3 ਮਾਰਚ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ, ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਹੋਈ ਜਿੱਤ : 'ਆਪ'

By : KOMALJEET

Published : Feb 28, 2023, 7:11 pm IST
Updated : Feb 28, 2023, 7:11 pm IST
SHARE ARTICLE
Malwinder Singh Kang
Malwinder Singh Kang

-ਮਾਨ ਸਰਕਾਰ ਵੱਲੋਂ ਬੁਲਾਏ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ 'ਆਪ' ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

-ਮਲਵਿੰਦਰ ਕੰਗ ਦੀ ਪੰਜਾਬ ਰਾਜਪਾਲ ਨੂੰ ਅਪੀਲ: ਗਵਰਨਰ ਹਾਊਸ ਦੀ ਮਰਿਆਦਾ ਬਣਾਏ ਰੱਖੋ, ਇਸ ਨੂੰ ਭਾਜਪਾ ਦਾ ਸਿਆਸੀ ਦਫ਼ਤਰ ਨਾ ਬਣਾਓ

-ਕਿਹਾ, 3 ਕਰੋੜ ਪੰਜਾਬੀਆਂ ਦੇ ਸਰਬਪੱਖੀ ਵਿਕਾਸ ਲਈ 'ਆਪ' ਤਨਦੇਹੀ ਨਾਲ ਕਰ ਰਹੀ ਕੰਮ, ਪੰਜਾਬ ਸਰਕਾਰ ਦੇ ਰੋਜ਼ਮਰ੍ਹਾ ਦੇ ਮਾਮਲਿਆਂ 'ਚ ਦਖਲ ਨਾ ਦੇਣ ਰਾਜਪਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਸੈਸ਼ਨ, ਜਿਸ ਨੂੰ 'ਆਪ' ਸਰਕਾਰ ਨੇ 3 ਮਾਰਚ ਨੂੰ ਬੁਲਾਇਆ ਸੀ, ਨੂੰ ਮਨਜ਼ੂਰੀ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ, ਜਿਸਨੂੰ ਪੰਜਾਬ ਦੇ ਰਾਜਪਾਲ ਨੇ ਸੰਵਿਧਾਨਕ ਨਿਯਮਾਂ ਨੂੰ ਦਰਕਿਨਾਰ ਕਰਕੇ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕਤੰਤਰ, ਡਾ.ਬੀ.ਆਰ.ਅੰਬੇਦਕਰ ਦੇ ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਕਿ ਰਾਜਪਾਲ ਨੂੰ ਚੁਣੀ ਹੋਈ ਸਰਕਾਰ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਰਾਜ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚੱਲਣ ਦੇਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਬੁਲਾਰਾ ਐਡਵੋਕੇਟ ਰਵਿੰਦਰ ਸਿੰਘ ਵੀ ਹਾਜ਼ਰ ਸਨ।

 ਕੰਗ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਜ ਭਵਨ ਦੀ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗਵਰਨਰ ਹਾਊਸ ਨੂੰ ਭਾਜਪਾ ਦਾ ਸਿਆਸੀ ਘਰ ਨਾ ਬਣਾਉਣ, ਸਗੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ 3 ਮਾਰਚ ਤੋਂ ਸਦਨ ਵਿੱਚ ਲੋਕ ਭਲਾਈ ਦੇ ਫੈਸਲੇ ਲੈਣ ਲਈ ਇਜਲਾਸ ਕਰੇਗੀ।

 ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ਅਨੁਸਾਰ ਕੰਮ ਕਰਨਾ ਹੁੰਦਾ ਹੈ। ਇੱਥੋਂ ਤੱਕ ਕਿ ਸੰਵਿਧਾਨ ਦੇ ਆਰਟੀਕਲ 163(1) ਦੇ ਤਹਿਤ ਕਿਹਾ ਗਿਆ ਹੈ ਕਿ “ਰਾਜਪਾਲ ਨੂੰ ਉਸਦੇ ਕਾਰਜਾਂ ਵਿੱਚ ਸਹਾਇਤਾ ਅਤੇ ਸਲਾਹ ਦੇਣ ਲਈ ਮੁੱਖ ਮੰਤਰੀ ਦੇ ਨਾਲ ਮੰਤਰੀ ਮੰਡਲ ਹੋਵੇਗੀ।"

 ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਐੱਲ.ਜੀ. ਦਫਤਰ ਅਤੇ ਪੰਜਾਬ ਦੇ ਰਾਜਪਾਲ ਦੇ ਅਹੁਦੇ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸੰਵਿਧਾਨ ਦੀ ਹੱਤਿਆ ਹੋਣ ਤੋਂ ਬਚਾਇਆ ਹੈ ਅਤੇ ਮੰਤਰੀ ਮੰਡਲ ਨੂੰ ਸੰਵਿਧਾਨ ਦੇ ਤਹਿਤ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਅਨੁਸਾਰ ਅਧਿਕਾਰ ਦੇ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement