ਖ਼ਬਰਾਂ |

ਤਾਜ਼ਾ |

‘ਮਨ ਕੀ ਬਾਤ' ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਜੀਕਲ ਸਟ੍ਰਾਈਕ ਦਾ ਕੀਤਾ ਜ਼ਿਕਰ

By : JAGDISH

Published : Sep 27, 2026, 11:41 am IST
Updated : Sep 27, 2026, 11:41 am IST
SHARE ARTICLE
Prime Minister Narendra Modi mentioned the surgical strike during the ‘Mann Ki Baat' program.
Prime Minister Narendra Modi mentioned the surgical strike during the ‘Mann Ki Baat' program.

ਕਿਹਾ : 28-29 ਸਤੰਬਰ 2016 ਨੂੰ ਭਾਰਤੀ ਫ਼ੌਜ ਨੇ ਪਾਕਿ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਕੀਤੀ ਸੀ ਕਾਰਵਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਦੇ 138ਵੇਂ ਐਪੀਸੋਡ ਵਿੱਚ ਸਰਜੀਕਲ ਸਟ੍ਰਾਈਕ ਦੇ 10 ਸਾਲ ਪੂਰੇ ਹੋਣ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ 28-29 ਸਤੰਬਰ 2016 ਨੂੰ ਭਾਰਤੀ ਸੈਨਾ ਨੇ ਐੱਲ.ਓ.ਸੀ.  ਪਾਰ ਕਰਕੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦੀ ਮਿਸਾਲ ਦੱਸਿਆ। ਉਹਨਾਂ ਨੇ ਕਿਹਾ ਕਿ ਅੱਤਵਾਦ ਦੇ ਕਾਰਨ ਭਾਰਤ ਨੇ ਲੰਬੇ ਸਮੇਂ ਤੱਕ ਦਰਦ ਹੰਢਾਇਆ ਹੈ। ਸਰਜੀਕਲ ਸਟ੍ਰਾਈਕ ਇਸੇ ਦੇ ਖ਼ਿਲਾਫ਼ ਫ਼ੈਸਲਾਕੁੰਨ ਜਵਾਬ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਬਾਲਾਕੋਟ ਏਅਰ ਸਟ੍ਰਾਈਕ ਅਤੇ ਆਪ੍ਰੇਸ਼ਨ ਸਿੰਦੂਰ ਦਾ ਵੀ ਜ਼ਿਕਰ ਕੀਤਾ। ਉਹਨਾਂ ਨੇ ਕਿਹਾ ਕਿ ਭਾਰਤ ਨੇ ਆਪਣਾ ਰੁੱਖ ਵਾਰ-ਵਾਰ ਸਪੱਸ਼ਟ ਕੀਤਾ ਹੈ। ਅੱਤਵਾਦੀ ਭਾਰਤ 'ਤੇ ਹਮਲਾ ਕਰਨਗੇ ਤਾਂ ਉਹਨਾਂ ਨੂੰ ਠੋਕਵਾਂ ਜਵਾਬ ਦਿੱਤਾ ਜਾਵੇਗਾ। ਮੋਦੀ ਨੇ ਕਿਹਾ ਕਿ ਅੱਜ ਦਾ ਭਾਰਤ ਅੱਤਵਾਦ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚੱਲ ਰਿਹਾ ਹੈ।

ਉਨ੍ਹਾਂ ਨੇ 2008 ਦੇ ਦਿੱਲੀ ਲੜੀਵਾਰ ਧਮਾਕਿਆਂ ਅਤੇ 26/11 ਮੁੰਬਈ ਹਮਲੇ ਨੂੰ ਵੀ ਯਾਦ ਕੀਤਾ। ਨਾਲ ਹੀ 9/11 ਹਮਲੇ ਦੇ 25 ਸਾਲ ਪੂਰੇ ਹੋਣ ਦਾ ਜ਼ਿਕਰ ਕੀਤਾ। ਉਹਨਾਂ ਨੇ ਵਰਲਡ ਟਰੇਡ ਸੈਂਟਰ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਵੀ ਪ੍ਰਗਟਾਈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement