
ਸੂਤਰਾਂ ਦੀ ਮੰਨੀਏ ਤਾਂ ਪਾਰਟੀ ਦੇ ਕੁੱਝ ਵੱਡੇ ਆਗੂ ਇਸ ਸਬੰਧ ਵਿਚ ਮੀਟਿੰਗ ਕਰ ਚੁੱਕੇ ਹਨ ਤੇ ਛੇਤੀ ਹੀ ਉਨ੍ਹਾਂ ਵਲੋਂ ਇਕ ਹੋਰ ਮੀਟਿੰਗ ਕੀਤੀ ਜਾਵੇਗੀ ।
Shiromani Akali Dal: (ਨਵਜੋਤ ਸਿੰਘ ਧਾਲੀਵਾਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਚੋਂ ਕੱਢਣ ਦੇ ਫ਼ੈਸਲੇ ਨੂੰ ਲੈ ਕੇ ਪਾਰਟੀ ਵਿਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਸੁਖਬੀਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ।
ਸੂਤਰਾਂ ਦੀ ਮੰਨੀਏ ਤਾਂ ਪਾਰਟੀ ਦੇ ਕੁੱਝ ਵੱਡੇ ਆਗੂ ਇਸ ਸਬੰਧ ਵਿਚ ਮੀਟਿੰਗ ਕਰ ਚੁੱਕੇ ਹਨ ਤੇ ਛੇਤੀ ਹੀ ਉਨ੍ਹਾਂ ਵਲੋਂ ਇਕ ਹੋਰ ਮੀਟਿੰਗ ਕੀਤੀ ਜਾਵੇਗੀ । ਮੀਟਿੰਗ ਵਿਚ ਸੁਖਬੀਰ ਬਾਦਲ ਦੇ ਹਾਲ ਹੀ ਵਿਚ ਲਏ ਫ਼ੈਸਲਿਆਂ ਦੀ ਸਖ਼ਤ ਨੁਕਤਾਚੀਨੀ ਕੀਤੀ ਗਈ।
ਚੋਣਾਂ ਦੇ ਚਲਦਿਆਂ ਇਨ੍ਹਾਂ ਆਗੂਆਂ ਨੇ ਫ਼ਿਲਹਾਲ ਲਈ ਕੋਈ ਵੱਡਾ ਫ਼ੈਸਲਾ ਨਹੀਂ ਲਿਆ, ਪਰ ਪਾਰਟੀ ਆਗੂਆਂ ਵਿਚ ਪਾਈ ਜਾ ਰਹੀ ਨਾਰਾਜ਼ਗੀ ਤੋਂ ਸਾਫ਼ ਹੈ ਕਿ ਸੁਖਬੀਰ ਦੀ ਪ੍ਰਧਾਨਗੀ ਦੀ ਕੁਰਸੀ ਖ਼ਤਰੇ ਵਿਚ ਹੈ ।ਇਨ੍ਹਾਂ ਆਗੂਆਂ ਨੇ ਅਗਲੀ ਬੈਠਕ ਦਾ ਦਿਨ ਤੇ ਸਮਾਂ ਵੀ ਤੈਅ ਹੋ ਚੁੱਕਾ ਹੈ । ਸਵਾਲ ਇਹ ਵੀ ਹੈ ਕਿ ਜੇਕਰ ਕੈਰੋਂ ਤੇ ਕਾਰਵਾਈ ਹੋਈ ਹੈ ਤਾਂ ਕਿਸ ਦੇ ਕਹਿਣ ’ਤੇ ਹੋਈ ਹੈ, ਜੇਕਰ ਅਜਿਹਾ ਹੈ ਤਾਂ ਮਲੂਕਾ ਪ੍ਰਵਾਰ ਵਿਰੁਧ ਕਾਰਵਾਈ ਹੁਣ ਤਕ ਕਿਉਂ ਨਹੀਂ ਹੋਈ?
ਆਦੇਸ਼ ਪ੍ਰਤਾਪ ਸਿੰਘ ਕੈਰੋਂ ਨਾ ਸਿਰਫ਼ ਪਾਰਟੀ ਦੇ ਸੀਨੀਅਰ ਆਗੂ ਹਨ, ਸਗੋਂ ਪੰਜਾਬ ਸੂਬੇ ਦੇ ਤੀਜੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪ੍ਰਵਾਰ ਨਾਲ ਸਬੰਧਤ ਹਨ। ਇੰਨਾ ਹੀ ਨਹੀਂ ਆਦੇਸ਼ ਪ੍ਰਤਾਪ ਸਿੰਘ ਬਾਦਲ ਪ੍ਰਵਾਰ ਦੇ ਜਵਾਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਜੀਜਾ ਹਨ।
ਕੈਰੋਂ ਪ੍ਰਵਾਰ ਸਿਰਫ਼ ਤਰਨਤਾਰਨ ਪੱਟੀ ਵਿਚ ਹੀ ਨਹੀਂ ਸਗੋਂ ਪੂਰੇ ਸੂਬੇ ਵਿਚ ਪਛਾਣਿਆ ਜਾਂਦਾ ਹੈ। ਅਕਾਲੀ ਦਲ ਨੇ ਇਹ ਕਾਰਵਾਈ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਦੋਸ਼ ਲਾਇਆ ਗਿਆ ਕਿ ਕੈਰੋਂ ਨੇ ਵਰਕਰਾਂ ’ਤੇ ਅਕਾਲੀ ਦਲ ਅਤੇ ਵਲਟੋਹਾ ਦੇ ਹੱਕ ਵਿਚ ਵੋਟ ਨਾ ਪਾਉਣ ਲਈ ਦਬਾਅ ਪਾਇਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਫ਼ੈਸਲਾ ਲੈਂਦੇ ਹੋਏ ਆਦੇਸ਼ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਲਿਆ ਹੈ।
(For more Punjabi news apart from Will the president of Akali Dal be changed?, stay tuned to Rozana Spokesman)