ਵਿਸ਼ਵਾਸ ਮੱਤ ਤੋਂ ਇਕ ਦਿਨ ਪਹਿਲਾਂ ਸਪੀਕਰ ਨੇ 14 ਹੋਰ ਵਿਧਾਇਕਾਂ ਨੂੰ ਅਯੋਗ ਐਲਾਨਿਆ
Published : Jul 28, 2019, 1:32 pm IST
Updated : Apr 10, 2020, 8:15 am IST
SHARE ARTICLE
Karnataka assembly speaker 	K. R. Ramesh Kumar
Karnataka assembly speaker K. R. Ramesh Kumar

ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇਆਰ ਰਮੇਸ਼ ਨੇ ਐਤਵਾਰ ਨੂੰ ਦਲ-ਬਦਲ ਕਾਨੂੰਨ ਦੇ ਤਹਿਤ 14 ਬਾਗੀ ਵਿਧਾਇਕਾਂ ਨੂੰ ਅਯੋਗ ਐਲਾਨ ਦਿੱਤਾ ਹੈ।

ਬੰਗਲੁਰੂ: ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇਆਰ ਰਮੇਸ਼ ਨੇ ਐਤਵਾਰ ਨੂੰ ਦਲ-ਬਦਲ ਕਾਨੂੰਨ ਦੇ ਤਹਿਤ 14 ਬਾਗੀ ਵਿਧਾਇਕਾਂ ਨੂੰ ਅਯੋਗ ਐਲਾਨ ਦਿੱਤਾ ਹੈ। ਹਾਲਾਂਕਿ ਭਾਜਪਾ ਨੇ ਕਾਂਗਰਸ-ਜੇਡੀਐਸ ਗਠਜੋੜ ਦੀ ਸਰਕਾਰ ਗਿਰਾ ਕੇ ਅਪਣੀ ਸਰਕਾਰ ਬਣਾ ਲਈ ਹੈ ਪਰ ਫਿਰ ਵੀ ਕਰਨਾਟਕ ਵਿਚ ਸਿਆਸੀ ਸੰਕਟ ਖਤਮ ਹੁੰਦਾ ਨਹੀਂ ਦਿਖ ਰਿਹਾ ਹੈ। ਦੱਸ ਦਈਏ ਕਿ ਬੀਐਸ ਯੇਦੀਯੁਰੱਪਾ ਨੇ ਪਿਛਲੇ ਹਫ਼ਤੇ ਸੂਬੇ ਵਿਚ ਨਵੇਂ ਮੁੱਖ ਮੰਤਰੀ ਦੇ ਤੌਰ ‘ਤੇ ਸਹੁੰ ਚੁੱਕ ਲਈ ਹੈ।

ਉਹਨਾਂ ਨੇ 29 ਜੁਲਾਈ ਨੂੰ ਬਹੁਮਤ ਸਾਬਿਤ ਕਰਨਾ ਹੈ। ਇਸ ਤੋਂ ਪਹਿਲਾਂ ਸਪੀਕਰ ਨੇ ਵੀਰਵਾਰ ਨੂੰ ਤਿੰਨ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਵਿਚ ਮੈਂਬਰਾਂ ਦੀ ਗਿਣਤੀ 209 ਹੋ ਗਈ। ਹੁਣ ਬਹੁਮਤ ਦਾ ਅੰਕੜਾ 105 ਹੋ ਗਿਆ ਹੈ। ਸਪੀਕਰ ਰਮੇਸ਼ ਕੁਮਾਰ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਅਹੁਦੇ ਕਾਰਨ, ਜਿਸ ਤਰ੍ਹਾਂ ਉਹਨਾਂ ਦੇ ਸਹਿਯੋਗੀ ਉਹਨਾਂ ‘ਤੇ ਦਬਾਅ ਪਾ ਰਹੇ ਹਨ, ਉਸ ਨਾਲ ਉਹ ਡਿਪਰੇਸ਼ਨ ਦਾ ਸ਼ਿਕਾਰ ਹੋ ਸਕਦੇ ਹਨ।

ਰਮੇਸ਼ ਕੁਮਾਰ ਨੇ ਕਿਹਾ ਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਉਹ ਕੁਝ ਦਿਨਾਂ ਵਿਚ ਫ਼ੈਸਲਾ ਲੈਣਗੇ ਅਤੇ ਉਹ ਸਮੇਂ ਦਾ ਆਦਰ ਕਰ ਰਹੇ ਹਨ। ਉਹਨਾਂ ਕਿਹਾ ਇਸ ਵਿਚ ਕੋਈ ਹੇਰ-ਫੇਰ ਨਹੀਂ ਹੋਵੇਗੀ। ਸੂਤਰਾਂ ਮੁਤਾਬਕ ਸਪੀਕਰ ਰਮੇਸ਼ ਕੁਮਾਰ ਨੂੰ ਬੀਐਸ ਯੇਦੀਯੁਰੱਪਾ ਦੇ ਸੋਮਵਾਰ ਨੂੰ ਵਿਸ਼ਵਾਸ ਮਤ ਸਾਬਿਤ ਕਰਨ ਤੋਂ ਪਹਿਲਾਂ ਸਪੀਕਰ ਅਹੁਦਾ ਖਾਲੀ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ। ਭਾਜਪਾ ਦੇ ਇਕ ਸੀਨੀਅਰ ਆਗੂ ਨੇ ਕਿਹਾ ਜੇਕਰ ਸਪੀਕਰ ਖੁਦ ਅਸਤੀਫ਼ਾ ਨਹੀਂ ਦਿੰਦੇ ਤਾਂ ਉਹ ਉਹਨਾਂ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਉਣਗੇ। ਉਹਨਾਂ ਕਿਹਾ ਕਿ ਉਹਨਾਂ ਦਾ ਪਹਿਲਾ ਏਜੰਡਾ ਵਿਸ਼ਵਾਸ  ਮੱਤ ਜਿੱਤਣਾ ਅਤੇ ਫਾਈਨਾਂਸ ਬਿਲ ਨੂੰ ਪਾਸ ਕਰਨਾ ਹੈ।

Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

Location: India, Karnataka, Bengaluru

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement