
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ
ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਉਧਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ 'ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਨਾਮ ਇਕ ਹੋਰ ਪ੍ਰਾਪਤੀ : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ
ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਸੀਬੀਆਈ ਦੀ ਇਸ ਕਾਰਵਾਈ ਖ਼ਿਲਾਫ਼ ਸਿਸੋਦੀਆ ਮੰਗਲਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਸਨ ਪਰ ਉਥੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਉੱਚ ਅਦਾਲਤ ਨੇ ਉਸ ਨੂੰ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ।