
ਐਸ.ਡੀ.ਐਮ. ਅਤੇ ਡਿਪਟੀ ਕਮਿਸ਼ਨਰ ਪੱਧਰ ਦੇ 10 ਅਧਿਕਾਰੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ 'ਚ ਕੀਤੀ ਤੈਨਾਤੀ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਚੋਣ ਡਿਊਟੀ ਉੱਤੇ ਤੈਨਾਤ ਆਰ.ਓਜ਼./ਏ.ਆਰ.ਓਜ਼. ਦੀਆਂ ਬਦਲੀਆਂ ਉੱਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
'ਆਪ' ਦੇ ਬੁਲਾਰੇ ਅਤੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਜਸਤੇਜ ਸਿੰਘ ਅਰੋੜਾ ਨੇ ਸਰਕਾਰ ਦੇ ਇਸ ਕਦਮ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਐਸ.ਡੀ.ਐਮ. ਅਤੇ ਡਿਪਟੀ ਕਮਿਸ਼ਨਰ ਪੱਧਰ ਦੇ 10 ਅਧਿਕਾਰੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤੈਨਾਤੀ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।
ਪਾਰਟੀ ਵੱਲੋਂ ਲਿਖਤੀ ਸ਼ਿਕਾਇਤ ਵਿੱਚ ਜਸਤੇਜ ਸਿੰਘ ਅਰੋੜਾ ਨੇ ਉਨ੍ਹਾਂ ਬਾਰੇ ਅਧਿਕਾਰੀਆਂ ਦਾ ਵੇਰਵਾ ਵੀ ਦਿੱਤਾ ਜਿਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਬਦਲ ਦਿੱਤਾ ਗਿਆ ਹੈ।