
ਮਾਨ ਨੇ ਕਿਹਾ, ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਟਾਲ-ਮਟੋਲ ਵਾਲੀ ਨੀਤੀ ਨੂੰ ਛੱਡ ਦੇਣਾ ਚਾਹੀਦਾ ਹੈ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਸ਼ੁਰੂ ਕਰਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਉੱਤੇ ਜਾਰੀ ਅੰਦੋਲਨ ਨੂੰ ਤੁਰੰਤ ਖ਼ਤਮ ਕਰ ਦੇਣਾ ਚਾਹੀਦਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
Bhagwant Mann
ਆਮ ਆਦਮੀ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕਿਸਾਨ ਵਿਰੋਧੀ ਕਾਨੂੰਨਾਂ ਉੱਤੇ ਜਾਰੀ ਅੰਦੋਲਨ ਨੂੰ ਖ਼ਤਮ ਕਰਨ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ।
PM Modi
ਮਾਨ ਨੇ ਸਵਾਲ ਕਰਦਿਆਂ ਕਿਹਾ ਕਿ ਕਿਸਾਨ ਸੰਗਠਨਾਂ ਨੇ ਤਾਂ ਸਰਕਾਰ ਨਾਲ ਫਿਰ ਤੋਂ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਹੈ, ਪਰੰਤੂ ਕੀ ਸਰਕਾਰ ਉਨ੍ਹਾਂ ਦੀਆਂ ਗੱਲ ਸੁਣਨ ਨੂੰ ਤਿਆਰ ਹੈ? ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਛੇਤੀ ਹੀ ਇਨ੍ਹਾਂ ਤਿੰਨਾਂ ਕੇਂਦਰੀ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਵਾਲੇ 4 ਸੂਤਰਧਾਰ ਏਜ਼ਂਡਿਆਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਐਮਐਸਪੀ ਉੱਤੇ ਖ਼ਰੀਦ ਦੀ ਗਾਰੰਟੀ ਸੁਨਿਸ਼ਚਿਤ ਕਰਨ ਲਈ ਇਸ ਨੂੰ ਕਾਨੂੰਨੀ ਮਾਨਤਾ ਦੇਵੇ ਅਤੇ ਬਿਜਲੀ ਸੋਧ ਬਿਲ ਵਿੱਚ ਦਿੱਲੀ ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਸੁਨਿਸ਼ਚਿਤ ਕਰਨ ਲਈ ਜੁਰਮਾਨੇ ਵਾਲੇ ਸ਼ਰਤ ਵਿਚੋਂ ਕਿਸਾਨਾਂ ਨੂੰ ਬਾਹਰ ਕਰੋ।
Farmer protest
ਮਾਨ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਕਿਸਾਨ ਅਤੇ ਸਰਕਾਰ ਦੇ ਵਿੱਚ ਪੰਜ ਦੌਰ ਦੀ ਬੈਠਕ ਬੇਨਤੀਜਾ ਰਹੀ। ਜਿਸ ਕਾਰਨ ਕਿਸਾਨ ਭਰਾ ਅੱਜ ਕੜਾਕੇ ਦੀ ਠੰਢ ਵਿਚ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ। ਪਰੰਤੂ ਫਿਰ ਵੀ ਇਸ ਬੇਰਹਿਮ ਸਰਕਾਰ ‘ਤੇ ਕੋਈ ਫ਼ਰਕ ਨਹੀਂ ਪੈ ਰਿਹਾ ਹੈ। ਮਾਨ ਨੇ ਕਿਹਾ, ਮੋਦੀ ਸਰਕਾਰ ਕੋਲ ਉਨ੍ਹਾਂ ਲੱਖਾਂ ਕਿਸਾਨਾਂ ਦੀ ਆਵਾਜ਼ ਸੁਣਨ ਦਾ ਇਹ ਸਹੀ ਸਮਾਂ ਹੈ, ਜੋ ਦਿੱਲੀ ਸਰਹੱਦਾਂ ਉੱਤੇ ਆਪਣੇ ਵਜੂਦ ਦੀ ਲੜਾਈ ਲੜ ਰਹੇ ਹਨ ।
Bhagwant Mann
ਕਿਸਾਨਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਚਾਰ ਜਨਤਕ ਹੈ। ਕਿਸਾਨਾਂ ਦੇ ਇਸ ਸੰਘਰਸ਼ ਵਿਚ ‘ਆਪ’ ਇਸ ਸਮੇਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨਾਲ ਡਟ ਕੇ ਖੜੇ ਹਾਂ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਬਿਨਾਂ ਕੋਈ ਵਿਚਾਰ ਕੀਤੇ ਇਸ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਸੰਸਦ ਵਿਚੋਂ ਪਾਸ ਕਰਵਾ ਲਏ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਹੁਣ ਕਿਸਾਨਾਂ ਦੀ ਸਾਰੀਆਂ ਤਕਲੀਫ਼ਾਂ ਨੂੰ ਦੂਰ ਕਰੇ।
Narendra Modi
ਕੋਈ ਨਹੀਂ ਚਾਹੁੰਦਾ ਕਿ ਇਹ ਅੰਦੋਲਨ ਜਾਰੀ ਰਹੇ ਅਤੇ ਕਿਸਾਨ ਇਸ ਕੜਾਕੇ ਦੀ ਠੰਢ ਵਿੱਚ ਸੜਕ ਉੱਤੇ ਸੰਘਰਸ਼ ਕਰਨ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ (ਮੋਦੀ) ਖ਼ੁਦ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਣ ਅਤੇ ਅੱਖਾਂ ਬੰਦ ਕਰਕੇ ਕਿਸਾਨਾਂ ਦੀ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਮਾਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਮੈਂ (ਮਾਨ) ਅਤੇ ਸੰਜੇ ਸਿੰਘ ਨੇ ਲੱਖਾਂ ਕਿਸਾਨਾਂ ਦੀ ਆਵਾਜ਼ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਚੁੱਕਿਆ ਸੀ, ਪਰੰਤੂ ਪ੍ਰਧਾਨ ਮੰਤਰੀ ਨੇ ਜਾਣਬੁੱਝ ਕੇ ਉਸ ਨੂੰ ਅਣਸੁਣਿਆ ਕਰ ਦਿੱਤਾ ਅਤੇ ਉੱਥੋਂ ਨਿਕਲ ਗਏ ।
Farmer protest
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਅਤੇ ਇਸ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਨੂੰ ਨਜ਼ਰਅੰਦਾਜ਼ ਜ਼ਰੂਰ ਕਰ ਰਹੀ ਹੈ ਪਰੰਤੂ ਅਸੀਂ ਉਸ ਨੂੰ ਚੈਨ ਨਾਲ ਸੌਣ ਨਹੀਂ ਦੇਵਾਂਗੇ। ਅਸੀਂ ਇਸ ਕਿਸਾਨ ਵਿਰੋਧੀ ਸਰਕਾਰ ਨੂੰ ਜਗਾਉਣ ਦੀ ਲਗਾਤਾਰ ਕੋਸ਼ਿਸ਼ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ, ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਕਿਸਾਨਾਂ ਅਤੇ ਸਰਕਾਰਾਂ ਦੇ ਵਿੱਚ ਕਈ ਮੀਟਿੰਗਾਂ ਹੋਈਆਂ। ਪਰੰਤੂ ਸਰਕਾਰ ਚਿੱਠੀ-ਚਿੱਠੀ ਦੀ ਖੇਡ ਖੇਡ ਰਹੀ ਹੈ। ਇਹ ਬਹੁਤ ਹੀ ਬਦਕਿਸਮਤੀ ਹੈ ਕਿ ਹੁਣ ਤੱਕ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਿਆ।
Bhagwant Mann
ਅਜਿਹਾ ਸਿਰਫ਼ ਮੋਦੀ ਸਰਕਾਰ ਦੀ ਗ਼ਲਤ ਨੀਤੀਆਂ ਅਤੇ ਨੀਅਤ ਦੇ ਕਾਰਨ ਹੀ ਹੋਇਆ ਹੈ। ਮਾਨ ਨੇ ਕਿਹਾ, ਪ੍ਰਧਾਨ ਮੰਤਰੀ ਪਿਛਲੇ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਮੌਜੂਦ ਲੱਖਾਂ ਕਿਸਾਨਾਂ ਨਾਲ ਨਹੀਂ ਮਿਲ ਰਹੇ, ਪਰੰਤੂ ਉਹ ਆਨਲਾਈਨ ਦੂਜੇ ਸੂਬਿਆਂ ਦੇ ਕਿਸਾਨਾਂ ਦਾ ਹਾਲਚਾਲ ਜ਼ਰੂਰ ਪੁੱਛ ਰਹੇ ਹਨ। ਪ੍ਰਧਾਨ ਮੰਤਰੀ ‘ਤੇ ਤੰਜ ਕੱਸਦੇ ਹੋਏ ਮਾਨ ਨੇ ਅੱਗੇ ਕਿਹਾ ਕਿ ਅੱਜ ਕਿਸਾਨ ਆਪਣੇ ਅਧਿਕਾਰ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ।
Farmer protest
ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ। ਉਹ ਕਿਸਾਨਾਂ ਦੀ ਜਾਇਜ਼ ਮੰਗਾਂ ਨੂੰ ਝੂਠਾ ਸਾਬਤ ਕਰਨ ਵਿੱਚ ਲੱਗੇ ਹੋਏ ਹਨ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਦੇਣਾ ਚਾਹੀਦਾ ਹੈ ਅਤੇ ਕਾਰਪੋਰੇਟ ਘਰਾਣੇ ਨੂੰ ਫ਼ਾਇਦਾ ਪਹੁੰਚਾਉਣ ਵਾਲੇ ਇਸ ਕਾਲੇ ਕਾਨੂੰਨ ਨੂੰ ਰੱਦ ਕਰਨ ਵਾਲੀ ਮੰਗ ਤੁਰੰਤ ਮੰਨ ਲੈਣੀ ਚਾਹੀਦੀ ਹੈ ।