Congress Attacks BJP: ਮੋਦੀ ਸਰਕਾਰ ਦਲਿਤਾਂ, ਓ.ਬੀ.ਸੀ., ਆਦਿਵਾਸੀਆਂ ਦੇ ਸਬੰਧ ’ਚ ਸਿਰਫ ‘ਸੰਕੇਤਕ ਸਿਆਸਤ’ ਕਰ ਰਹੀ ਹੈ: ਕਾਂਗਰਸ
Published : Jan 28, 2024, 9:35 pm IST
Updated : Jan 28, 2024, 9:35 pm IST
SHARE ARTICLE
Jairam Ramesh
Jairam Ramesh

ਪਾਰਟੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦਲਿਤਾਂ, ਓ.ਬੀ.ਸੀ. ਅਤੇ ਆਦਿਵਾਸੀਆਂ ਦੇ ਹਵਾਲੇ ਨਾਲ ਸਿਰਫ ‘ਸੰਕੇਤਕ ਸਿਆਸਤ’ ਕਰ ਰਹੀ ਹੈ।

Congress Attacks BJP: ਕਾਂਗਰਸ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉੱਚ ਵਿਦਿਅਕ ਸੰਸਥਾਵਾਂ ’ਚ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਅਹੁਦਿਆਂ ’ਤੇ ਰਾਖਵਾਂਕਰਨ ਖਤਮ ਕਰਨ ਦੀ ਸਾਜ਼ਸ਼ ਰਚੀ ਜਾ ਰਹੀ ਹੈ।

ਪਾਰਟੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦਲਿਤਾਂ, ਓ.ਬੀ.ਸੀ. ਅਤੇ ਆਦਿਵਾਸੀਆਂ ਦੇ ਹਵਾਲੇ ਨਾਲ ਸਿਰਫ ‘ਸੰਕੇਤਕ ਸਿਆਸਤ’ ਕਰ ਰਹੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਇਕ ਖ਼ਬਰ ਸਾਂਝੀ ਕੀਤੀ, ਜਿਸ ਅਨੁਸਾਰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੇ ਨਵੇਂ ਖਰੜਾ ਹਦਾਇਤਾਂ ਅਨੁਸਾਰ ਐਸ.ਸੀ., ਐਸ.ਟੀ. ਜਾਂ ਓ.ਬੀ.ਸੀ. ਉਮੀਦਵਾਰਾਂ ਲਈ ਰਾਖਵੀਆਂ ਅਸਾਮੀਆਂ ਨੂੰ ਗ਼ੈਰਰਾਖਵੀਂ ਐਲਾਨਿਆ ਜਾ ਸਕਦਾ ਹੈ ਜੇਕਰ ਇਨ੍ਹਾਂ ਸ਼੍ਰੇਣੀਆਂ ਤੋਂ ਲੋੜੀਂਦੇ ਉਮੀਦਵਾਰ ਨਹੀਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰਮੇਸ਼ ਨੇ ਮੰਗ ਕੀਤੀ ਕਿ ਅਜਿਹੇ ਪ੍ਰਸਤਾਵ ਨੂੰ ਤੁਰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਕੁੱਝ ਸਾਲ ਪਹਿਲਾਂ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਰਾਖਵਾਂਕਰਨ ਦੀ ਸਮੀਖਿਆ ਕਰਨ ਦੀ ਗੱਲ ਕਹੀ ਸੀ। ਹੁਣ ਉੱਚ ਸਿੱਖਿਆ ਸੰਸਥਾਵਾਂ ’ਚ ਐਸ.ਸੀ., ਐਸ.ਟੀ. ਅਤੇ ਓ.ਬੀ.ਸੀ. ਲਈ ਰਾਖਵਾਂਕਰਨ ਖਤਮ ਕਰਨ ਦੀ ਸਾਜ਼ਸ਼ ਰਚੀ ਜਾ ਰਹੀ ਹੈ। ਯੂ.ਜੀ.ਸੀ. ਦਾ ਇਹ ਪ੍ਰਸਤਾਵ ਮੋਹਨ ਭਾਗਵਤ ਦੇ ਇਰਾਦੇ ਦੇ ਅਨੁਸਾਰ ਹੈ ਅਤੇ ਸਪੱਸ਼ਟ ਤੌਰ ’ਤੇ ਦਲਿਤਾਂ, ਆਦਿਵਾਸੀਆਂ ਅਤੇ ਪਿਛੜਿਆਂ ਨਾਲ ਬੇਇਨਸਾਫੀ ਹੈ।’’

(For more Punjabi news apart from Modi govt only doing 'politics of symbolism' with regard to Dalits, backwards and tribals, says Congress, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement