ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਬਾਦਲ ਪਰਵਾਰ ਨੂੰ ਜੇਲਾਂ 'ਚ ਸੁਟਿਆ ਜਾਵੇ : ਬੱਬੀ ਬਾਦਲ
Published : Mar 28, 2019, 1:49 am IST
Updated : Mar 28, 2019, 1:49 am IST
SHARE ARTICLE
Pic-1
Pic-1

ਕਿਹਾ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਜੁੰਡਲੀ ਦਾ ਕੰਮ ਕੇਵਲ ਪੰਜਾਬ ਵਿਚ ਲੁਟਾਂ ਖੋਹਾਂ ਕਰਨਾ ਹੈ

ਚੋਹਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਵਿੰਗ ਦੇ ਪ੍ਰਧਾਨ ਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਯੂਥ ਅਕਾਲੀ ਦਲ ਟਕਸਾਲੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਾਦਲ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਜੰਮ ਕੇ ਰਗੜੇ ਲਾਏ ਅਤੇ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਜੁੰਡਲੀ ਦਾ ਕੰਮ ਕੇਵਲ ਪੰਜਾਬ ਵਿਚ ਲੁਟਾਂ ਖੋਹਾਂ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਧਰਮ 'ਤੇ ਪਹਿਰਾ ਦੇਣ ਵਾਲਾ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਤਾਰ-ਤਾਰ ਕਰ ਦਿਤਾ ਹੈ ਅਤੇ ਅਪਣੀ ਨਿੱਜੀ ਜਾਇਦਾਦ ਬਣਾ ਕੇ ਰੱਖ ਲਿਆ ਹੈ ਜੋ ਕਿ ਬਹੁਤ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਘਟਨਾ ਪਿਛੇ ਸਿਰਫ਼ ਤਾਂ ਸਿਰਫ਼ ਬਾਦਲ ਪਰਵਾਰ ਹੀ ਜ਼ਿੰਮੇਵਾਰ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਿੱਖ ਧਰਮ ਦੀ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀਆਂ ਲਈ ਬਾਦਲ ਪਰਵਾਰ ਨੂੰ ਛੇਤੀ ਤੋਂ ਛੇਤੀ ਸਲਾਖਾਂ ਪਿੱਛੇ ਦੇਣਾ ਚਾਹੀਦਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ 29 ਮਾਰਚ ਦਿਨ ਸ਼ੁਕਰਵਾਰ ਨੂੰ ਮੋਹਾਲੀ ਤੋਂ ਅੰਮ੍ਰਿਤਸਰ ਤੱਕ ਇਕ ਯੂਥ ਅਕਾਲੀ ਦਲ ਟਕਸਾਲੀ ਦੇ ਨੌਜਵਾਨ ਵਰਕਰਾਂ ਦਾ ਵਿਸ਼ਾਲ ਰੋਡ ਸ਼ੋਅ ਕਢਿਆ ਜਾਵੇਗਾ ਜਿਸ ਵਿਚ ਵੱਡੀ ਗਿਣਤੀ 'ਚ ਪੰਜਾਬ ਦੇ ਨੌਜਵਾਨ ਹਿੱਸਾ ਲੈਣਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement