bhagwant MannBhagwant Mann

ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਆਡਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ। ਇਹੋ ਕਾਰਨ ਹੈ ਜਦ ਪੰਜਾਬ ਦੇ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਰੇਲ ਲਾਈਨਾਂ ਖ਼ਾਲੀ ਕਰ ਦਿੱਤੀਆਂ ਤਾਂ ਮੋਦੀ ਨੇ ਸਭ ਤੋਂ ਪਹਿਲਾਂ ਮੋਗਾ ਸਥਿਤ ਅੰਡਾਨੀਆਂ ਦੇ ਸਾਇਲੋ ਲਈ ਮਾਲ ਗੱਡੀ ਭੇਜ ਦਿੱਤੀ। ਇਹ ਕਿਸਾਨਾਂ ਨੂੰ ਭੜਕਾ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਜਿਸ ਬਾਰੇ ਪੂਰੇ ਪੰਜਾਬ ਨੂੰ ਸੁਚੇਤ ਰਹਿਣਾ ਪਵੇਗਾ।

PM ModiPM Modi

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਥਾਂ ਭਾਜਪਾਈ ਆਗੂਆਂ ਵੱਲੋਂ ਕਦੇ ਉਨ੍ਹਾਂ ਨੂੰ ਦਲਾਲ ਕਿਹਾ ਜਾਂਦਾ ਹੈ ਅਤੇ ਕਦੇ ਗੁਮਰਾਹ ਕਰਨ ਵਾਲੇ ਕਿਹਾ ਜਾਂਦਾ ਹੈ। ਮਾਨ ਨੇ ਮੋਦੀ ਸਮੇਤ ਪੂਰੀ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਖੇਤੀ ਬਾਰੇ ਕੇਂਦਰੀ ਕਾਨੂੰਨ ਐਨੇ ਹੀ ਕ੍ਰਾਂਤੀਕਾਰੀ ਹਨ ਤਾਂ ਯੂਪੀ-ਬਿਹਾਰ ਦੇ ਬੇਵੱਸ ਕਿਸਾਨਾਂ ਤੋਂ ਅੱਧੇ ਮੁੱਲ ਝੋਨਾ ਖ਼ਰੀਦ ਕੇ ਵਿਚੋਲੀਏ ਪੰਜਾਬ ਦੀਆਂ ਮੰਡੀਆਂ 'ਚ ਐਮਐਸਪੀ ਉੱਪਰ ਵੇਚਣ ਦਾ ਗੋਰਖਧੰਦਾ ਕਿਉਂ ਚਲਾ ਰਹੇ ਹਨ?

PM MODIPM MODI

ਮਾਨ ਨੇ ਕਿਹਾ ਕਿ ਸ਼ਰਤਾਂ ਸਹਿਤ ਮਾਲ ਗੱਡੀਆਂ ਰੋਕ ਕੇ ਪੰਜਾਬ ਨੂੰ ਆਰਥਿਕ ਤੌਰ 'ਤੇ ਤੋੜਨ ਭੁੱਖੇ ਮਾਰਨ ਅਤੇ ਤੜੀ ਪਾਰ ਕਰਨ ਦੀ ਬਦਲੇਖ਼ੋਰ ਸੋਚ ਰੱਖਣ ਵਾਲੇ ਪ੍ਰਧਾਨ ਮੰਤਰੀ ਨੂੰ ਇਲਮ ਹੋਣਾ ਚਾਹੀਦਾ ਹੈ ਕਿ ਪੰਜਾਬ ਤੋਂ ਬਗੈਰ, ਜੈ ਜਵਾਨ ਅਤੇ ਜੈ ਕਿਸਾਨ, ਨਾਅਰੇ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਦੇਸ਼ ਨੂੰ ਆਜ਼ਾਦੀ ਦਿਵਾਉਣ ਅਤੇ ਭੁੱਖਮਰੀ 'ਚੋਂ ਕੱਢਣ ਲਈ ਸਭ ਤੋਂ ਵੱਧ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੀ ਹੈ।

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਯੂਰੀਆ, ਕੋਇਲਾ, ਬਿਜਲੀ ਅਤੇ ਵਪਾਰ ਦੇ ਹਵਾਲੇ ਦੇ ਕੇ ਕਿਸਾਨਾਂ ਨੂੰ ਅਪੀਲਾਂ ਕਰਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਦੀ ਗੱਲ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement