Himachal Pradesh Political Crisis: ਹਿਮਾਚਲ ਪ੍ਰਦੇਸ਼ ਦੀ ਸਿਆਸਤ ਵਿਚ ਵੱਡਾ ‘ਭੂਚਾਲ’! ਮੰਤਰੀ ਵਿਕਰਮਦਿੱਤਿਆ ਸਿੰਘ ਨੇ ਦਿਤਾ ਅਸਤੀਫ਼ਾ
Published : Feb 28, 2024, 11:14 am IST
Updated : Feb 28, 2024, 11:19 am IST
SHARE ARTICLE
Himachal Pradesh Political Crisis: Sukhu government Minister Vikramaditya Singh resigns
Himachal Pradesh Political Crisis: Sukhu government Minister Vikramaditya Singh resigns

ਸੁੱਖੂ ਸਰਕਾਰ 'ਤੇ ਜ਼ਾਹਰ ਕੀਤੀ ਨਾਰਾਜ਼ਗੀ

Himachal Pradesh Political Crisis: ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ ਹੈ। ਰਾਜ ਸਭਾ ਚੋਣਾਂ ਵਿਚ ਕਾਂਗਰਸ ਦੇ 6 ਵਿਧਾਇਕਾਂ ਦੀ ਕਰਾਸ ਵੋਟਿੰਗ ਤੋਂ ਅਗਲੇ ਦਿਨ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ।

ਉਨ੍ਹਾਂ ਸੁੱਖੂ ਸਰਕਾਰ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ, "ਮੇਰੀ ਬੇਇੱਜ਼ਤੀ ਕੀਤੀ ਗਈ। ਵਿਧਾਇਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਦਾ ਨਤੀਜਾ ਕੱਲ੍ਹ ਦੇਖਣ ਨੂੰ ਮਿਲਿਆ। ਮੈਂ ਆਉਣ ਵਾਲੇ ਦਿਨਾਂ 'ਚ ਸਥਿਤੀ ਨੂੰ ਦੇਖ ਕੇ ਕੋਈ ਫੈਸਲਾ ਲਵਾਂਗਾ।"

ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਪਿਤਾ ਵੀਰਭੱਦਰ ਸਿੰਘ ਦੇ ਨਾਂਅ 'ਤੇ ਸੱਤਾ 'ਚ ਆਈ ਸੀ। ਇਸ ਦੇ ਬਾਵਜੂਦ ਅੱਜ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿੱਤ ਦੇ 14 ਮਹੀਨਿਆਂ ਬਾਅਦ ਵੀ ਵੀਰਭੱਦਰ ਸਿੰਘ ਦੀ ਮੂਰਤੀ ਰਿਜ 'ਤੇ ਨਹੀਂ ਲਗਾਈ ਗਈ।

ਜੈਰਾਮ ਸਮੇਤ ਵਿਰੋਧੀ ਧਿਰ ਦੇ 11 ਵਿਧਾਇਕ ਸਸਪੈਂਡ

ਹਿਮਾਚਲ ਵਿਚ ਸਿਆਸੀ ਹਲਚਲ ਵਿਚਾਲੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਵਿਰੋਧੀ ਧਿਰ ਦੇ 11 ਵਿਧਾਇਕਾਂ ਨੂੰ ਵਿਧਾਨ ਸਭਾ ਵਿਚੋਂ ਮੁਅੱਤਲ ਕਰ ਦਿਤਾ ਹੈ। ਇਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਵੀ ਸ਼ਾਮਲ ਹਨ। ਵਿਰੋਧੀ ਧਿਰ ਦੇ 11 ਵਿਧਾਇਕਾਂ ਨੂੰ ਕੱਢਣ ਤੋਂ ਬਾਅਦ ਹਿਮਾਚਲ ਵਿਧਾਨ ਸਭਾ 'ਚ ਹੰਗਾਮਾ ਹੋਇਆ। ਇਹ ਦੇਖ ਕੇ ਸਪੀਕਰ ਨੇ ਕਾਰਵਾਈ ਮੁਲਤਵੀ ਕਰ ਦਿਤੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟ ਦਿਤੇ।

ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ 'ਚ ਕਾਂਗਰਸੀ ਵਿਧਾਇਕਾਂ ਵਲੋਂ ਭਾਜਪਾ ਦੇ ਹੱਕ 'ਚ ਵੋਟ ਪਾਉਣ ਤੋਂ ਬਾਅਦ ਹਿਮਾਚਲ ਦੀ ਕਾਂਗਰਸ ਸਰਕਾਰ ਖਤਰੇ 'ਚ ਹੈ। ਇਕ ਰਾਜ ਸਭਾ ਸੀਟ ਲਈ ਮੰਗਲਵਾਰ ਨੂੰ ਹੋਈਆਂ ਚੋਣਾਂ ਵਿਚ ਕਾਂਗਰਸ ਦੇ 6 ਅਤੇ 3 ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ। ‘ਕਰਾਸ ਵੋਟਿੰਗ’ ਵਿਚਕਾਰ ਹਿਮਾਚਲ ਪ੍ਰਦੇਸ਼ ਦੀ ਇਕ ਰਾਜ ਸਭਾ ਸੀਟ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਰਸ਼ ਮਹਾਜਨ ਨੇ ਜਿੱਤ ਦਰਜ ਕਰ ਲਈ ਹੈ। ਬਹੁਮਤ ਹੋਣ ਦੇ ਬਾਵਜੂਦ ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਇਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਇਸ ਮਗਰੋਂ ਹਿਮਾਚਲ ਦੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਬੁੱਧਵਾਰ ਨੂੰ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਕੋਲ ਪਹੁੰਚੇ। ਠਾਕੁਰ ਨੇ ਫਲੋਰ ਟੈਸਟ ਦੀ ਮੰਗ ਕੀਤੀ ਹੈ। ਜੇਕਰ ਰਾਜਪਾਲ ਵਿਰੋਧੀ ਧਿਰ ਦੀ ਮੰਗ 'ਤੇ ਬਹੁਮਤ ਸਾਬਤ ਕਰਨ ਲਈ ਕਹਿੰਦੇ ਹਨ ਤਾਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਮੁਸ਼ਕਲ 'ਚ ਪੈ ਸਕਦੇ ਹਨ।

(For more Punjabi news apart from Himachal Pradesh Political Crisis: Sukhu government Minister Vikramaditya Singh resigns, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement