Lok Sabha Elections 2024: ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ
Published : Apr 28, 2024, 12:02 pm IST
Updated : Apr 28, 2024, 1:02 pm IST
SHARE ARTICLE
Virsa Singh Valtoha
Virsa Singh Valtoha

ਲੋਕ ਸਭਾ ਚੋਣਾਂ ਲਈ ਸਾਰੇ ਉਮੀਦਵਾਰ ਹੋਏ ਪੂਰੇ 

Lok Sabha Elections 2024:   ਚੰਡੀਗੜ੍ਹ - ਪੰਜਾਬ ਵਿਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਪਹਿਲਾਂ ਚਰਚਾ ਇਹ ਸੀ ਕਿ ਪਾਰਟੀ ਇੱਥੋਂ ਬਿਕਰਮ ਸਿੰਘ ਮਜੀਠੀਆ ਉਮੀਦਵਾਰ ਹੋ ਸਕਦੇ ਹਨ ਪਰ ਹੁਣ ਪਾਰਟੀ ਨੇ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਟਿਕਟ ਦੇ ਦਿੱਤੀ ਹੈ। ਖਡੂਰ ਸਾਹਿਬ ਇੱਕ ਪੰਥਕ ਸੀਟ ਹੈ। ਵਿਰਸਾ ਸਿੰਘ ਵਲਟੋਹਾ ਦਾ ਨਾਂ ਪੰਥਕ ਆਗੂਆਂ ਵਿਚ ਆਉਂਦਾ ਹੈ। ਵਲਟੋਹਾ ਪੰਜਾਬ ਸਰਕਾਰ ਵਿੱਚ ਵੀ ਸੀ.ਪੀ.ਐਸ. ਵੀ ਰਹਿ ਚੁੱਕੇ ਹਨ। 

ਖਡੂਰ ਸਾਹਿਬ ਤੋਂ ਆਸਾਮ ਦੀ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਚੋਣ ਲੜਨ ਦਾ ਐਲਾਨ ਕੀਤਾ ਹੈ। ਫਿਰ ਚਰਚਾ ਸੀ ਕਿ ਅਕਾਲੀ ਦਲ ਅੰਮ੍ਰਿਤਪਾਲ ਦੀ ਹਮਾਇਤ ਕਰ ਸਕਦਾ ਹੈ। ਹਾਲਾਂਕਿ ਅਕਾਲੀ ਦਲ ਹੁਣ ਇੱਥੇ ਇਕੱਲਿਆਂ ਹੀ ਚੋਣ ਲੜੇਗਾ। ਅੱਜ ਦੇ ਉਮੀਦਵਾਰ ਸਣੇ ਅਕਾਲੀ ਦਲ ਦੇ ਸਾਰੇ ਉਮੀਦਵਾਰ ਪੂਰੇ ਹੋ ਚੁੱਕੇ ਹਨ। ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਚੀਮਾ

ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਸੀਟ ਤੋਂ ਐਨਕੇ ਸ਼ਰਮਾ, ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਬਣਾਇਆ ਹੈ।  ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। 

(For more Punjabi news apart from Lok Sabha Elections 2024:  SAD announces Virsa Singh Valtoha as Khadoor Sahib candidate News in punjabi , stay tuned to Rozana Spokesman)

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement