Lok Sabha Elections: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਲਈ ਚੋਣ ਮੁਸ਼ਕਲ ਹੋਈ, ਅੱਧੀ ਦਰਜਨ ਤੋਂ ਵੱਧ ਉਮੀਦਵਾਰ ਮੁਕਾਬਲੇ ’ਚ
Published : Feb 28, 2024, 3:35 pm IST
Updated : Feb 28, 2024, 3:35 pm IST
SHARE ARTICLE
Lok Sabha Elections: Vinod Khanna’s wife Kavita, Sunil Jakhar in race for Gurdaspur
Lok Sabha Elections: Vinod Khanna’s wife Kavita, Sunil Jakhar in race for Gurdaspur

ਕਵਿਤਾ ਖੰਨਾ, ਸੁਨੀਲ ਜਾਖੜ ਤੋਂ ਇਲਾਵਾ ਗਡਕਰੀ ਨਾਲ ਮੁਲਾਕਾਤ ਮਗਰੋਂ ਸਾਬਕਾ ਕ੍ਰਿਕੇਟਰ ਯੁਵਰਾਜ ਸਿੰਘ ਦਾ ਨਾਂ ਵੀ ਸੁਰਖ਼ੀਆਂ ’ਚ

Lok Sabha Elections: ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਸੁਨੀਲ ਜਾਖੜ ਅਤੇ ਚਾਰ ਵਾਰ ਸੰਸਦ ਮੈਂਬਰ ਅਤੇ ਮਸ਼ਹੂਰ ਅਦਾਕਾਰ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਭਾਜਪਾ ਦੀ ਦੌੜ ਵਿਚ ਸੱਭ ਤੋਂ ਅੱਗੇ ਹਨ ਅਤੇ ਅੱਧੀ ਦਰਜਨ ਹੋਰ ਦਾਅਵੇਦਾਰ ਅਪਣੀ ਕਿਸਮਤ ਅਜ਼ਮਾ ਰਹੇ ਹਨ।

ਜਾਖੜ 18 ਮਹੀਨਿਆਂ ਤਕ ਗੁਰਦਾਸਪੁਰ ਤੋਂ ਸੰਸਦ ਮੈਂਬਰ ਰਹੇ ਅਤੇ ਇਸ ਲਈ ਉਹ ਇਲਾਕੇ ਦੀ ਸਿਆਸੀ ਭੂਗੋਲਿਕ ਸਥਿਤੀ ਨੂੰ ਜਾਣਦੇ ਹਨ। ਹਾਲਾਂਕਿ, ਉਨ੍ਹਾਂ ਇਸ ਬਾਰੇ ਕੋਈ ਗੱਲ ਅਜੇ ਤਕ ਨਹੀਂ ਕੀਤੀ ਹੈ। ਦੂਜੇ ਪਾਸੇ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਪਾਰਟੀ ਸਾਰੀਆਂ 13 ਸੀਟਾਂ ’ਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕਰੇਗੀ। ਜੇਕਰ ਪੰਜਾਬ ’ਚ ਪਾਰਟੀ ਦਾ ਪ੍ਰਦਰਸ਼ਨ ਚੰਗਾ ਰਿਹਾ ਤਾਂ ਇਸ ਦਾ ਮਤਲਬ ਹੈ ਕਿ ਰਾਜ ਸਭਾ ਦੇ ਦਰਵਾਜ਼ੇ ਉਨ੍ਹਾਂ ਲਈ ਖੁੱਲ੍ਹ ਜਾਣਗੇ।

ਦੂਜੇ ਪਾਸੇ ਬੈਰਿਸਟਰ-ਐਟ-ਲਾਅ ਅਤੇ ਲੰਡਨ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ’ਚ ਪੋਸਟ ਗ੍ਰੈਜੂਏਟ ਕਵਿਤਾ ਖੰਨਾ 2017 ਦੀਆਂ ਉਪ ਚੋਣਾਂ ਅਤੇ 2019 ਦੀਆਂ ਚੋਣਾਂ ਲਈ ਦੌੜ ’ਚ ਸੀ। ਇੰਡੀਅਨ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ (ਆਈ.ਆਈ.ਆਈ.ਟੀ.), ਸੋਨੀਪਤ ਦੇ ਬੋਰਡ ਆਫ ਗਵਰਨਰਜ਼ ਦੀ ਚੇਅਰਪਰਸਨ ਵਜੋਂ ਉਨ੍ਹਾਂ ਦੀ ਨਿਯੁਕਤੀ ਸੰਕੇਤ ਦਿੰਦੀ ਹੈ ਕਿ ਉਹ ਕੇਂਦਰੀ ਲੀਡਰਸ਼ਿਪ ਦੇ ਨੇੜੇ ਹਨ। ਉਨ੍ਹਾਂ ਨੂੰ ਇਕ ਸ਼ਕਤੀਸ਼ਾਲੀ ਅਧਿਆਤਮਕ ਨੇਤਾ ਦਾ ਨਿਰੰਤਰ ਸਮਰਥਨ ਵੀ ਪ੍ਰਾਪਤ ਹੈ ਜਿਸ ਦੇ ਭਾਜਪਾ ਦੇ ਸਿਖਰਲੇ ਪੱਧਰ ’ਤੇ ਨੇੜਲੇ ਸਬੰਧ ਹਨ।

ਉਧਰ ਪਿਛਲੇ ਦਿਨੀਂ ਸਾਬਕਾ ਕ੍ਰਿਕੇਟਰ ਯੁਵਰਾਜ ਸਿੰਘ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ਅਜਿਹੇ ਕਿਆਸੇ ਲਗਣੇ ਸ਼ੁਰੂ ਹੋ ਗਏ ਹਨ ਕਿ ਉਹ ਵੀ ਇਸ ਸੀਟ ਲਈ ਚੁਣੇ ਜਾ ਸਕਦੇ ਹਨ। ਹਾਲਾਂਕਿ ਕਈ ਭਾਜਪਾ ਆਗੂਆਂ ਅਤੇ ਵਰਕਰਾਂ ਦਾ ਮੰਨਣਾ ਹੈ ਕਿ ਗੁਰਦਾਸਪੁਰ ਤੋਂ ਭਾਜਪਾ ਵਲੋਂ ਲਗਾਤਾਰ ਬਾਹਰੀ ਉਮੀਦਵਾਰਾਂ ਨੂੰ ਉਤਾਰਨ ਨਾਲ ਹਲਕੇ ਦੀ ਅਣਦੇਖੀ ਹੋ ਰਹੀ ਹੈ ਅਤੇ ਲੋਕਾਂ ਵਲੋਂ ਜਿਤਾਏ ਉਮੀਦਵਾਰ ਸਿਰਫ਼ ਚੋਣਾਂ ਸਮੇਂ ਹੀ ਦਿਸਦੇ ਹਨ।

ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਵੀ ਇਸ ਸੀਟ ਲਈ ਦਿਲਚਸਪੀ ਰਖਦੇ ਹਨ ਪਰ ਜੋ ਗੱਲ ਉਨ੍ਹਾਂ ਦੇ ਵਿਰੁਧ ਜਾਂਦੀ ਹੈ ਉਹ ਇਹ ਹੈ ਕਿ ਉਨ੍ਹਾਂ ਨੇ ਜਾਖੜ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਵਿਰੋਧ ਕੀਤਾ ਸੀ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਫਤਿਹ ਜੰਗ ਬਾਜਵਾ ਅਤੇ ਦਿਨੇਸ਼ ਬੱਬੂ ਅਤੇ ਪਠਾਨਕੋਟ ਦੇ ਸਾਬਕਾ ਮੇਅਰ ਅਨਿਲ ਵਾਸੂਦੇਵਾ ਵੀ ਚੋਣ ਮੈਦਾਨ ’ਚ ਹਨ। ਦਰਅਸਲ, ਵਾਸੂਦੇਵਾ ਭਾਜਪਾ ਦੇ ਚਹੇਤੇ ਰਹੇ ਹਨ ਜਦੋਂ ਪਾਰਟੀ ਲਈ ਰਾਹ ਮੁਸ਼ਕਲ ਹੋ ਜਾਂਦਾ ਹੈ।

ਹਾਲਾਂਕਿ ਕਾਂਗਰਸ ਦੀ ਗੱਲ ਕਰੀਏ ਤਾਂ ਉਸ ਦੇ ਆਗੂ ਇਸ ਲਈ ਕਿਸੇ ਹਿੰਦੂ ਉਮੀਦਵਾਰ ਨੂੰ ਉਤਾਰਨਾ ਚਾਹੁੰਦੇ ਹਨ। ਉਨ੍ਹਾਂ ਦਾ ਤਰਕ ਇਹ ਹੈ ਕਿ ਹਲਕੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਹਿੰਦੂ ਬਹੁਗਿਣਤੀ ਵਾਲੀਆਂ ਹਨ। ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿਜ ਇਸ ’ਤੇ ਪੂਰੀ ਤਰ੍ਹਾਂ ਫਿੱਟ ਬੈਠਦੇ ਹਨ। ਵਿਜ ਨੂੰ ਭੋਆ, ਪਠਾਨਕੋਟ, ਸੁਜਾਨਪੁਰ ਅਤੇ ਦੀਨਾਨਗਰ ਦੀਆਂ ਹਿੰਦੂ ਬਹੁਗਿਣਤੀ ਸੀਟਾਂ ’ਤੇ ਵੋਟ ਮਿਲਣ ਦੀ ਉਮੀਦ ਹੈ। ਉਨ੍ਹਾਂ ਦਾ ਟੀਚਾ ਗੁਰਦਾਸਪੁਰ ਅਤੇ ਬਟਾਲਾ ਸੀਟਾਂ ’ਤੇ ਵੀ ਦਬਦਬਾ ਬਣਾਉਣਾ ਹੈ, ਜਿੱਥੇ ਵੀ ਹਿੰਦੂ ਵੋਟਰਾਂ ਦੀ ਕਾਫ਼ੀ ਗਿਣਤੀ ਹੈ।

ਗੁਰਦਾਸਪੁਰ ਯੂਥ ਕਾਂਗਰਸ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੇਰ ਨਾਲ ਪਾਰਟੀ ’ਚ ਸ਼ਾਮਲ ਹੋਏ ਹਨ। ਉਹ 2 ਮਾਰਚ ਨੂੰ ਇਕ ਰੈਲੀ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ ਜਿਸ ’ਚ ਕੌਮੀ ਯੂਥ ਪ੍ਰਧਾਨ ਬੀ.ਵੀ. ਸ਼੍ਰੀਨਿਵਾਸ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰਾਜਾ ਵੜਿੰਗ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਤਾਪ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਕਾਂਗਰਸੀ ਆਗੂਆਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿਤਾ ਹੈ।

ਆਮ ਆਦਮੀ ਪਾਰਟੀ ਲਈ ਪਠਾਨਕੋਟ ਦੇ ਅੱਖਾਂ ਦੇ ਸਰਜਨ ਡਾ. ਕੇ.ਡੀ. ਸਿੰਘ ਅਤੇ ਗੁਰਦਾਸਪੁਰ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੇ ਨਾਂ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਮਾਝਾ ਯੂਥ ਪ੍ਰਧਾਨ ਰਵੀ ਕਰਨ ਕਾਹਲੋਂ ਅਤੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਸੱਭ ਤੋਂ ਅੱਗੇ ਹਨ। ਚੀਮਾ ਸ੍ਰੀ ਹਰਗੋਬਿੰਦਪੁਰ ਦੇ ਰਹਿਣ ਵਾਲੇ ਹਨ ਜੋ ਗੁਰਦਾਸਪੁਰ ਜ਼ਿਲ੍ਹੇ ਦਾ ਹਿੱਸਾ ਹੈ।

(For more Punjabi news apart from Lok Sabha Elections: Vinod Khanna’s wife Kavita, Sunil Jakhar in race for Gurdaspur , stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement