
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ: ਗਠਜੋੜ ਦੀ ਕੋਈ ਸੰਭਾਵਨਾ ਨਹੀਂ
ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਇਕ ਵਾਰ ਫਿਰ ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸ਼ੁਰੂ ਹੋ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਫਿਰ ਦੋਵੇਂ ਪਾਰਟੀਆਂ ਨੂੰ ਇਕ ਦੂਜੇ ਨਾਲ ਹੱਥ ਮਿਲਾਉਣਾ ਚਾਹੀਦਾ ਹੈ, ਇਸੇ ਵਿਚ ਪੰਜਾਬ ਦੀ ਭਲਾਈ ਹੈ। ਜਿਆਣੀ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਪਾਰਟੀ ਹਾਈਕਮਾਂਡ ਨੂੰ ਵੀ ਫੀਡਬੈਕ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਦਾਲਤ ਨੇ ਯੂਪੀ ਸਰਕਾਰ ਤੋਂ ਅਤੀਕ ਅਹਿਮਦ ਤੇ ਅਸ਼ਰਫ ਦੀ ਹੱਤਿਆ ਤੋਂ ਬਾਅਦ ਚੁੱਕੇ ਕਦਮਾਂ ਦੀ ਮੰਗੀ ਰਿਪੋਰਟ
ਵਿਜੇ ਸਾਂਪਲਾ ਨੇ ਵੀ ਕਿਹਾ ਕਿ ਜਿਨ੍ਹਾਂ ਸਮਾਂ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਰਿਹਾ, ਉਹ ਤਜੁਰਬਾ ਬਹੁਤ ਵਧੀਆ ਰਿਹਾ। ਦੂਜੇ ਪਾਸੇ ਅਕਾਲੀ ਦਲ ਦੇ ਆਗੂ ਵੀ ਇਸ ਗੱਲ ਲਈ ਸਹਿਮਤ ਹੁੰਦੇ ਨਜ਼ਰ ਆ ਰਹੇ ਹਨ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਹੋਣਾ ਚਾਹੀਦਾ ਹੈ, ਪੰਜਾਬ ਦੀ ਬਿਹਤਰੀ ਲਈ ਦੋਵਾਂ ਪਾਰਟੀਆਂ ਦਾ ਗਠਜੋੜ ਜ਼ਰੂਰੀ ਹੈ।
ਇਹ ਵੀ ਪੜ੍ਹੋ: ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖ਼ਾਰਜ
ਭਵਿੱਖ ਵਿਚ ਅਕਾਲੀ-ਭਾਜਪਾ ਗਠਜੋੜ ਦੀ ਕੋਈ ਸੰਭਾਵਨਾ ਨਹੀਂ: ਹਰਦੀਪ ਪੁਰੀ
ਉਧਰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿਚ ਭਾਜਪਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਰੀ ਨੇ ਕਿਹਾ, ''ਮੈਂ ਗਠਜੋੜ (ਅਕਾਲੀ-ਭਾਜਪਾ ਗਠਜੋੜ) ਦੇ ਬਿਲਕੁਲ ਖਿਲਾਫ਼ ਸੀ। 117 ਸੀਟਾਂ 'ਚੋਂ ਅਸੀਂ 23 'ਤੇ ਚੋਣ ਲੜਦੇ ਸੀ”। ਪੁਰੀ ਨੇ ਕਿਹਾ, "ਅਕਾਲੀ ਦਲ ਕੋਲ ਚੰਗੇ ਲੋਕ ਵੀ ਹਨ, ਜੇਕਰ ਉਹ ਸਾਡੇ ਕੋਲ ਆਉਂਦੇ ਹਨ, ਤਾਂ ਕੋਈ ਸਮੱਸਿਆ ਨਹੀਂ ਹੈ”।
ਇਹ ਵੀ ਪੜ੍ਹੋ: ਨਫ਼ਰਤੀ ਭਾਸ਼ਣ ਦਾ ਮਾਮਲਾ : ਜੇਕਰ ਸ਼ਿਕਾਇਤ ਨਹੀਂ ਵੀ ਹੁੰਦੀ ਤਾਂ ਵੀ ਦਰਜ ਕੀਤਾ ਜਾਵੇ ਮਾਮਲਾ : SC
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਪੰਜਾਬ ਦੇ ਬੁਲਾਰੇ ਆਰਪੀ ਸਿੰਘ ਨੇ ਵੀ ਗਠਜੋੜ ਦੀਆਂ ਚਰਚਾਵਾਂ ਨੂੰ ਅਫਵਾਹ ਕਰਾਰ ਦਿੱਤਾ ਸੀ। ਆਰਪੀ ਸਿੰਘ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਨੇ ਜ਼ਿਮਨੀ ਚੋਣ ਦੌਰਾਨ ਕਈ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਲੋਕਾਂ ਤੋਂ ਇਹ ਗੱਲ ਸੁਣੀ ਕਿ ਭਾਜਪਾ ਅਤੇ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਇਕੱਠੇ ਲੜਨਗੇ, ਪਰ ਅਸੀਂ 2024 ਅਤੇ 2027 ਦੀਆਂ ਲੋਕਾਂ ਇਕੱਲੇ ਲੜਾਂਗੇ।