ਰਾਹੁਲ ਗਾਂਧੀ ਨੂੰ ਊਧਵ ਠਾਕਰੇ ਦਾ ਜਵਾਬ, "ਸਾਵਰਕਰ ਸਾਡੇ ਆਦਰਸ਼, ਉਹਨਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ”
Published : Mar 27, 2023, 3:00 pm IST
Updated : Mar 27, 2023, 3:00 pm IST
SHARE ARTICLE
Uddhav Thackeray on Rahul Gandhi's Savarkar comment
Uddhav Thackeray on Rahul Gandhi's Savarkar comment

ਠਾਕਰੇ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਣਬੁੱਝ ਕੇ ਉਕਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਮੁੰਬਈ: ਸ਼ਿਵਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੇ ਕਿਹਾ ਕਿ ਉਹ ਹਿੰਦੂਤਵ ਵਿਚਾਰਕ ਵੀ.ਡੀ. ਸਾਵਰਕਰ ਨੂੰ ਆਪਣਾ ਆਦਰਸ਼ ਮੰਨਦੇ ਹਨ। ਉਹਨਾਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਸਾਵਰਕਰ ਦਾ ਅਪਮਾਨ ਕਰਨ ਤੋਂ ਗੁਰੇਜ਼ ਕਰਨ। ਊਧਵ ਠਾਕਰੇ ਨੇ ਕਿਹਾ ਕਿ ਮਹਾਂ ਵਿਕਾਸ ਅਗਾੜੀ (ਐਮਵੀਏ), ਤਿੰਨ ਪਾਰਟੀਆਂ - ਸ਼ਿਵ ਸੈਨਾ (ਯੂਬੀਟੀ), ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦਾ ਗਠਜੋੜ ਲੋਕਤੰਤਰ ਦੀ ਰੱਖਿਆ ਲਈ ਬਣਾਇਆ ਗਿਆ ਸੀ ਅਤੇ ਇਸ ਲਈ ਇਕੱਠੇ ਕੰਮ ਕਰਨਾ ਜ਼ਰੂਰੀ ਸੀ।

ਇਹ ਵੀ ਪੜ੍ਹੋ: ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ ਦਿੱਤਾ ਜਾਵੇਗਾ 25 ਫ਼ੀਸਦੀ ਵੱਧ ਮੁਆਵਜ਼ਾ : ਮੁੱਖ ਮੰਤਰੀ

ਉੱਤਰੀ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਮੁਸਲਿਮ ਬਹੁਗਿਣਤੀ ਵਾਲੇ ਸ਼ਹਿਰ ਮਾਲੇਗਾਓਂ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਣਬੁੱਝ ਕੇ ਉਕਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ, “ਸਾਵਰਕਰ ਸਾਡੇ ਆਦਰਸ਼ ਹਨ ਅਤੇ ਉਹਨਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਨੂੰ ਆਪਣੇ ਲੋਕਤੰਤਰ ਦੀ ਰੱਖਿਆ ਲਈ ਮਿਲ ਕੇ ਲੜਨਾ ਪਵੇਗਾ। ਸਾਵਰਕਰ ਨੇ 14 ਸਾਲ ਅੰਡੇਮਾਨ ਦੀ ਜੇਲ੍ਹ ਵਿਚ ਅਣਕਿਆਸੇ ਤਸੀਹੇ ਝੱਲੇ। ਅਸੀਂ ਤਾਂ ਇਹ ਦੁੱਖ ਸਿਰਫ ਪੜ੍ਹ ਸਕਦੇ ਹਾਂ। ਇਹ ਕੁਰਬਾਨੀ ਇਕ ਪ੍ਰਤੀਕ ਹੈ”।

ਇਹ ਵੀ ਪੜ੍ਹੋ: ਸੜਕ ਪਾਰ ਕਰਦੇ ਸਮੇਂ ਕਾਰ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਮੌਤ

ਊਧਵ ਠਾਕਰੇ ਨੇ ਕਿਹਾ, “ਮੈਂ ਰਾਹੁਲ ਗਾਂਧੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਆਪਣੇ ਦੇਸ਼ ਦੇ ਲੋਕਤੰਤਰ ਅਤੇ ਇਸ ਦੇ ਸੰਵਿਧਾਨ ਨੂੰ ਬਚਾਉਣ ਲਈ ਇਕੱਠੇ ਹੋਏ ਹਾਂ। ਹਾਲਾਂਕਿ, ਤੁਹਾਨੂੰ ਜਾਣ ਬੁੱਝ ਕੇ ਉਕਸਾਇਆ ਜਾ ਰਿਹਾ ਹੈ। ਜੇਕਰ ਅਸੀਂ ਇਸ ਸਮੇਂ ਨੂੰ ਵਿਅਰਥ ਗੁਆ ਦੇਵਾਂਗੇ ਤਾਂ ਲੋਕਤੰਤਰ ਦੀ ਹੋਂਦ ਖਤਮ ਹੋ ਜਾਵੇਗੀ। 2024 ਦੀਆਂ ਚੋਣਾਂ ਆਖਰੀ ਚੋਣਾਂ ਹੋਣਗੀਆਂ”।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਹੱਕ ’ਚ ਬੋਲੇ ਸੁਖਬੀਰ ਬਾਦਲ : ਰਾਹੁਲ ’ਤੇ ਕਾਰਵਾਈ ਲੋਕਤੰਤਰ ਦਾ ਕਤਲ

ਜ਼ਿਕਰਯੋਗ ਹੈ ਕਿ ਗੁਜਰਾਤ ਵਿਚ ਸੂਰਤ ਦੀ ਇਕ ਅਦਾਲਤ ਦੁਆਰਾ 2019 ਦੇ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਇਕ ਦਿਨ ਬਾਅਦ ਗਾਂਧੀ ਨੂੰ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਮਗਰੋਂ ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ, ''ਮੇਰਾ ਨਾਮ ਸਾਵਰਕਰ ਨਹੀਂ ਹੈ, ਮੇਰਾ ਨਾਮ ਗਾਂਧੀ ਹੈ ਅਤੇ ਗਾਂਧੀ ਕਿਸੇ ਤੋਂ ਮੁਆਫੀ ਨਹੀਂ ਮੰਗਦੇ।''

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement