8 ਫ਼ਰਵਰੀ ਨੂੰ ਪੰਜਾਬ ਆਉਣਗੇ ਬਹੁਜਨ ਸਮਾਜ ਪਾਰਟੀ ਦੇ ਸੁਪਰੀਮੋ ਮਾਇਆਵਤੀ 
Published : Jan 28, 2022, 5:52 pm IST
Updated : Jan 28, 2022, 5:52 pm IST
SHARE ARTICLE
Bahujan Samaj Party supremo Mayawati will visit Punjab on February 8
Bahujan Samaj Party supremo Mayawati will visit Punjab on February 8

ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਹੱਕ 'ਚ ਕਰਨਗੇ ਵੱਡੀ ਚੋਣ ਰੈਲੀ

ਅਕਾਲੀ ਬਸਪਾ ਗਠਜੋੜ ਪੂਰਨ ਬਹੁਮਤ ਨਾਲ ਪੰਜਾਬ 'ਚ ਬਣਾਏਗਾ ਸਰਕਾਰ  - ਗੜ੍ਹੀ  

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ 'ਤੇ ਆ ਰਹੇ ਹਨl ਉਨ੍ਹਾਂ ਕਿਹਾ ਕਿ ਉਹ ਅੱਠ ਫਰਵਰੀ ਨੂੰ ਨਵਾਂਸ਼ਹਿਰ 'ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ ਨੂੰ ਭਖਾਉਣਗੇ। ਉਨ੍ਹਾਂ ਕਿਹਾ ਕਿ ਸਾਰਾ ਬਹੁਜਨ ਸਮਾਜ ਬਸਪਾ ਦੇ ਨਾਲ ਹੈ ਅਤੇ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਬਸਪਾ ਪੂਰਨ ਬਹੁਮਤ ਹਾਸਲ ਕਰਕੇ ਸੂਬੇ 'ਚ ਸਰਕਾਰ ਬਣਾਉਣਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਝੂਠੇ ਵਾਅਦਿਆਂ ਤੇ ਝੂਠੀਆਂ ਚਾਲਾਂ ਨਾਲ ਬਹੁਜਨ ਸਮਾਜ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਚੋਣਾਂ ਚ ਅਕਾਲੀ ਬਸਪਾ ਉਮੀਦਵਾਰਾਂ ਵੱਲੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਥਾਪਕ ਸਵਰਗੀ ਕਾਂਸ਼ੀ ਰਾਮ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਭੈਣ ਮਾਇਆਵਤੀ ਦਾ ਵੀ ਪੰਜਾਬ ਨਾਲ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਪੰਜਾਬ ਲਈ ਉਨ੍ਹਾਂ ਦੇ ਦਿਲ ਵਿੱਚ ਬੇਹੱਦ ਪਿਆਰ ਹੈ।

MayawatiMayawati

ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ 'ਚ ਬਸਪਾ ਵੱਲੋਂ ਵੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਜਿਸ ਦੇ ਚੱਲਦੇ ਕਾਂਗਰਸ ਵਿਚ ਘਬਰਾਹਟ ਦਾ ਮਾਹੌਲ ਹੈ।  ਉਨ੍ਹਾਂ ਕਿਹਾ ਕਿ ਭੈਣ ਮਾਇਆਵਤੀ ਨੇ ਪਾਰਟੀ ਵਰਕਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਵਰਕਰ ਹੁਕਮਰਾਨ ਸਰਕਾਰ ਨੂੰ ਹਰਾਉਣ ਅਤੇ ਅਕਾਲੀ ਬਸਪਾ ਗਠਜੋੜ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣ ਤਾਂ ਜੋ ਸਰਕਾਰ ਬਣਨ ਮਗਰੋਂ ਪੰਜਾਬ ਦੇ ਹਰ ਵਰਗ ਸਮੇਤ ਦਾਲਿਤ ਸਮਾਜ ਦਾ ਵੀ ਭਲਾ ਤੇ ਵਿਕਾਸ ਹੋ ਸਕੇ।

Jasbir Singh Garhi Jasbir Singh Garhi

ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ ਭ੍ਰਿਸ਼ਟ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸੀ ਆਗੂਆਂ ਦੀ ਆਪਸੀ ਲੜਾਈ ਕਾਰਨ ਪੰਜਾਬ ਦਾ ਵਿਕਾਸ ਨਹੀਂ ਹੋ ਸਕਿਆ।

ਉਨ੍ਹਾਂ ਕਿਹਾ ਕਿ ਬਸਪਾ ਵਰਕਰ ਸੁਚੇਤ ਰਹਿਣ ਕਾਂਗਰਸ ਸਿਰਫ਼ ਸੱਤਾ ਹਾਸਲ ਕਰਨ ਲਈ ਕੋਈ ਵੀ ਸਾਜ਼ਿਸ਼ ਰਚ ਸਕਦੀ ਹੈ ਅਤੇ ਹੁਣ ਡੰਮੀ ਉਮੀਦਵਾਰ ਖੜ੍ਹੇ ਕਰਕੇ ਦਲਿਤ ਸਮਾਜ ਵਿੱਚ ਭੁਲੇਖਾ ਪਾਉਣਾ ਚਾਹੁੰਦੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਰ-ਵਾਰ ਦੁਆਬੇ ਦੇ ਚੱਕਰ ਲਗਾ ਰਹੇ ਹਨ ਅਤੇ ਦਲਿਤਾਂ ਦੀ ਸਰਕਾਰ ਕਹਿ ਕੇ ਦਲਿਤ ਵਰਗ ਦੀਆਂ ਵੋਟਾਂ ਮੰਗ ਰਹੇ ਹਨ ਉਨ੍ਹਾਂ ਦੀ ਘਬਰਾਹਟ ਦੀ ਸਭ ਤੋਂ ਵੱਡੀ ਨਿਸ਼ਾਨੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement