ਮੱਲਿਕਾਰਜੁਨ ਖੜਗੇ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ, ਕਿਹਾ- ਆਮ ਵਰਕਰ ਨੂੰ ਇੰਨਾ ਸਨਮਾਨ ਦੇਣ ਲਈ ਧੰਨਵਾਦ
Published : Oct 26, 2022, 1:02 pm IST
Updated : Oct 26, 2022, 1:33 pm IST
SHARE ARTICLE
Mallikarjun Kharge takes charge as Congress president
Mallikarjun Kharge takes charge as Congress president

ਪ੍ਰਧਾਨ ਬਣਨ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ 'ਚ ਖੜਗੇ ਨੇ ਪਾਰਟੀ 'ਚ 50 ਫੀਸਦੀ ਅਹੁਦੇ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਦੇਣ ਦਾ ਐਲਾਨ ਕੀਤਾ।

 

ਨਵੀਂ ਦਿੱਲੀ: ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਬੁੱਧਵਾਰ ਨੂੰ ਰਸਮੀ ਤੌਰ 'ਤੇ ਚੋਣ ਸਰਟੀਫਿਕੇਟ ਸੌਂਪਿਆ ਗਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਕੇਂਦਰੀ ਚੋਣ ਅਥਾਰਟੀ ਦੇ ਮੈਂਬਰ ਰਾਜੇਸ਼ ਮਿਸ਼ਰਾ, ਅਰਵਿੰਦਰ ਸਿੰਘ ਲਵਲੀ ਅਤੇ ਜੋਤੀ ਮਨੀ ਵੀ ਮੰਚ 'ਤੇ ਮੌਜੂਦ ਸਨ।

ਇਹਨਾਂ ਤੋਂ ਇਲਾਵਾ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਪ੍ਰਦੇਸ਼ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਪਾਰਟੀ ਦੇ ਕਈ ਹੋਰ ਅਹੁਦੇਦਾਰ ਇਸ ਪ੍ਰੋਗਰਾਮ ਵਿਚ ਮੌਜੂਦ ਸਨ।

ਅਹੁਦਾ ਸੰਭਾਲਣ ਤੋਂ ਪਹਿਲਾਂ ਖੜਗੇ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ। ਪ੍ਰਧਾਨ ਬਣਨ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ 'ਚ ਖੜਗੇ ਨੇ ਪਾਰਟੀ 'ਚ 50 ਫੀਸਦੀ ਅਹੁਦੇ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਦੇਣ ਦਾ ਐਲਾਨ ਕੀਤਾ।

ਭਾਜਪਾ ਦੇ ਕਾਂਗਰਸ ਮੁਕਤ ਭਾਰਤ ਦੇ ਨਾਅਰੇ 'ਤੇ ਚੁਟਕੀ ਲੈਂਦਿਆਂ ਖੜਗੇ ਨੇ ਕਿਹਾ, ''ਨਵਾਂ ਭਾਰਤ ਬਣਾਉਣ ਲਈ ਉਹ ਕਾਂਗਰਸ ਮੁਕਤ ਭਾਰਤ ਬਣਾਉਣਾ ਚਾਹੁੰਦੇ ਹਨ ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਜਦੋਂ ਤੱਕ ਕਾਂਗਰਸ ਮੌਜੂਦ ਹੈ, ਉਹ ਅਜਿਹਾ ਨਹੀਂ ਕਰ ਸਕਦੇ। ਅਸੀਂ ਅਜਿਹਾ ਨਹੀਂ ਹੋਣ ਦਿਆਂਗੇ ਅਤੇ ਇਸ ਲਈ ਲੜਦੇ ਰਹਾਂਗੇ”।

ਖੜਗੇ ਨੇ ਕਿਹਾ- ਅੱਜ ਮੇਰੇ ਲਈ ਬਹੁਤ ਭਾਵੁਕ ਪਲ ਹੈ। ਅੱਜ ਇੱਕ ਆਮ ਵਰਕਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਦਾ ਪ੍ਰਧਾਨ ਚੁਣ ਕੇ ਇਹ ਸਨਮਾਨ ਦੇਣ ਲਈ ਮੈਂ ਤੁਹਾਡਾ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਕਾਂਗਰਸ ਝੂਠ ਅਤੇ ਨਫ਼ਰਤ ਦੇ ਦਾਇਰੇ ਨੂੰ ਤੋੜੇਗੀ। ਲੋਕਾਂ ਨੂੰ ਅਪੀਲ ਹੈ ਕਿ ਉਹ ਪਾਰਟੀ ਲਈ ਨਹੀਂ ਸਗੋਂ ਲੋਕਤੰਤਰ ਨੂੰ ਬਚਾਉਣ ਲਈ ਇਕੱਠੇ ਹੋਣ। ਖੜਗੇ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਇਹ ਔਖਾ ਸਮਾਂ ਹੈ, ਕਾਂਗਰਸ ਨੇ ਜਿਸ ਲੋਕਤੰਤਰ ਦੀ ਸਥਾਪਨਾ ਕੀਤੀ ਸੀ, ਉਸ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement