
ਪੰਜਾਬ ਸਰਕਾਰ ਵੱਲੋਂ ਅਫ਼ਸਰਸ਼ਾਹੀ ਵਿਚ ਕੀਤੇ ਜਾ ਰਹੇ ਬਦਲਾਅ ਕਾਰਨ ਸਿਆਸੀ ਗਲਿਆਰਿਆਂ ਵਿਚ ਹਲਚਲ ਤੇਜ਼ ਹੋ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਫ਼ਸਰਸ਼ਾਹੀ ਵਿਚ ਕੀਤੇ ਜਾ ਰਹੇ ਬਦਲਾਅ ਕਾਰਨ ਸਿਆਸੀ ਗਲਿਆਰਿਆਂ ਵਿਚ ਹਲਚਲ ਤੇਜ਼ ਹੋ ਗਈ ਹੈ। ਬੀਤੇ ਦਿਨ ਪੰਜਾਬ ਸਰਕਾਰ ਨੇ ਅਚਾਨਕ ਵਿਨੀ ਮਹਾਜਨ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਇਸ ਦੌਰਾਨ ਕਰਨ ਅਵਤਾਰ ਸਿੰਘ ਦੀ ਉਹਨਾਂ ਦੀ ਸੇਵਾ-ਮੁਕਤੀ ਤੋਂ ਦੋ ਮਹੀਨੇ ਪਹਿਲਾਂ ਹੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ।
Navjot Singh Sidhu
ਇਸ ਦੇ ਚਲਦਿਆਂ ਲੋਕਾਂ ਦੇ ਮਨਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ, ਕਿਹਾ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਪੰਜਾਬ ਕੈਬਨਿਟ ਵਿਚ ਹੀ ਹੈਰਾਨੀਜਨਕ ਬਦਲਾਅ ਹੋਣ ਦੀ ਸੰਭਾਵਨਾ ਹੈ।ਮੀਡੀਆ ਰਿਪੋਰਟਾਂ ਅਨੁਸਾਰ ਪਿਛਲੇ ਕਈ ਮਹੀਨਿਆਂ ਤੋਂ ਸਿਆਸਤ ਤੋਂ ਦੂਰ ਚਲ ਰਹੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਧਮਾਕੇਦਾਰ ਐਂਟਰੀ ਹੋ ਸਕਦੀ ਹੈ।
Navjot Singh Sidhu
ਸੂਤਰਾਂ ਅਨੁਸਾਰ ਉਹਨਾਂ ਨੂੰ ਪੰਜਾਬ ਸਰਕਾਰ ਦੇ ਉਪ- ਮੁੱਖ ਮੰਤਰੀ ਬਣਾਉਣ ‘ਤੇ ਵਿਚਾਰ ਚੱਲ਼ ਰਹੀ ਹੈ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਵਿਚ ਵੱਡਾ ਫੇਰਬਦਲ ਹੋ ਸਕਦਾ ਹੈ ਤੇ ਕੁਝ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਇਸ ਦੌਰਾਨ ਕਈ ਮੰਤਰੀਆਂ ਨੂੰ ਡਿਸਚਾਰਜ ਕੀਤਾ ਜਾ ਸਕਦਾ ਹੈ ਤੇ ਕਈ ਮੰਤਰੀਆਂ ਨੂੰ ਮੰਤਰੀ ਮੰਡਲ ਵਿਚ ਵੀ ਸ਼ਾਮਲ ਕੀਤਾ ਜਾ ਸਕਦਾ ਹੈ।
Captain Amrinder Singh
ਇਸ ਸਿਆਸੀ ਹਲਚਲ ਦੌਰਾਨ ਹਰ ਕਿਸੇ ਦੇ ਮਨ ਵਿਚ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੂੰ ਲੈ ਕੇ ਸਵਾਲ ਚੱਲ ਰਹੇ ਹਨ। ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਮੁੜ ਤੋਂ ਬਿਜਲੀ ਵਿਭਾਗ ਸੰਭਾਲਣ ਦੀ ਪੇਸ਼ਕਸ਼ ਕੀਤੀ ਹੈ। ਇਹ ਵਿਭਾਗ ਫਿਲਹਾਲ ਮੁੱਖ ਮੰਤਰੀ ਕੋਲ ਹੈ।
Punjab Cabinet
ਦੱਸ ਦਈਏ ਕਿ 2019 ਵਿਚ ਜਦੋਂ ਮੁੱਖ ਮੰਤਰੀ ਪੰਜਾਬ ਨੇ ਸਿੱਧੂ ਨੂੰ ਸਥਾਨਕ ਸੰਸਥਾਵਾਂ ਵਿਭਾਗ ਤੋਂ ਹਟਾ ਕੇ ਬਿਜਲੀ ਵਿਭਾਗ ਸੌਂਪਿਆ ਸੀ ਤਾਂ ਸਿੱਧੂ ਨੇ ਅਪਣੇ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਸੰਭਾਲੀ ਸੀ। ਇਸ ਤੋਂ ਇਲਾਵਾ ਨਵਜੋਤ ਸਿੱਧੂ ਵੱਲੋਂ ਪੰਜਾਬ ਕੈਬਨਿਟ ਵਿਚ ਛੱਡੀ ਹੋਈ ਸੀਟ ਵੀ ਖਾਲੀ ਹੈ।