Punjab News: ਭਾਜਪਾ ਵਿਚ ਸ਼ਾਮਲ ਹੋਣਗੇ MLA ਸ਼ੀਤਲ ਅੰਗੁਰਾਲ ਤੇ MP ਸੁਸ਼ੀਲ ਰਿੰਕੂ: ਸੂਤਰ
Published : Mar 27, 2024, 2:07 pm IST
Updated : Mar 27, 2024, 3:58 pm IST
SHARE ARTICLE
MLA Sheetal Angural and MP Sushil Rinku joined BJP News in punjabi
MLA Sheetal Angural and MP Sushil Rinku joined BJP News in punjabi

Punjab News : ਦੋਵਾਂ ਦੀਆਂ ਕਈ ਦਿਨਾਂ ਤੋਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ

MLA Sheetal Angural and MP Sushil Rinku joined BJP News in punjabi: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਦੋਵਾਂ ਦੀਆਂ ਕਈ ਦਿਨਾਂ ਤੋਂ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ਪਰ ਦੋਵੇਂ ਆਗੂ ਇਨ੍ਹਾਂ ਖਬਰਾਂ ਦਾ ਖੰਡਨ ਕਰ ਰਹੇ ਸਨ।

ਇਸ ਵਿਚਾਲੇ ਪੰਜਾਬ ਦੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਛੱਡ ਦਿਤੀ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਸੋਸ਼ਲ ਮੀਡੀਆ 'ਤੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ 'ਚ ਅਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ।

ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਇਕ ਵਾਰ ਫਿਰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ। ਪਿਛਲੇ ਦਿਨਾਂ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ, ਮੌਜੂਦਾ ਸੰਸਦ ਮੈਂਬਰ ਅਤੇ ਵਿਧਾਇਕ ਵੀ ਪਾਰਟੀ ਛੱਡ ਚੁੱਕੇ ਹਨ। ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੇਪੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਦਕਿ ਸੰਸਦ ਮੈਂਬਰ ਪ੍ਰਨੀਤ ਕੌਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੇਪੀ 9 ਮਾਰਚ ਨੂੰ ‘ਆਪ’ ਵਿਚ ਸ਼ਾਮਲ ਹੋਏ ਸਨ। 14 ਮਾਰਚ ਨੂੰ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੀ ਟਿਕਟ ਮਿਲੀ ਸੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਟਿਕਟ ਦੇਣ ਦੀ ਚਰਚਾ ਚੱਲ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਵਿਚ ਲੋਕ ਸਭਾ ਦੀਆਂ 13 ਸੀਟਾਂ ਹਨ। ਜਿਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਨੇ ਅੱਠ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ‘ਆਪ’ ਨੇ ਲੋਕ ਸਭਾ ਚੋਣਾਂ ਵਿਚ ਅਪਣੇ ਪੰਜ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ, ਜਿਸ ਵਿਚ ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾ. ਬਲਬੀਰ ਸਿੰਘ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ ਦੇ ਨਾਂ ਸ਼ਾਮਲ ਹਨ।

ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਇਕ ਵਾਰ ਫਿਰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ 'ਆਪ' ਸਰਗਰਮ ਮੋਡ 'ਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਕਈ ਮੀਟਿੰਗਾਂ ਕੀਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement