Himachal Rajya Sabha Election: ਕਰਾਸ ਵੋਟਿੰਗ ਵਿਚਾਲੇ ਹੈਲੀਕਾਪਟਰ ਰਾਹੀਂ ਬੁਲਾਇਆ ਗਿਆ ICU ’ਚ ਦਾਖਲ ਕਾਂਗਰਸੀ ਵਿਧਾਇਕ
Published : Feb 28, 2024, 10:00 am IST
Updated : Feb 28, 2024, 10:00 am IST
SHARE ARTICLE
Himachal Rajya Sabha Elections
Himachal Rajya Sabha Elections

ਮੁੱਖ ਮੰਤਰੀ ਨੇ ਖੁਦ ਭੇਜਿਆ ਸੀ ਹੈਲੀਕਾਪਟਰ

Himachal Rajya Sabha Election: ਰਾਜ ਸਭਾ ਚੋਣਾਂ 'ਚ ਕਾਂਗਰਸੀ ਵਿਧਾਇਕਾਂ ਵਲੋਂ ਭਾਜਪਾ ਦੇ ਹੱਕ 'ਚ ਵੋਟ ਪਾਉਣ ਤੋਂ ਬਾਅਦ ਹਿਮਾਚਲ ਦੀ ਕਾਂਗਰਸ ਸਰਕਾਰ ਖਤਰੇ 'ਚ ਹੈ। ਇਕ ਰਾਜ ਸਭਾ ਸੀਟ ਲਈ ਮੰਗਲਵਾਰ ਨੂੰ ਹੋਈਆਂ ਚੋਣਾਂ ਵਿਚ ਕਾਂਗਰਸ ਦੇ 6 ਅਤੇ 3 ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ। ‘ਕਰਾਸ ਵੋਟਿੰਗ’ ਵਿਚਕਾਰ ਹਿਮਾਚਲ ਪ੍ਰਦੇਸ਼ ਦੀ ਇਕ ਰਾਜ ਸਭਾ ਸੀਟ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਰਸ਼ ਮਹਾਜਨ ਨੇ ਜਿੱਤ ਦਰਜ ਕਰ ਲਈ ਹੈ। ਬਹੁਮਤ ਹੋਣ ਦੇ ਬਾਵਜੂਦ ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਇਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਇਸ ਮਗਰੋਂ ਹਿਮਾਚਲ ਦੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਬੁੱਧਵਾਰ ਨੂੰ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਕੋਲ ਪਹੁੰਚੇ। ਠਾਕੁਰ ਨੇ ਫਲੋਰ ਟੈਸਟ ਦੀ ਮੰਗ ਕੀਤੀ ਹੈ। ਜੇਕਰ ਰਾਜਪਾਲ ਵਿਰੋਧੀ ਧਿਰ ਦੀ ਮੰਗ 'ਤੇ ਬਹੁਮਤ ਸਾਬਤ ਕਰਨ ਲਈ ਕਹਿੰਦੇ ਹਨ ਤਾਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਮੁਸ਼ਕਲ 'ਚ ਪੈ ਸਕਦੇ ਹਨ।

ਹਿਮਾਚਲ ਪ੍ਰਦੇਸ਼ ਦੀ ਇਕਲੌਤੀ ਰਾਜ ਸਭਾ ਸੀਟ ਲਈ ਮੰਗਲਵਾਰ ਨੂੰ ਸਾਰੇ 68 ਵਿਧਾਇਕਾਂ ਨੇ ਹਿਮਾਚਲ ਵਿਧਾਨ ਸਭਾ ਵਿਚ ਅਪਣੀ ਵੋਟ ਪਾਈ। ਹਾਲਾਂਕਿ ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਬੀਮਾਰ ਵਿਧਾਇਕ ਸੁਦਰਸ਼ਨ ਬਬਲੂ 'ਤੇ ਟਿਕੀਆਂ ਹੋਈਆਂ ਸਨ ਕਿਉਂਕਿ ਉਨ੍ਹਾਂ ਲਈ ਪੰਜਾਬ ਦੇ ਸ਼ਿਮਲਾ ਤੋਂ ਹੁਸ਼ਿਆਰਪੁਰ ਲਈ ਵਿਸ਼ੇਸ਼ ਸਰਕਾਰੀ ਹੈਲੀਕਾਪਟਰ ਭੇਜਿਆ ਗਿਆ ਸੀ। ਉਹ ਦੁਪਹਿਰ ਬਾਅਦ ਵਿਧਾਨ ਸਭਾ ਪਹੁੰਚੇ ਅਤੇ ਫਿਰ ਅਪਣੀ ਵੋਟ ਪਾਈ।

ਜਾਣਕਾਰੀ ਮੁਤਾਬਕ ਸੁਦਰਸ਼ਨ ਸਿੰਘ ਬਬਲੂ ਹਿਮਾਚਲ ਦੇ ਊਨਾ ਜ਼ਿਲ੍ਹੇ ਦੀ ਚਿੰਤਪੁਰਨੀ ਵਿਧਾਨ ਸਭਾ ਤੋਂ ਕਾਂਗਰਸੀ ਵਿਧਾਇਕ ਹਨ। ਉਨ੍ਹਾਂ ਨੂੰ ਬੀਮਾਰੀ ਕਾਰਨ ਹੁਸ਼ਿਆਰਪੁਰ, ਪੰਜਾਬ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਅਤੇ ਫਿਰ ਉਹ ਹੈਲੀਕਾਪਟਰ ਰਾਹੀਂ ਸ਼ਿਮਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਡਾਕਟਰਾਂ ਦੀ ਟੀਮ ਵੀ ਮੌਜੂਦ ਸੀ। ਵਿਧਾਨ ਸਭਾ ਵਿਚ ਕੁੱਲੂ ਦੇ ਵਿਧਾਇਕ ਸੁੰਦਰ ਸਿੰਘ ਅਤੇ ਹੋਰਨਾਂ ਨੇ ਉਨ੍ਹਾਂ ਨੂੰ ਸਹਾਰਾ ਦਿਤਾ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਲੈ ਗਏ। ਇਸ ਦੇ ਬਾਵਜੂਦ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

(For more Punjabi news apart from Himachal Rajya Sabha Election: congress MLA admitted to ICU especially flown by Government helicopter to cast vote, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement