SAD Crisis: ਪ੍ਰੇਮ ਸਿੰਘ ਚੰਦੂਮਾਜਰਾ ਨੇ ਖੋਲ੍ਹੇ ਸੁਖਬੀਰ ਬਾਦਲ ਦੇ ਅੰਦਰਲੇ ਰਾਜ਼, ਕਹਿ ਦਿੱਤੀ ਵੱਡੀ ਗੱਲ 
Published : Jun 27, 2024, 4:21 pm IST
Updated : Jun 27, 2024, 4:27 pm IST
SHARE ARTICLE
Prem Singh Chandumajra
Prem Singh Chandumajra

ਸੁਖਬੀਰ ਬਾਦਲ ਨੇ ਪਾਰਟੀ ਨੂੰ ਖੇਰੂੰ-ਖੇਰੂੰ ਕਰ ਧੜੇਬੰਦੀ ਕੀਤੀ

SAD Crisis:  ਚੰਡੀਗੜ੍ਹ - ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਾਰ ਤੋਂ ਬਾਅਦ ਹੁਣ ਅਕਾਲੀ ਦਲ ਦੀ ਬੇੜੀ ਡਗਮਗਾ ਰਹੀ ਹੈ। ਪਾਰਟੀ ਦੇ ਹੀ ਕੁੱਝ ਬਾਗੀ ਲੀਡਰ ਅਪਣੇ ਪ੍ਰਧਾਨ 'ਤੇ ਇਲਜ਼ਾਮ ਲਗਾ ਰਹੇ ਹਨ ਕਿ ਉਹਨਾਂ ਨੇ ਧੜੇਬੰਦੀ ਕੀਤੀ।ਅੱਜ ਬਾਗੀ ਧੜੇ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਇਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਬਾਦਲ ਦੇ ਅੰਦਰਲੇ ਰਾਜ ਵੀ ਖੋਲ ਦਿੱਤੇ। 

file photo

 

 

ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਸੁਰਜੀਤ ਕੌਰ ਤੋਂ ਸਮਰਥਨ ਵਾਪਸ ਲੈਣ ਦੀ ਗੱਲ ਸਾਹਮਣੇ ਆਈ ਹੈ ਜੋ ਕਿ ਮੰਦਭਾਗੀ ਹੈ ਪਿਛਲੇ 3-4 ਦਿਨ 'ਚ ਚੰਡੀਗੜ੍ਹ ਅੰਦਰ ਇੱਕ ਵਿਅਕਤੀ ਦੀ ਰਾਖੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਮਨਪਸੰਦ ਬੰਦਿਆਂ ਨੂੰ ਇਕੱਠਾ ਕਰ ਪਾਰਟੀ ਅੰਦਰ ਇੱਕ ਧੜਾ ਖੜ੍ਹਾ ਕਰ ਲਿਆ। ਉਹਨਾਂ ਨੇ ਸੁਖਬੀਰ ਬਾਦਲ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਨੇ ਪਾਰਟੀ ਨੂੰ ਖੇਰੂੰ-ਖੇਰੂੰ ਕਰ ਦਿੱਤਾ ਤੇ ਧੜੇਬੰਦੀ ਸ਼ੁਰੂ ਕਰ ਦਿੱਤੀ। ਇੱਕ ਪਾਸੇ ਅਕਾਲੀ ਦਲ ਨੂੰ ਬਚਾਉਣ ਵਾਲੇ ਹਨ, ਜਿਨ੍ਹਾਂ 'ਚ ਅਕਾਲੀ ਦਲ ਦੇ ਸਿਧਾਂਤਾਂ 'ਤੇ ਚੱਲਣ ਵਾਲੇ ਪਰਿਵਾਰ ਸ਼ਾਮਲ ਹਨ। 

ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੂੰ ਅਫਸੋਸ ਹੈ ਕਿ ਜਿਹੜੇ ਲੋਕ ਇੱਕ ਵਿਅਕਤੀ ਨੂੰ ਬਚਾਉਣ ਲਈ ਇਕੱਠੇ ਹੋਏ ਤੇ ਉਨ੍ਹਾਂ ਨੇ ਅਕਾਲੀ ਦਲ ਨੂੰ ਬਚਾਉਣ ਵਾਲਿਆਂ ਨੂੰ ਭਾਜਪਾ ਦਾ ਏਜੰਟ ਦੱਸਿਆ। ਉਹਨਾਂ ਨੇ ਸੁਖਬੀਰ ਬਾਦਲ 'ਤੇ ਇਕ ਹੋਰ ਵੱਡਾ ਇਲਜ਼ਾਮ ਲਗਾਇਆ ਤੇ ਕਿਹਾ ਕਿ ਲੋਕ ਸਭਾ ਚੋਣ ਤੋਂ ਪਹਿਲਾਂ ਪਾਰਟੀ ਨੂੰ ਬਿਨਾਂ ਧਿਆਨ 'ਚ ਲਿਆਂਦਿਆ,, ਪਾਰਟੀ ਪ੍ਰਧਾਨ ਨੇ ਨਰੇਂਦਰ ਮੋਦੀ ਦੀਆਂ ਸੀਟਾਂ ਲਈ ਤਰਲੇ ਮਿੰਨਤਾਂ ਕੀਤੀਆਂ ਤੇ ਹੁਣ ਪੰਜਾਬ ਦੇ ਮਸਲਿਆਂ ਲਈ ਪੋਚਾ-ਪੋਚੀ ਕੀਤੀ ਜਾ ਰਹੀ ਹੈ। ਉਹਨਾਂ ਨੇ ਬਿਨਾਂ ਪਾਰਟੀ ਦੀ ਸਲਾਹ ਲਏ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। 

file photo

 

ਉਹਨਾਂ ਨੇ ਕਿਹਾ ਕਿ ਇੱਕ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਰਵਾਇਤਾਂ ਅਨੁਸਾਰ ਅਗਵਾਈ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਵਿਚੋਂ ਕੋਈ ਵੀ ਅਕਾਲੀ ਦਲ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦਾ। ਜੋ ਵੀ ਪਾਰਟੀ ਪ੍ਰਧਾਨ ਬਣੇ, ਉਸ ਨੂੰ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਹੋਣਾ ਚਾਹੀਦਾ। 

ਇਸ ਦੇ ਨਾਲ ਹੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਿਹਾ ਕਿ ਪਾਰਟੀ ਪ੍ਰਧਾਨ ਤਾਂ ਜਲੰਧਰ ਜ਼ਿਮਨੀ ਚੋਣ ਵਿਚਾਲੇ ਛੱਡ ਕੇ ਭੱਜ ਰਹੇ ਹਨ ਤੇ ਖੜੇ ਕੀਤੇ ਗਏ ਉਮੀਦਵਾਰ ਪਾਰਟੀ ਦੀ ਲਾਜ ਰੱਖਣ ਲਈ ਲੜ੍ਹ ਰਹੇ ਹਨ। 


 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement