ਖ਼ਬਰਾਂ |

ਤਾਜ਼ਾ |

Lok Sabha Elections 2024: ਸਾਬਕਾ ਰਾਜਦੂਤ ਤਰਨਜੀਤ ਸੰਧੂ ਹੋ ਸਕਦੇ ਹਨ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
Published : Feb 27, 2024, 10:32 am IST
Updated : Feb 27, 2024, 10:32 am IST
SHARE ARTICLE
Lok Sabha Elections 2024: Former diplomat Taranjit Singh Sandhu is being viewed as a top contender for BJP
Lok Sabha Elections 2024: Former diplomat Taranjit Singh Sandhu is being viewed as a top contender for BJP

ਸਾਬਕਾ ਰਾਜਦੂਤ ਪਿਛਲੇ ਮਹੀਨੇ ਵਿਦੇਸ਼ੀ ਸੇਵਾ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਇਨ੍ਹੀਂ ਦਿਨੀਂ ਅੰਮ੍ਰਿਤਸਰ ਵਿਚ ਹਨ।

Lok Sabha Elections 2024: ਲੋਕ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਵਿਚਾਲੇ ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਪੰਜਾਬ ਦੀ ਲੋਕ ਸਭਾ ਸੀਟ ਅੰਮ੍ਰਿਤਸਰ ਤੋਂ ਭਾਜਪਾ ਦੇ ਪ੍ਰਮੁੱਖ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।

ਸਾਬਕਾ ਰਾਜਦੂਤ ਪਿਛਲੇ ਮਹੀਨੇ ਵਿਦੇਸ਼ੀ ਸੇਵਾ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਇਨ੍ਹੀਂ ਦਿਨੀਂ ਅੰਮ੍ਰਿਤਸਰ ਵਿਚ ਹਨ। ਇਸ ਵਿਚਾਲੇ ਚਰਚਾਵਾਂ ਹਨ ਕਿ ਉਹ ਇਸ ਹਲਕੇ ਤੋਂ ਲੋਕ ਸਭਾ ਚੋਣ ਲਈ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ ਸੰਧੂ ਨੇ ਫਿਲਹਾਲ ਅਧਿਕਾਰਤ ਤੌਰ ’ਤੇ ਭਾਜਪਾ ਦਾ ਪੱਲਾ ਨਹੀਂ ਫੜਿਆ ਹੈ।

ਸੋਮਵਾਰ ਨੂੰ ਤਰਨਜੀਤ ਸੰਧੂ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਿਛਲੇ ਦਿਨਾਂ ਵਿਚ ਉਨ੍ਹਾਂ ਨੇ ਸ਼ਹਿਰ ਦੇ ਉੱਦਮੀਆਂ, ਪੇਸ਼ੇਵਰਾਂ ਅਤੇ ਡਾਕਟਰਾਂ ਨਾਲ ਮੀਟਿੰਗਾਂ ਕੀਤੀਆਂ। ਉਹ ਮੰਦਰਾਂ, ਗੁਰਦੁਆਰਿਆਂ ਅਤੇ ਪ੍ਰਸਿੱਧ ਖਾਣ-ਪੀਣ ਵਾਲੀਆਂ ਥਾਵਾਂ 'ਤੇ ਵੀ ਜਾ ਰਹੇ ਹਨ।

 

ਅੰਮ੍ਰਿਤਸਰ ਵਿਚ ਅਪਣੀਆਂ ਜੜ੍ਹਾਂ ਰੱਖਣ ਵਾਲੇ ਸੰਧੂ ਦਾ ਪੰਥਕ ਪਿਛੋਕੜ ਹੈ। ਤਰਨਜੀਤ ਸਿੰਘ ਸੰਧੂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕਾਂ ਵਿਚੋਂ ਇਕ ਸਨ, ਜਦਕਿ ਉਨ੍ਹਾਂ ਦੇ ਪਿਤਾ ਬਿਸ਼ਨ ਸਿੰਘ ਸਮੁੰਦਰੀ ਜੀਐਨਡੀਯੂ ਦੇ ਸਾਬਕਾ ਵਾਈਸ-ਚਾਂਸਲਰ ਹਨ। 2019 ਵਿਚ, ਭਾਜਪਾ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਇਕ ਹੋਰ ਸਾਬਕਾ ਡਿਪਲੋਮੈਟ, ਕੇਂਦਰੀ ਮੰਤਰੀ ਹਰਦੀਪ ਪੁਰੀ ਸਨ, ਜੋ ਕਿ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੋਂ ਹਾਰ ਗਏ ਸਨ।

 (For more Punjabi news apart from Lok Sabha Elections 2024: Former diplomat Taranjit Singh Sandhu is being viewed as a top contender for BJP, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM
Advertisement