ਉਹ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ
ਨਵੀਂ ਦਿੱਲੀ : ਹਰਿਆਣਾ ਦੇ ਸਾਬਕਾ ਮੰਤਰੀ ਜਗਦੀਸ਼ ਯਾਦਵ ਕਾਂਗਰਸ ਵਿਚ ਸ਼ਾਮਲ ਹੋ ਗਏ ਗਏ। ਉਹ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਦੌਰਾਨ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਵਿਸ਼ੇਸ਼ ਤੌਰ 'ਤੇ ਦੱਖਣੀ ਹਰਿਆਣਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਸ਼ਾਮ ਖੇੜਾ ਦੇ ਨਸ਼ਾ ਤਕਸਰ ਦਾ ਘਰ ਕੀਤਾ ਸੀਲ
ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਮੰਤਰੀ ਜਗਦੀਸ਼ ਯਾਦਵ ਨੇ ਕਿਹਾ ਕਿ ਅਹੀਰਵਾਲ 'ਚ ਭਾਰਤੀ ਜਨਤਾ ਪਾਰਟੀ ਲਈ ਅੱਜ ਤੋਂ ਹੀ ਉਲਟੀ ਗਿਣਤੀ ਸ਼ੁਰੂ ਹੋ ਜਾਵੇਗੀ। ਦੇਖਦੇ ਹਾਂ ਅਹੀਰਵਾਲ 'ਚ ਭਾਜਪਾ ਦੀ ਕੀ ਹਾਲਤ ਹੋਵੇਗੀ। ਜਗਦੀਸ਼ ਯਾਦਵ ਦੇ ਸ਼ਾਮਲ ਹੋਣ ਸਮੇਂ ਗੁਰੂਗ੍ਰਾਮ ਤੋਂ ਲੈ ਕੇ ਮਹਿੰਦਰਗੜ੍ਹ ਜ਼ਿਲ੍ਹੇ ਤਕ ਦੇ ਸਾਰੇ ਸੀਨੀਅਰ ਆਗੂ ਮੌਜੂਦ ਸਨ। ਇਸ ਮੌਕੇ ਸਾਬਕਾ ਵਿੱਤ ਮੰਤਰੀ ਕੈਪਟਨ ਅਜੈ ਸਿੰਘ ਯਾਦਵ, ਮਹਿੰਦਰਗੜ੍ਹ ਦੇ ਵਿਧਾਇਕ ਰਾਓ ਦਾਨ ਸਿੰਘ, ਸਾਬਕਾ ਸਿਹਤ ਮੰਤਰੀ ਰਾਓ ਨਰਿੰਦਰ, ਸਾਬਕਾ ਖੇਡ ਮੰਤਰੀ ਸੁਖਬੀਰ ਕਟਾਰੀਆ, ਅਨੀਤਾ ਯਾਦਵ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ਼ ਇੰਡੀਆ ਐਵਾਰਡ
ਇਸ ਤੋਂ ਪਹਿਲਾਂ ਬੁਧਵਾਰ ਸਵੇਰੇ ਜਗਦੀਸ਼ ਯਾਦਵ ਦੇ ਸਮਰਥਕ ਗੁਰੂਗ੍ਰਾਮ 'ਚ ਇਕੱਠੇ ਹੋਏ ਅਤੇ ਇਥੋਂ ਵੱਡੇ ਕਾਫਲੇ 'ਚ ਦਿੱਲੀ ਸਥਿਤ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਘਰ ਪਹੁੰਚੇ। ਸਾਬਕਾ ਸੀਐਮ ਭੂਪੇਂਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਕਿਹਾ ਕਿ ਜਗਦੀਸ਼ ਯਾਦਵ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ।
ਇਹ ਵੀ ਪੜ੍ਹੋ: ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ
ਇਕ ਦਿਨ ਪਹਿਲਾਂ ਭਾਜਪਾ ਛੱਡਣ ਤੋਂ ਬਾਅਦ ਜਗਦੀਸ਼ ਯਾਦਵ ਨੇ ਕਿਹਾ ਸੀ ਕਿ ਉਹ 4 ਸਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਸਨ। ਇਨ੍ਹਾਂ ਚਾਰ ਸਾਲਾਂ ਵਿਚ ਉਨ੍ਹਾਂ ਨੇ ਦੇਖਿਆ ਕਿ ਭਾਜਪਾ ਦਾ ਕੋਈ ਸਿਧਾਂਤ ਨਹੀਂ ਹੈ। ਇਹ ਯੂਜ਼ ਐਂਡ ਥ੍ਰੋ ਪਾਰਟੀ ਹੈ। ਉਹ ਰਾਸ਼ਟਰੀ ਪਾਰਟੀ ਦੀ ਰਾਜਨੀਤੀ ਕਰਨਾ ਚਾਹੁੰਦਾ ਹੈ। ਇਸੇ ਲਈ ਉਨ੍ਹਾਂ ਨੇ ਕਾਂਗਰਸ ਨੂੰ ਚੁਣਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਗਦੀਸ਼ ਯਾਦਵ ਕਈ ਸਾਲਾਂ ਤਕ ਹਰਿਆਣਾ ਵਿਕਾਸ ਪਾਰਟੀ ਦੇ ਨਾਲ-ਨਾਲ ਇੰਡੀਅਨ ਨੈਸ਼ਨਲ ਲੋਕ ਦਲ ਵਿਚ ਵੀ ਸਨ। ਇਨੈਲੋ ਛੱਡਣ ਤੋਂ ਬਾਅਦ ਉਹ ਸਾਲ 2019 ਵਿਚ ਭਾਜਪਾ ਵਿਚ ਸ਼ਾਮਲ ਹੋ ਗਏ ਸਨ।