ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਲਈ ਕੈਪਟਨ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
Published : Jun 27, 2019, 6:38 pm IST
Updated : Jun 27, 2019, 6:38 pm IST
SHARE ARTICLE
Captain Amarinder Singh meets Nitin Gadkari
Captain Amarinder Singh meets Nitin Gadkari

ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿਚ ਕਲਸਟਰਾਂ ਵਾਸਤੇ ਫੰਡ ਤੁਰੰਤ ਜਾਰੀ ਕਰਨ ਦੀ ਅਪੀਲ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਮੰਤਰੀ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ ਕਿਸ਼ਤ ਤੁਰੰਤ ਜਾਰੀ ਕਰਨ ਅਤੇ ਹੁਸ਼ਿਆਰਪੁਰ ਵਿਖੇ ਲੱਕੜ ਦੀ ਮੀਨਾਕਾਰੀ ਦੇ ਕਲੱਸਟਰ ਲਈ 'ਸਫੁਰਤੀ' ਸਕੀਮ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ।

meets Captain Amarinder Singh meets Nitin Gadkari

ਮੁੱਖ ਮੰਤਰੀ ਨੇ ਵੀਰਵਾਰ ਦੁਪਹਿਰ ਗਡਕਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਮੰਤਰਾਲੇ ਅਧੀਨ ਸੂਬੇ ਦੇ ਬਕਾਇਆ ਪ੍ਰਾਜੈਕਟਾਂ/ਪ੍ਰਵਾਨਗੀਆਂ ਛੇਤੀ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਨੇ ਸੂਬੇ ਵਿਚ ਐਮ.ਐਸ.ਐਮ.ਈ. ਦੀ ਪੁਨਰ ਸੁਰਜੀਤੀ ਲਈ ਕੇਂਦਰੀ ਮੰਤਰੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ।ਗਡਕਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਪੰਜਾਬ ਨਾਲ ਸਬੰਧਤ ਬਕਾਇਆ ਮਸਲਿਆਂ 'ਤੇ ਵਿਚਾਰ ਕਰ ਕੇ ਇਸ ਦਾ ਛੇਤੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਕੇਂਦਰੀ ਮੰਤਰਾਲਿਆਂ ਦੇ ਐਮ.ਐਸ.ਐਮ.ਈ. ਦੇ ਖੇਤਰ ਵਿਚ ਵਿੱਢੇ ਵੱਖ-ਵੱਖ ਉਪਰਾਲਿਆਂ ਤੋਂ ਇਲਾਵਾ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Captain Amarinder Singh meets Nitin GadkariCaptain Amarinder Singh meets Nitin Gadkari

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੋਹਾਲੀ/ਚੰਡੀਗੜ੍ਹ, ਲੁਧਿਆਣਾ, ਜਲੰਧਰ, ਪਟਿਆਲਾ, ਸੰਗਰੂਰ ਅਤੇ ਬਠਿੰਡਾ ਦੇ ਦੁਆਲੇ ਰਿੰਗ ਰੋਡ ਦੀ ਉਸਾਰੀ ਕਰਨ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ 50 ਫ਼ੀਸਦੀ ਕੀਮਤ ਸੂਬਾ ਸਰਕਾਰ ਵੱਲੋਂ ਸਹਿਣ ਕੀਤੇ ਜਾਣ ਦੀ ਸਹਿਮਤੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਇਹ ਰਿੰਗ ਰੋਡ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਦੇ 'ਭਾਰਤਮਾਲਾ' ਦੇ ਦਿਸ਼ਾ ਨਿਰਦੇਸ਼ਾਂ ਦੀ ਲੀਹ 'ਤੇ ਬਣਾਏ ਜਾਣੇ ਹਨ। ਕੇਂਦਰੀ ਮੰਤਰਾਲੇ ਵੱਲੋਂ ਇਸ ਨਵੇਂ ਪ੍ਰਾਜੈਕਟ ਨੂੰ ਸਿਰਫ਼ ਤਾਂ ਹੀ ਵਿਚਾਰਿਆ ਜਾਵੇਗਾ, ਜੇ ਸੂਬਾ ਸਰਕਾਰ ਜ਼ਮੀਨ ਐਕਵਾਇਰ ਕਰਨ ਲਈ 50 ਫ਼ੀਸਦੀ ਕੀਮਤ ਸਹਿਣ ਕਰਨ ਲਈ ਤਿਆਰ ਹੋਵੇ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਬਠਿੰਡਾ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਪਹਿਲਾਂ ਹੀ ਦੇ ਦਿੱਤੀ ਹੈ।

Captain Amarinder Singh meets Nitin GadkariCaptain Amarinder Singh meets Nitin Gadkari

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਪਾਸੋਂ ਰਿੰਗ ਰੋਡਜ਼ ਲਈ ਤਕਨੀਕੀ ਸਲਾਹਕਾਰ ਦੀ ਨਿਯੁਕਤੀ ਲਈ 636.45 ਲੱਖ ਰੁਪਏ ਦੇ ਫੰਡਾਂ ਦੀ ਤੁਰੰਤ ਪ੍ਰਵਾਨਗੀ ਮੰਗੀ ਤਾਂ ਕਿ ਇਨ੍ਹਾਂ ਸੜਕਾਂ ਲਈ ਲੋੜੀਂਦੀਆਂ ਸੇਧਾਂ ਕੀਤੀਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਗਡਕਰੀ ਨੂੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰੋਜੈਕਟ ਲਈ ਪ੍ਰਵਾਨਗੀ 'ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ 'ਤੇ ਜ਼ੋਰ ਪਾਉਂਦਿਆਂ ਆਖਿਆ ਕਿ ਪਟਿਆਲਾ-ਸਰਹੰਦ-ਮੋਰਿੰਡਾ ਮਾਰਗ ਨੂੰ ਚਾਰ ਮਾਰਗੀ ਦੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਤੁਰੰਤ ਕੌਮੀ ਮਾਰਗ ਐਲਾਨੇ ਜਾਣ ਦੀ ਲੋੜ ਹੈ।

Ring RoadRing Road

ਕੈਪਟਨ ਨੇ ਮੰਤਰਾਲੇ ਨੂੰ ਚਾਲੂ ਵਿੱਤੀ ਸਾਲ ਦੌਰਾਨ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਮਾਰਗ ਨੂੰ ਕੌਮੀ ਮਾਰਗ ਐਲਾਨਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਸੂਬੇ ਦੇ ਬਕਾਇਆ ਪ੍ਰਾਜੈਕਟਾਂ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਜਿਨ੍ਹਾਂ ਵਿੱਚ ਪਟਿਆਲਾ-ਪੇਹੌਵਾ-ਕੁਰੁਕਸ਼ੇਤਰ-ਲਡਵਾ-ਯਮੁਨਾਨਗਰ (30.30 ਕਿਲੋਮੀਟਰ), ਪ੍ਰੇਮਨਗਰ-ਮੋਰਿੰਡਾ-ਚਮਕੌਰ ਸਾਹਿਬ-ਬੇਲਾ-ਪਨਿਆਲੀ ਰੋਡ ਜੋ ਕੌਮੀ ਮਾਰਗ 344ਏ ਨਾਲ ਜੁੜਦਾ ਹੈ (31 ਕਿਲੋਮੀਟਰ), ਖੰਨਾ-ਮਲੇਰਕੋਟਲਾ-ਰਾਏਕੋਟ-ਜਗਰਾਉਂ ਰੋਡ ਜੋ ਸਿੱਧਵਾਂ ਗੇਟ ਨੇੜੇ ਕੌਮੀ ਮਾਰਗ 703 ਨਾਲ ਜੁੜਦਾ ਹੈ (120 ਕਿਲੋਮੀਟਰ), ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ-ਖੰਨਾ ਰੋਡ (65 ਕਿਲੋਮੀਟਰ), ਤਰਨ ਤਾਰਨ-ਗੋਇੰਦਵਾਲ ਸਹਿਬ-ਕਪੂਰਥਲਾ ਰੋਡ (50 ਕਿਲੋਮੀਟਰ) ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ-ਮੁਬਾਰਕਪੁਰ ਰੋਡ (83 ਕਿਲੋਮੀਟਰ) ਦੇ ਪ੍ਰਾਜੈਕਟ ਸ਼ਾਮਲ ਹਨ। 

Ring RoadRing Road

ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੋਂ ਦਿੱਲੀ ਨੂੰ ਜਾਣ ਵਾਲੇ ਅੰਤਰਰਾਜੀ ਵਪਾਰਕ ਵਾਹਨਾਂ ਦੀ ਆਵਾਜਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਖਰੜ-ਬਨੂੜ-ਤੇਪਲਾ ਸੜਕ ਕੌਮੀ ਮਾਰਗ-205ਏ ਨੂੰ ਚਹੁੰ ਮਾਰਗੀ ਬਣਾਉਣ ਲਈ ਬੇਨਤੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਭਵਾਨੀਗੜ੍ਹ ਵਿਚ ਫ਼ਲਾਈਓਵਰ ਦੇ ਨਿਰਮਾਣ ਦੀ ਮੰਗ ਵੀ ਕੀਤੀ ਤਾਂ ਜੋ ਸਥਾਨਕ ਟ੍ਰੈਫ਼ਿਕ ਨੂੰ ਪਟਿਆਲਾ-ਬਠਿੰਡਾ ਚਹੁੰ ਮਾਰਗੀ ਸੜਕ ਤੋਂ ਲੰਘਦੇ ਟ੍ਰੈਫ਼ਿਕ ਤੋਂ ਵੱਖ ਕੀਤਾ ਜਾਵੇ। ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਗੁਰਦਾਸਪੁਰ-ਡੇਰਾ ਬਾਬਾ ਨਾਨਕ-ਅੰਮ੍ਰਿਤਸਰ-ਖੇਮਕਰਨ-ਆਰਿਫ਼ ਕੇ ਰੋਡ ਦੇ ਦੋ ਮਾਰਗੀ ਪ੍ਰੋਜੈਕਟਾਂ ਦੇ ਨਾਲ-ਨਾਲ ਭਾਰਤਮਾਲਾ ਦੇ ਹੋਰ ਪ੍ਰੋਜੈਕਟਾਂ ਨੂੰ ਵੀ ਸੂਬੇ ਦੇ ਲੋਕ ਨਿਰਮਾਣ ਵਿਭਾਗ ਨੂੰ ਤਬਦੀਲ ਕਰਨ ਦੀ ਅਪੀਲ ਕੀਤੀ।

RoadsRoads

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਦੇ ਵਿਕਾਸ ਲਈ ਨਤੀਜਾਮੁਖੀ ਵਿਚਾਰ-ਚਰਚਾ ਕਰਨ ਲਈ ਨਿਤਿਨ ਗਡਕਰੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸੂਬੇ ਵਿਚ ਖੇਤੀ ਆਧਾਰਤ ਇਸ ਉਦਯੋਗ ਨੂੰ ਹੱਲਾਸ਼ੇਰੀ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਆਪਣੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਜੋ ਇਸ ਵੇਲੇ ਗੰਭੀਰ ਆਰਥਿਕ ਸੰਕਟ 'ਚੋਂ ਗੁਜ਼ਰ ਰਹੇ ਹਨ। ਮੁੱਖ ਮੰਤਰੀ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਸੰਸਦ ਮੈਂਬਰ ਪਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਗੁਰਜੀਤ ਸਿੰਘ ਔਜਲਾ, ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਉਨ੍ਹਾਂ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਕੱਤਰ ਲੋਕ ਨਿਰਮਾਣ ਵਿਭਾਗ ਹੁਸਨ ਲਾਲ ਹਾਜ਼ਰ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement