Punjab News: CM ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਕੀਤੀ ਕੋਰੀ ਨਾਂਹ
Published : Feb 28, 2024, 1:44 pm IST
Updated : Feb 28, 2024, 1:44 pm IST
SHARE ARTICLE
CM Bhagwant Mann and Navjot Sidhu
CM Bhagwant Mann and Navjot Sidhu

ਕਿਹਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਇਨਕਾਰ ਕਰ ਦਿਤਾ, ਹੁਣ ਸਾਡੇ ਵਲੋਂ ਵੀ ਨਾਂਹ ਹੈ

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਲਈ ਆਮ ਆਦਮੀ ਪਾਰਟੀ ਵਿਚ ਕੋਈ ਥਾਂ ਨਹੀਂ ਹੈ।  

ਦਿੱਲੀ ਵਿਚ ਇਕ ਟੀਵੀ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ‘ਆਪ’ ਵਿਚ ਸ਼ਾਮਲ ਹੋਣ ਲਈ ਕਿਹਾ ਸੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ। ਉਸ ਸਮੇਂ ਸਿੱਧੂ ਨੇ ਇਨਕਾਰ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਹੁਣ ਸਾਡੇ ਵਲੋਂ ਵੀ ਸਿੱਧੂ ਨੂੰ ਇਨਕਾਰ ਹੈ। ਉਨ੍ਹਾਂ ਨੂੰ ਪਾਰਟੀ ਵਿਚ ਨਹੀਂ ਲਿਆ ਜਾਵੇਗਾ।

ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਕੋਈ ਇਮਾਨਦਾਰ ਪਾਰਟੀ ਨਹੀਂ ਹੈ, ਪਿਛਲੇ 70 ਸਾਲਾਂ ਵਿਚ ਹੋਏ ਘੁਟਾਲਿਆਂ ਵਿਚ ਕਾਂਗਰਸ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਆਗੂ ਭ੍ਰਿਸ਼ਟ ਹੈ ਜਾਂ ਗੈਰ-ਭ੍ਰਿਸ਼ਟ, ਇਹ ਭ੍ਰਿਸ਼ਟ ਆਗੂਆਂ ਨੂੰ ਅਪਣੇ ਨਾਲ ਲੈ ਜਾਂਦੀ ਹੈ।

(For more Punjabi news apart from CM Bhagwant Mann refused to join Navjot Sidhu in the party, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement