
Panchayats News: ਨਵੀਂ ਪੰਚਾਇਤ ਚੁਣਨ ਤੱਕ ਅਧਿਕਾਰੀ ਦੇਖਣਗੇ ਪੰਚਾਇਤਾਂ ਦਾ ਕੰਮਕਾਜ
The Punjab government dissolved the panchayats News in punjabi : ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗਰਾਮ ਪੰਚਾਇਤਾਂ ਭੰਗ ਕਰ ਦਿਤੀਆਂ ਹਨ। ਸਰਕਾਰ ਨੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿਤੀਆਂ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਭਾਰੀ ਮੀਂਹ ਤੇ ਗੜੇ ਪੈਣ ਦਾ ਅਲਰਟ ਜਾਰੀ
ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਸੀ।
ਇਹ ਵੀ ਪੜ੍ਹੋ: Faridkot News: ਖੂਨੀ ਡੋਰ ਦਾ ਕਹਿਰ, ਚਾਈਨਾ ਡੋਰ ਨਾਲ ਕੱਟੀ ਗਈ ਰਾਸ਼ਟਰੀ ਪੰਛੀ ਦੀ ਲੱਤ
ਹਾਲਾਂਕਿ ਇਸ ਫੈਸਲੇ ਦਾ ਵਿਰੋਧ ਹੋਇਆ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਹ ਦਲੀਲ ਦਿੱਤੀ ਗਈ ਸੀ ਕਿ ਪੰਚਾਇਤਾਂ ਦਾ ਕਾਰਜਕਾਲ ਬਾਕੀ ਰਹਿੰਦਾ ਹੈ। ਅਜਿਹੇ 'ਚ ਸਰਕਾਰ ਨੇ ਫਿਰ ਤੋਂ ਇਹ ਹੁਕਮ ਵਾਪਸ ਲੈ ਲਿਆ ਸੀ। ਨਾਲ ਹੀ ਇਸ ਮਾਮਲੇ ਵਿੱਚ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੰਜਾਬ ਵਿਚ ਪੰਚਾਇਤੀ ਚੋਣਾਂ ਇਸ ਤੋਂ ਪਹਿਲਾਂ ਸਾਲ 2018 ਵਿਚ ਹੋਈਆਂ ਸਨ। ਇਸ ਸਮੇਂ ਦੌਰਾਨ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ। ਇਸ ਦੌਰਾਨ 13276 ਸਰਪੰਚ ਅਤੇ 83831 ਪੰਚ ਚੁਣੇ ਗਏ। ਉਨ੍ਹਾਂ ਆਪਣੀਆਂ ਸੇਵਾਵਾਂ ਬਹੁਤ ਵਧੀਆ ਢੰਗ ਨਾਲ ਨਿਭਾਈਆਂ ਹਨ। ਇਸ ਦੇ ਨਾਲ ਹੀ ਕਈ ਪੰਚ-ਸਰਪੰਚ ਵੀ ਹਨ ਜਿਨ੍ਹਾਂ ਨੇ ਕਈ ਐਵਾਰਡ ਵੀ ਜਿੱਤੇ ਹਨ।
(For more news apart fromThe Punjab government dissolved the panchayats News in punjabi, stay tuned to Rozana Spokesman)