ਰਾਹੁਲ ਗਾਂਧੀ ਨੇ ਕੇਂਦਰ ਨੂੰ ਫਿਰ ਕੀਤੀ ਅਪੀਲ, ‘ਤੁਰੰਤ ਵਾਪਸ ਲਏ ਜਾਣ ਖੇਤੀ ਵਿਰੋਧੀ ਕਾਨੂੰਨ’
Published : Jan 27, 2021, 4:17 pm IST
Updated : Jan 27, 2021, 4:17 pm IST
SHARE ARTICLE
Rahul Gandhi Asks Centre To Repeal Farm Law
Rahul Gandhi Asks Centre To Repeal Farm Law

ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਦੇ ਕਥਨ ਦਾ ਦਿੱਤਾ ਹਵਾਲਾ

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਫਿਰ ਅਪੀਲ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਦੇ ਕਥਨ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ। 

Rahul GandhiPM Modi - Rahul Gandhi

ਉਹਨਾਂ ਲਿਖਿਆ, ‘ਤੁਸੀਂ ਨਿਮਰਤਾ ਨਾਲ ਸੰਸਾਰ ਨੂੰ ਬਦਲ ਸਕਦੇ ਹੋ-ਮਹਾਤਮਾ ਗਾਂਧੀ। ਇਕ ਵਾਰ ਫਿਰ ਮੋਦੀ ਸਰਕਾਰ ਨੂੰ ਅਪੀਲ ਹੈ ਕਿ ਤੁਰੰਤ ਖੇਤੀ ਵਿਰੋਧੀ ਕਾਨੂੰਨ ਵਾਪਸ ਲਏ ਜਾਣ'। ਦੱਸ ਦਈਏ ਕਿ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਕੇਂਦਰ ਸਰਕਾਰ ਵਿਰੁੱਧ ਹਮਲਾ ਬੋਲ ਰਹੇ ਹਨ।

ਇਸ ਤੋਂ ਪਹਿਲਾਂ ਉਹਨਾਂ ਨੇ ਬੀਤੇ ਦਿਨ ਹੋਈ ਹਿੰਸਾ ‘ਤੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਟਵੀਟ ਕੀਤਾ ਸੀ। ਉਹਨਾਂ ਕਿਹਾ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਰਾਹੁਲ ਗਾਂਧੀ ਨੇ ਲਿਖਿਆ, ‘ ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਸੱਟ ਕਿਸੇ ਨੂੰ ਵੀ ਲੱਗੇ, ਨੁਕਸਾਨ ਸਾਡੇ ਦੇਸ਼ ਦਾ ਹੀ ਹੋਵੇਗਾ। ਦੇਸ਼ਹਿਤ ਲਈ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ’। ਜ਼ਿਕਰਯੋਗ ਹੈ ਕਿ ਬੀਤੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ।

tractor pradeTractor prade

ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ। ਟਰੈਕਟਰ ਪਰੇਡ ਲਈ ਤੈਅ ਰੂਟ ਤੋਂ ਹਟ ਕੇ ਕੁਝ ਕਿਸਾਨ ਲਾਲ ਕਿਲ੍ਹੇ ਵਿਚ ਚਲੇ ਗਏ। ਇਸ ਦੌਰਾਨ ਦੀਪ ਸਿੱਧੂ ਸਮੇਤ ਕੁਝ ਨੌਜਵਾਨਾਂ ਨੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡੇ ਲਹਿਰਾ ਦਿੱਤੇ। ਇਸ ਤੋਂ ਬਾਅਦ ਲਾਲ ਕਿਲ੍ਹੇ ਵਿਚ ਤਣਾਅ ਕਾਫੀ ਵਧ ਗਿਆ। ਮਾਮਲੇ ਵਿਚ ਕਈ ਲੋਕਾਂ ਖਿਲਾਫ ਪਰਚੇ ਵੀ ਦਰਜ ਕੀਤੇ ਗਏ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement