Punjab News: ਕੈਰੋਂ ਨੂੰ ਪਾਰਟੀ ’ਚੋਂ ਕੱਢਣ 'ਤੇ ਅਕਾਲੀ ਦਲ 'ਚ ਪਈ ਫੁੱਟ! ਜਗੀਰ ਕੌਰ ਤੇ ਸੁਖਦੇਵ ਢੀਂਡਸਾ ਨੇ ਫੈਸਲੇ ਨੂੰ ਦਸਿਆ ਗਲਤ
Published : May 27, 2024, 3:46 pm IST
Updated : May 27, 2024, 3:46 pm IST
SHARE ARTICLE
Split in Akali Dal on expulsion of Kairon from the party
Split in Akali Dal on expulsion of Kairon from the party

ਦੋਵਾਂ ਆਗੂਆਂ ਨੇ ਕੈਰੋਂ ਨੂੰ ਕੱਢਣ ਦੇ ਫੈਸਲੇ ਨੂੰ ਗਲਤ ਕਰਾਰ ਦਿਤਾ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਦੋਵਾਂ ਆਗੂਆਂ ਨੇ ਕੈਰੋਂ ਨੂੰ ਕੱਢਣ ਦੇ ਫੈਸਲੇ ਨੂੰ ਗਲਤ ਕਰਾਰ ਦਿਤਾ ਹੈ।

ਉਧਰ ਸੂਤਰਾਂ ਅਨੁਸਾਰ ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਜਲਦ ਮੀਟਿੰਗ ਕਰਨਗੇ। ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾ ਸਿਰਫ ਪਾਰਟੀ ਦੇ ਸੀਨੀਅਰ ਆਗੂ ਹਨ, ਸਗੋਂ ਪੰਜਾਬ ਸੂਬੇ ਦੇ ਤੀਜੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪਰਿਵਾਰ ਨਾਲ ਸਬੰਧਤ ਹਨ। ਇੰਨਾ ਹੀ ਨਹੀਂ ਆਦੇਸ਼ ਪ੍ਰਤਾਪ ਸਿੰਘ ਬਾਦਲ ਪਰਿਵਾਰ ਦੇ ਜਵਾਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਜੀਜਾ ਹਨ।

ਅਕਾਲੀ ਦਲ ਨੇ ਇਹ ਕਾਰਵਾਈ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਇਲਜ਼ਾਮ ਲਾਇਆ ਗਿਆ ਕਿ ਕੈਰੋਂ ਨੇ ਵਰਕਰਾਂ ’ਤੇ ਅਕਾਲੀ ਦਲ ਅਤੇ ਵਲਟੋਹਾ ਦੇ ਹੱਕ ਵਿਚ ਵੋਟ ਨਾ ਪਾਉਣ ਲਈ ਦਬਾਅ ਪਾਇਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਫੈਸਲਾ ਲੈਂਦੇ ਹੋਏ ਆਦੇਸ਼ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਣ ਦਾ ਫੈਸਲਾ ਕੀਤਾ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਚੋਣਾਂ ਨੇੜੇ ਹਨ। ਇਹ ਫੈਸਲਾ ਗਲਤ ਸਮੇਂ 'ਤੇ ਲਿਆ ਗਿਆ ਹੈ। ਇਸ ਦੇ ਨਾਲ ਹੀ ਮਲੂਕਾ ਪਰਿਵਾਰ ਦੀ ਨੂੰਹ ਭਾਜਪਾ ਦੀ ਉਮੀਦਵਾਰ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਉਨ੍ਹਾਂ ਦੀ ਇੰਟਰਵਿਊ 'ਤੇ ਵੀ ਸਵਾਲ ਉੱਠ ਰਹੇ ਹਨ, ਜਿਸ 'ਚ ਸਿਕੰਦਰ ਸਿੰਘ ਮਲੂਕਾ ਪ੍ਰਧਾਨ ਮੰਤਰੀ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਮਲੂਕਾ ਇਨ੍ਹਾਂ ਚੋਣਾਂ ਵਿਚ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਤੋਂ ਵੀ ਦੂਰ ਰਹੇ ਹਨ।

ਇਸ ਦੇ ਨਾਲ ਹੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਵੀ ਸੁਖਬੀਰ ਬਾਦਲ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਦੇਸ਼ ਪ੍ਰਤਾਪ ਕੈਰੋਂ ਦੇ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਮਤਭੇਦ ਹੋ ਸਕਦੇ ਹਨ ਪਰ ਉਹ ਪਾਰਟੀ ਦੇ ਹੱਕ ਵਿਚ ਹਨ। ਜਦੋਂ ਉਹ 2019 ਵਿਚ ਅਕਾਲੀ ਦਲ ਦੇ ਉਮੀਦਵਾਰ ਬਣੇ ਤਾਂ ਕੈਰੋਂ ਪਰਿਵਾਰ ਨੇ ਉਨ੍ਹਾਂ ਨੂੰ ਪੂਰਾ ਸਮਰਥਨ ਦਿਤਾ। ਲੋਕਾਂ ਨੂੰ ਘਰ ਬੁਲਾ ਕੇ ਵੋਟ ਕੱਟਣ ਦੇ ਮੁੱਦੇ 'ਤੇ ਕੁੱਝ ਗਲਤਫਹਿਮੀ ਹੋ ਸਕਦੀ ਹੈ ਪਰ ਚੋਣਾਂ ਦੇ ਵਿਚਕਾਰ ਅਜਿਹਾ ਫੈਸਲਾ ਲੈਣਾ ਠੀਕ ਨਹੀਂ ਹੈ।

ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ, ਕੈਰੋਂ ਪਰਿਵਾਰ ਨਾਲ ਸਬੰਧਤ ਹਨ। ਆਦੇਸ਼ ਪ੍ਰਤਾਪ ਦੇ ਦਾਦਾ ਪ੍ਰਤਾਪ ਸਿੰਘ ਕੈਰੋਂ ਨੂੰ ਪੰਜਾਬ ਸੂਬੇ ਦਾ ਤੀਜਾ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਸੀ। ਇੰਨਾ ਹੀ ਨਹੀਂ ਪ੍ਰਕਾਸ਼ ਸਿੰਘ ਬਾਦਲ ਨੇ ਅਪਣੀ ਬੇਟੀ ਪ੍ਰਨੀਤ ਕੌਰ ਦਾ ਵਿਆਹ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾਲ ਕੀਤਾ ਸੀ। ਕੈਰੋਂ ਨੇ 1997 ਤੋਂ 2017 ਤਕ 20 ਸਾਲ ਪੰਜਾਬ ਵਿਧਾਨ ਸਭਾ ਵਿਚ ਪੱਟੀ ਦੀ ਨੁਮਾਇੰਦਗੀ ਕੀਤੀ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵਿਚ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement