ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ‘ਰਾਜਾ’ ਦੇ ਵੱਸ ਦੀ ਗੱਲ ਨਹੀਂ: ਰਾਹੁਲ ਗਾਂਧੀ
Published : Jul 28, 2022, 1:57 pm IST
Updated : Jul 28, 2022, 2:26 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕਿਹਾ, ''ਨੌਜਵਾਨ ਦੇਸ਼ ਦੀ ਸੰਪਤੀ ਹਨ, ਭਾਜਪਾ ਉਹਨਾਂ ਨੂੰ ਦੇਣਦਾਰੀ ਦਿਖਾ ਰਹੀ ਹੈ"।

 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਲ 2014 ਤੋਂ 2022 ਦੌਰਾਨ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀ ਲਈ 22.05 ਕਰੋੜ ਅਰਜ਼ੀਆਂ ਮਿਲਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਿਆ ਅਤੇ ਇਲਜ਼ਾਮ ਲਗਾਇਆ ਹੈ ਕਿ ਰੁਜ਼ਗਾਰ ਦੇਣਾ ‘ਰਾਜਾ’ ਦੇ ਬੱਸ ਦੀ ਗੱਲ ਨਹੀਂ ਹੈ।

Rahul Gandhi Rahul Gandhi

ਉਹਨਾਂ ਟਵੀਟ ਕੀਤਾ, ''22 ਕਰੋੜ ਨੌਜਵਾਨ, ਸਰਕਾਰੀ ਨੌਕਰੀਆਂ ਲਈ 8 ਸਾਲਾਂ ਵਿਚ ਕਤਾਰ 'ਚ ਲੱਗੇ, 7.22 ਲੱਖ ਨੂੰ ਨੌਕਰੀਆਂ ਮਿਲੀਆਂ, ਯਾਨੀ 1000 'ਚੋਂ ਸਿਰਫ 3। ਬੇਰੁਜ਼ਗਾਰੀ ਬਾਰੇ ਸਵਾਲ ਪੁੱਛਣ 'ਤੇ ਰਾਜਾ ਨੂੰ ਗੁੱਸਾ ਆ ਜਾਂਦਾ ਹੈ। ਸੱਚਾਈ ਇਹ ਹੈ ਕਿ ਰੁਜ਼ਗਾਰ ਦੇਣਾ ਉਹਨਾਂ ਦੇ ਬਸ ਦੀ ਗੱਲ ਨਹੀਂ ਹੈ।''

TweetTweet

ਰਾਹੁਲ ਗਾਂਧੀ ਨੇ ਕਿਹਾ, ''ਨੌਜਵਾਨ ਦੇਸ਼ ਦੀ ਸੰਪਤੀ ਹਨ, ਭਾਜਪਾ ਉਹਨਾਂ ਨੂੰ ਦੇਣਦਾਰੀ ਦਿਖਾ ਰਹੀ ਹੈ"। ਇਕ ਸਵਾਲ ਦੇ ਲਿਖਤੀ ਜਵਾਬ ਵਿਚ ਸਰਕਾਰ ਨੇ ਲੋਕ ਸਭਾ ਨੂੰ ਦੱਸਿਆ ਕਿ ਸਾਲ 2014 ਤੋਂ 2022 ਦੌਰਾਨ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ ਲਈ 22.05 ਕਰੋੜ ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ ਭਰਤੀ ਏਜੰਸੀਆਂ ਵੱਲੋਂ ਭਰਤੀ ਲਈ 7.22 ਲੱਖ ਉਮੀਦਵਾਰਾਂ ਦੀ ਸਿਫ਼ਾਰਸ਼ ਕੀਤੀ ਗਈ ਹੈ।

Unemployment in IndiaUnemployment

ਇਹ ਜਾਣਕਾਰੀ ਪ੍ਰਸੋਨਲ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਲੋਕ ਸਭਾ ਵਿਚ ਏ ਰੇਵੰਤ ਰੈਡੀ ਦੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ। ਰੈਡੀ ਨੇ 2014 ਤੋਂ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਪੱਕੀ ਨੌਕਰੀ ਹਾਸਲ ਕਰਨ ਵਾਲੇ ਲੋਕਾਂ ਦੇ ਵੇਰਵੇ ਮੰਗੇ ਸਨ। ਮੰਤਰੀ ਨੇ ਦੱਸਿਆ ਕਿ ਸਾਲ 2014 ਤੋਂ ਹੁਣ ਤੱਕ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀ ਲਈ ਭਰਤੀ ਏਜੰਸੀਆਂ ਵੱਲੋਂ ਸਿਫ਼ਾਰਸ਼ ਕੀਤੇ ਉਮੀਦਵਾਰਾਂ ਦੀ ਗਿਣਤੀ 7,22,311 ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement