Lok Sabha Election: ਅਕਾਲੀ ਦਲ 1996 ਤੋਂ ਬਾਅਦ ਪਹਿਲੀ ਵਾਰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੇਗਾ ਚੋਣ
Published : Apr 28, 2024, 3:37 pm IST
Updated : Apr 28, 2024, 3:56 pm IST
SHARE ARTICLE
photo
photo

Lok Sabha Election: ਭਾਜਪਾ ਨਾਲ ਗਠਜੋੜ ਟੁੱਟਣ ਤੋਂ ਬਾਅਦ ਪਹਿਲੀ ਵਾਰ ਤੱਕੜੀ ਦੇ ਨਿਸ਼ਾਨ 'ਤੇ ਪਾਰਟੀ ਲੜੇਗੀ ਚੋਣ

Akali Dal will contest from Gurdaspur Lok Sabha seat on the election symbol: ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ 1996 ਤੋਂ ਬਾਅਦ ਪਹਿਲੀ ਵਾਰ ਪਾਰਟੀ ਚੋਣ ਨਿਸ਼ਾਨ ਤੱਕੜੀ 'ਤੇ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਚੋਣ ਲੜਨ ਜਾ ਰਿਹਾ ਹੈ। ਉਹ ਇਸ ਸੀਟ 'ਤੇ ਆਪਣੇ ਸਾਬਕਾ ਸਹਿਯੋਗੀ ਨਾਲ ਮੁਕਾਬਲਾ ਕਰਨ ਲਈ ਤਿਆਰ ਹੈ ਜਿਸ ਨੇ ਇਹ ਸੀਟ ਹਾਸਲ ਕਰਨ ਲਈ ਕਈ ਮੌਕਿਆਂ 'ਤੇ 'ਸਟਾਰ ਪਾਵਰ' ਦੀ ਵਰਤੋਂ ਕੀਤੀ ਹੈ।

ਇਹ ਵੀ ਪੜ੍ਹੋ: Shimla News : ਸ਼ਿਮਲਾ ਘੁੰਮਣ ਗਏ ਚੰਡੀਗੜ੍ਹ ਦੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ , ਦੋ ਦੀ ਮੌਕੇ 'ਤੇ ਹੀ ਮੌਤ  

ਸ਼੍ਰੋਮਣੀ ਅਕਾਲੀ ਦਲ ਨੇ 1996 ਵਿੱਚ ਭਾਜਪਾ ਨਾਲ ਹੱਥ ਮਿਲਾਇਆ ਸੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੀਟ ਵੰਡ ਪ੍ਰਣਾਲੀ ਤਹਿਤ ਭਾਜਪਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਚੋਣ ਲੜਦੀ ਸੀ। ਅਕਾਲੀ ਦਲ 2020 ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਤੋਂ ਵੱਖ ਹੋ ਗਿਆ ਸੀ। ਇਹ ਕਾਨੂੰਨ ਹੁਣ ਰੱਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਤਿੰਨ ਦਿਨ ਪਵੇਗਾ ਭਾਰੀ ਮੀਂਹ 

ਚੀਮਾ ਨੇ 'ਪੀਟੀਆਈ-ਭਾਸ਼ਾ' ਨੂੰ ਦੱਸਿਆ, 'ਪਾਰਟੀ ਵੱਲੋਂ ਗੁਰਦਾਸਪੁਰ ਤੋਂ ਉਮੀਦਵਾਰ ਉਤਾਰੇ ਜਾਣ 'ਤੇ ਅਕਾਲੀ ਵਰਕਰ ਕਾਫੀ ਉਤਸ਼ਾਹਿਤ ਹਨ ਅਤੇ ਪਾਰਟੀ ਦੇ ਚੋਣ ਨਿਸ਼ਾਨ 'ਤੱਕੜੀ ਨੂੰ ਦੇਖ ਕੇ ਖੁਸ਼ ਹਨ। ਇਸ ਚੋਣ ਨਿਸ਼ਾਨ ਨਾਲ ਉਨ੍ਹਾਂ ਦਾ ਜਜ਼ਬਾਤੀ ਲਗਾਅ ਹੈ। ਐੱਮ.ਬੀ.ਬੀ.ਐੱਸ. ਡਾਕਟਰ ਚੀਮਾ ਨੇ ਭਾਜਪਾ ਵੱਲੋਂ ਉਸ ਨੂੰ ‘ਬਾਹਰੀ ਵਿਅਕਤੀ’ ਕਰਾਰ ਦੇਣ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਸ ਦਾ ਜਨਮ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਾੜੀ ਬੁਚੀਆਂ ਵਿੱਚ ਹੋਇਆ ਸੀ ਅਤੇ ਉਸ ਨੇ ਪਿੰਡ ਦੇ ਸਕੂਲ ਵਿੱਚ ਪੜ੍ਹਾਈ ਕੀਤੀ ਸੀ। ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ 2002 ਵਿੱਚ ਗੁਰਦਾਸਪੁਰ ਦੀ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ।

ਭਾਜਪਾ ਇਸ ਸੀਟ 'ਤੇ ਵਿਨੋਦ ਖੰਨਾ ਅਤੇ ਸੰਨੀ ਦਿਓਲ ਵਰਗੇ ਬਾਲੀਵੁੱਡ ਕਲਾਕਾਰਾਂ ਨੂੰ ਮੈਦਾਨ 'ਚ ਉਤਾਰ ਕੇ ਜਿੱਤ ਹਾਸਲ ਕਰਦੀ ਰਹੀ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਸਥਾਨਕ ਆਗੂ ਤੇ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ 26 ਮਾਰਚ ਨੂੰ ਐਲਾਨ ਕੀਤਾ ਸੀ ਕਿ ਉਹ ਪੰਜਾਬ 'ਚ ਇਕੱਲਿਆਂ ਹੀ ਚੋਣਾਂ ਲੜੇਗੀ। ਚੀਮਾ ਨੇ ਕਿਹਾ ਕਿ ਭਾਜਪਾ ਨੂੰ ਉਸ ਹਲਕੇ ਵਿੱਚ 'ਨਕਾਰਾਤਮਕਤਾ' ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੋਂ ਉਹ ਫਿਲਮੀ ਸਿਤਾਰਿਆਂ ਨੂੰ ਮੈਦਾਨ ਵਿੱਚ ਉਤਾਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਜਪਾ ਦੇ 1998 'ਚ ਬਾਲੀਵੁੱਡ ਸਟਾਰ ਵਿਨੋਦ ਖੰਨਾ ਨੂੰ ਇਸ ਸੀਟ ਤੋਂ ਉਤਾਰਨ ਤੋਂ ਪਹਿਲਾਂ ਗੁਰਦਾਸਪੁਰ ਲੋਕ ਸਭਾ ਸੀਟ ਕਾਂਗਰਸ ਦਾ ਗੜ੍ਹ ਸੀ। 2017 'ਚ ਖੰਨਾ ਦੀ ਮੌਤ ਤੋਂ ਬਾਅਦ ਕਾਂਗਰਸ ਦੇ ਸੁਨੀਲ ਜਾਖੜ ਨੇ 2017 ਦੀ ਉਪ ਚੋਣ ਜਿੱਤੀ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਸੰਨੀ ਦਿਓਲ ਨੂੰ ਆਪਣਾ ਉਮੀਦਵਾਰ ਬਣਾਇਆ ਸੀ ਅਤੇ ਉਹ ਇਸ ਸੀਟ ਤੋਂ ਜਿੱਤੇ ਸਨ।

ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਸੀਟ ਤੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।

(For more Punjabi news apart from Akali Dal will contest from Gurdaspur Lok Sabha seat on the election symbol, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement